LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮੁਹੰਮਦ ਮੁਸਤਫਾ ਦੇ ਵਿਵਾਦਤ ਬਿਆਨ ਨੂੰ ਲੈ ਕੇ ਰਾਘਵ ਚੱਢਾ ਨੇ ਸਿੱਧੂ ’ਤੇ ਵਿੰਨ੍ਹੇ ਨਿਸ਼ਾਨੇ

23 jan raghav chadha

ਚੰਡੀਗੜ੍ਹ : ਸਾਬਕਾ ਡੀਜੀਪੀ ਮੁਹੰਮਦ ਮੁਸਤਫਾ (Former DGP Mohammad Mustafa) ਵੱਲੋਂ ਹਿੰਦੂਆਂ ਖ਼ਿਲਾਫ਼ ਦਿੱਤਾ ਗਿਆ ਭੜਕਾਊ ਬਿਆਨ ਇਸ ਸਮੇਂ ਵੱਡਾ ਮੁੱਦਾ ਬਣਦਾ ਜਾ ਰਿਹਾ ਹੈ। ਉਨ੍ਹਾਂ ਦੇ ਇਸ ਬਿਆਨ 'ਤੇ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ (Raghav Chadha) ਨੇ ਕਾਂਗਰਸ ਦਾ ਘੇਰਾਓ ਕੀਤਾ ਹੈ। ਰਾਘਵ ਚੱਢਾ ਨੇ ਕਾਂਗਰਸ ਹਾਈਕਮਾਂਡ (Congress High Command) ਸਮੇਤ ਨਵਜੋਤ ਸਿੰਘ ਸਿੱਧੂ 'ਤੇ ਨਿਸ਼ਾਨਾ ਸਾਧਿਆ ਹੈ।

Also Read : ਹਰਮੀਤ ਸਿੰਘ ਕਾਲਕਾ ਬਣੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਉਨ੍ਹਾਂ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਜੋ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਹੁਤ ਕਰੀਬੀ ਹਨ ਅਤੇ ਉਨ੍ਹਾਂ ਦੇ ਅਧਿਕਾਰਤ ਸਲਾਹਕਾਰ ਹਨ। ਕਾਂਗਰਸ ਦੀ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ (Razia Sultana) ਦੇ ਪਤੀ ਹਨ। ਉਸ ਨੇ ਅੱਜ ਤੋਂ ਦੋ ਦਿਨ ਪਹਿਲਾਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਸੀ। ਅਤੇ ਅਜਿਹੇ ਭੜਕਾਊ ਬਿਆਨ ਦਿੱਤੇ, ਜਿਸ ਕਾਰਨ ਸਮਾਜ ਵਿੱਚ ਜ਼ਹਿਰ ਘੋਲਿਆ ਜਾ ਰਿਹਾ ਹੈ।

Also Read : ਧੂਰੀ ਪਹੁੰਚੇ ਭਗਵੰਤ ਮਾਨ, ਦਲਬੀਰ ਗੋਲਡੀ 'ਤੇ ਸਾਧੇ ਨਿਸ਼ਾਨੇ (ਵੀਡੀਓ)

ਪੰਜਾਬ ਨੂੰ ਧਰਮ ਦੇ ਨਾਂ 'ਤੇ ਵੰਡਣ ਦੀ ਕੋਸ਼ਿਸ਼ ਕੀਤੀ। ਆਮ ਆਦਮੀ ਪਾਰਟੀ ਨੇ ਇਨ੍ਹਾਂ ਬਿਆਨਾਂ ਦੀ ਸ਼ਿਕਾਇਤ ਚੋਣ ਕਮਿਸ਼ਨ ਤੋਂ ਲੈ ਕੇ ਪੰਜਾਬ ਪੁਲਿਸ ਨੂੰ ਕੀਤੀ ਹੈ। 'ਆਪ' ਦੇ ਮਾਲੇਰਕੋਟਲਾ ਦੇ ਉਮੀਦਵਾਰ ਅਤੇ ਸਾਡੀ ਪਾਰਟੀ ਦੇ ਸਮੂਹ ਵਰਕਰਾਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਐੱਸਐੱਸਪੀ ਦਫ਼ਤਰ ਤੋਂ ਲੈ ਕੇ ਐੱਸਐੱਚਓ ਦੇ ਦਫ਼ਤਰ ਤੱਕ ਪੰਜਾਬ ਪੁਲਿਸ ਦੇ ਹਰ ਅਧਿਕਾਰੀ 'ਤੇ ਇਸ ਮਾਮਲੇ ਵਿੱਚ ਕਾਰਵਾਈ ਕਰਨ ਲਈ ਦਬਾਅ ਪਾਇਆ ਗਿਆ।

Also Read : ਰਾਜਸਥਾਨ ਦੇ ਰਾਜਪਾਲ ਕਲਰਾਜ ਮਿਸ਼ਰਾ ਦਾ ਟਵਿੱਟਰ ਅਕਾਊਂਟ ਹੈਕ

ਜੇਕਰ ਉਹ ਸਿੱਧੂ ਅਤੇ ਸੀ.ਐਮ ਚੰਨੀ (CM Channi) ਦੇ ਬਹੁਤ ਕਰੀਬ ਹਨ ਤਾਂ ਇਸਦਾ ਮਤਲਬ ਇਹ ਨਹੀਂ ਕਿ ਉਸਦੇ ਖਿਲਾਫ ਐਫਆਈਆਰ ਦਰਜ (FIR) ਨਹੀਂ ਕੀਤੀ ਜਾਵੇਗੀ। ਜੇਕਰ ਕੋਈ ਵਿਅਕਤੀ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇ।

In The Market