LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬੀ ਗਾਇਕ ਦਲੇਰ ਮਹਿੰਦੀ ਪਹੁੰਚੇ ਹਾਈ ਕੋਰਟ, 2 ਸਾਲ ਦੀ ਸਜ਼ਾ ਖਿਲਾਫ ਕੀਤੀ ਅਪੀਲ

19july daler

ਚੰਡੀਗੜ੍ਹ- ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਏ ਹਨ। ਦਲੇਰ ਨੇ ਕਬੂਤਰਬਾਜ਼ੀ ਮਾਮਲੇ 'ਚ ਦੋ ਸਾਲ ਦੀ ਸਜ਼ਾ ਵਿਰੁੱਧ ਅਪੀਲ ਕੀਤੀ ਹੈ। ਦਲੇਰ ਨੇ ਹਾਈ ਕੋਰਟ ਤੋਂ ਸਜ਼ਾ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਸਮੇਂ ਦਲੇਰ ਪਟਿਆਲਾ ਕੇਂਦਰੀ ਜੇਲ੍ਹ ਵਿਚ ਹਨ। ਜਿੱਥੇ ਉਹ ਰੋਡ ਰੇਜ ਕੇਸ ਵਿਚ ਇੱਕ ਸਾਲ ਦੀ ਸਜ਼ਾ ਕੱਟ ਰਹੇ ਸਾਬਕਾ ਕ੍ਰਿਕਟਰ ਕਾਂਗਰਸੀ ਆਗੂ ਨਵਜੋਤ ਸਿੱਧੂ ਨਾਲ ਉਸੇ ਬੈਰਕ ਵਿਚ ਬੰਦ ਹਨ।

2003 ਵਿਚ ਦਰਜ ਹੋਇਆ ਸੀ ਕੇਸ
ਦਲੇਰ ਮਹਿੰਦੀ ਪਹਿਲਾਂ ਵੀ ਸ਼ੋਅ ਕਰਨ ਲਈ ਵਿਦੇਸ਼ ਜਾਂਦੇ ਸਨ। ਇਸ ਦੌਰਾਨ ਦੋਸ਼ ਲਾਇਆ ਗਿਆ ਕਿ ਉਨ੍ਹਾਂ ਦੀ ਟੀਮ ਦੇ ਨਾਲ 10 ਲੋਕਾਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਮੈਂਬਰ ਬਣਾ ਕੇ ਅਮਰੀਕਾ ਭੇਜਿਆ ਗਿਆ। ਜਿਸ ਦੇ ਬਦਲੇ ਵਿੱਚ ਪੈਸੇ ਵੀ ਲਏ ਗਏ ਸਨ। 2003 ਵਿਚ ਦਲੇਰ ਦੇ ਭਰਾ ਸ਼ਮਸ਼ੇਰ ਸਿੰਘ ਖ਼ਿਲਾਫ਼ ਕਬੂਤਰਬਾਜ਼ੀ ਦਾ ਕੇਸ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਦਲੇਰ ਮਹਿੰਦੀ ਦਾ ਨਾਂ ਵੀ ਸਾਹਮਣੇ ਆਇਆ ਸੀ।

ਹੇਠਲੀ ਅਦਾਲਤ ਨੇ ਸਜ਼ਾ ਸੁਣਾਈ, ਸੈਸ਼ਨ ਕੋਰਟ ਰੱਖੀ ਬਹਾਲ
ਇਸ ਮਾਮਲੇ ਵਿਚ 2018 ਵਿਚ ਪਟਿਆਲਾ ਦੀ ਹੇਠਲੀ ਅਦਾਲਤ ਨੇ ਦਲੇਰ ਮਹਿੰਦੀ ਨੂੰ 2 ਸਾਲ ਦੀ ਸਜ਼ਾ ਸੁਣਾਈ ਸੀ। ਇਸ ਦੇ ਖਿਲਾਫ ਦਲੇਰ ਨੇ ਪਟਿਆਲਾ ਸੈਸ਼ਨ ਕੋਰਟ ਵਿਚ ਅਪੀਲ ਕੀਤੀ ਸੀ। 5 ਦਿਨ ਪਹਿਲਾਂ ਪਟਿਆਲਾ ਦੀ ਸੈਸ਼ਨ ਕੋਰਟ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਸੀ। ਜਿਸ ਤੋਂ ਬਾਅਦ ਦਲੇਰ ਨੂੰ ਗ੍ਰਿਫਤਾਰ ਕਰਕੇ ਸਜ਼ਾ ਭੁਗਤਣ ਲਈ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ।

ਜੇਲ੍ਹ ਵਿਚ ਮੁੰਸ਼ੀ ਵਜੋਂ ਕੰਮ ਕਰ ਰਹੇ ਹਨ ਦਲੇਰ
ਦਲੇਰ ਮਹਿੰਦੀ ਨੂੰ ਪਟਿਆਲਾ ਜੇਲ੍ਹ ਵਿੱਚ ਨਵਜੋਤ ਸਿੱਧੂ ਦੀ ਬੈਰਕ ਵਿੱਚ ਰੱਖਿਆ ਗਿਆ ਹੈ। ਜਿੱਥੇ ਉਸ ਨੂੰ ਜੇਲ੍ਹ ਮੁੰਸ਼ੀ ਦਾ ਕੰਮ ਸੌਂਪਿਆ ਗਿਆ ਹੈ। ਜੇਲ੍ਹ ਸਟਾਫ਼ ਉਨ੍ਹਾਂ ਨੂੰ ਰੋਜ਼ਾਨਾ ਰਜਿਸਟਰ ਦੇਵੇਗਾ, ਜਿਸ ਦਾ ਕੰਮ ਕਰ ਉਹ ਵਾਪਸ ਕਰਨਗੇ। ਸਿੱਧੂ ਵਾਂਗ ਉਹ ਵੀ ਬੈਰਕ ਦੇ ਅੰਦਰੋਂ ਹੀ ਕੰਮ ਕਰਨਗੇ।

In The Market