LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Chandigarh Weather Update: ਚੰਡੀਗੜ੍ਹ 'ਚ ਸਵੇਰੇ 7 ਵਜੇ ਤੋਂ ਜਾਰੀ ਮੀਂਹ, 4 ਘੰਟਿਆਂ 'ਚ 40 MM ਤੋਂ ਵੱਧ ਬਾਰਿਸ਼

chndigrh621

Chandigarh Weather Update: ਚੰਡੀਗੜ੍ਹ ਸ਼ਹਿਰ ਵਿੱਚ ਅੱਜ ਸਵੇਰ ਤੋਂ ਹੀ ਜ਼ੋਰਦਾਰ ਮੀਂਹ ਪੈ ਰਿਹਾ ਹੈ। ਟਰਾਈਸਿਟੀ ਵਿੱਚ ਪਿਛਲੇ ਚਾਰ ਘੰਟਿਆਂ ਤੋਂ ਬਰਸਾਤ ਦਾ ਦੌਰ ਜਾਰੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਸਵੇਰੇ 7 ਵਜੇ ਤੋਂ 10.30 ਵਜੇ ਤੱਕ ਸ਼ਹਿਰ ਵਿੱਚ 40 ਮਿਲੀਮੀਟਰ ਤੋਂ ਵੱਧ ਮੀਂਹ ਪਿਆ ਹੈ। ਮੀਂਹ ਦਾ ਇਹ ਦੌਰ ਦਿਨ ਭਰ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਮੌਸਮ ਵਿਭਾਗ ਨੇ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ 'ਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਸ਼ਹਿਰ ਵਿੱਚ ਮੀਂਹ ਕਾਰਨ ਸੜਕਾਂ ਪਾਣੀ ਵਿੱਚ ਡੁੱਬ ਗਈਆਂ ਹਨ। ਸੜਕਾਂ ’ਤੇ ਪਾਣੀ ਭਰ ਜਾਣ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਵੇਂ ਸ਼ਨੀਵਾਰ ਨੂੰ ਛੁੱਟੀ ਹੋਣ ਕਾਰਨ ਆਵਾਜਾਈ ਘੱਟ ਹੁੰਦੀ ਹੈ ਪਰ ਸੜਕਾਂ ’ਤੇ ਪਾਣੀ ਭਰ ਜਾਣ ਕਾਰਨ ਆਵਾਜਾਈ ਮੱਠੀ ਹੋ ਗਈ ਹੈ।

ਕਿੱਥੇ ਪਵੇਗਾ ਮੀਂਹ 
ਮੌਸਮ ਵਿਭਾਗ ਨੇ ਹਰਿਆਣਾ ਚੰਡੀਗੜ੍ਹ, ਤਰਨਤਾਰਨ, ਫਿਰੋਜ਼ਪੁਰ, ਲੁਧਿਆਣਾ, ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਅੰਬਾਲਾ, ਫਤਿਹਾਬਾਦ, ਕੁਰੂਕਸ਼ੇਤਰ, ਪੰਚਕੂਲਾ, ਯੁਮਨਾਨਗਰ ਜ਼ਿਲ੍ਹਿਆਂ ਵਿੱਚ ਦੁਪਹਿਰ ਤੱਕ ਮੀਂਹ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ।

ਅਗਲੇ ਦੋ ਦਿਨਾਂ ਐਤਵਾਰ ਅਤੇ ਸੋਮਵਾਰ ਤੱਕ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੀਂਹ ਕਾਰਨ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ ਤਿੰਨ ਤੋਂ ਪੰਜ ਡਿਗਰੀ ਹੇਠਾਂ ਆਉਣ ਦੀ ਸੰਭਾਵਨਾ ਹੈ ਅਤੇ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਤੋਂ ਹੇਠਾਂ ਜਾਂ ਇਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 34.0 ਡਿਗਰੀ ਅਤੇ ਰਾਤ ਦਾ ਤਾਪਮਾਨ 25.6 ਡਿਗਰੀ ਦਰਜ ਕੀਤਾ ਗਿਆ ਸੀ। ਸ਼ੁੱਕਰਵਾਰ ਨੂੰ ਦਿਨ ਭਰ ਸ਼ਹਿਰ 'ਚ ਬੱਦਲ ਛਾਏ ਰਹੇ। ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਵੀ ਹੋਈ।

In The Market