LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਰਾਮ ਰਹੀਮ ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਹਾਈਕੋਰਟ ਵਿਚ ਅੱਜ ਫੈਸਲਾ

27 ram rahim

ਚੰਡੀਗੜ੍ਹ (ਇੰਟ.)- ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਅੱਜ ਫੈਸਲਾ ਸੁਣਾਇਆ ਜਾਵੇਗਾ। ਇਸ ਮਾਮਲੇ ਦੀ ਸੁਣਵਾਈ ਜਸਟਿਸ ਅਰਵਿੰਦ ਸਾਂਗਵਾਨ ਦੇ ਸਿੰਗਲ ਬੈਂਚ ਵਿਚ 27 ਅਗਸਤ ਦਿੱਤੀ ਗਈ ਸੀ। ਦੱਸਣਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੀਬੀਆਈ ਦੇ ਵਿਸ਼ੇਸ਼ ਜੱਜ, ਪੰਚਕੂਲਾ ਨੂੰ ਰਣਜੀਤ ਸਿੰਘ ਕਤਲ ਕੇਸ ਵਿਚ ਫ਼ੈਸਲਾ ਅੱਜ ਸੁਣਾਇਆ ਜਾਵੇਗਾ। ਜਿਸ ਵਿਚ ਡੇਰਾ ਗੁਰਮੀਤ ਰਾਮ ਰਹੀਮ ਇਕ ਦੋਸ਼ੀ ਹੈ। ਮ੍ਰਿਤਕ ਦੇ ਪੁੱਤਰ ਜਗਸੀਰ ਸਿੰਘ ਨੇ ਸੀ.ਬੀ.ਆਈ. ਜੱਜ ਪੰਚਕੂਲਾ 'ਤੇ ਸਵਾਲ ਖੜ੍ਹੇ ਕੀਤੇ ਸਨ। ਅਦਾਲਤ ਨੇ ਸੀ.ਬੀ.ਆਈ. ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਪਟੀਸ਼ਨ ਵਿਚ ਉੱਤਰਦਾਤਾਵਾਂ ਦੇ ਖ਼ਿਲਾਫ਼ ਲਗਾਏ ਗਏ ਦੋਸ਼ਾਂ ਦਾ ਆਪਣਾ ਜਵਾਬ ਦਾਖ਼ਲ ਕਰੇ। ਇਸ ਤੋਂ ਪਹਿਲਾਂ ਹੇਠਲੀ ਅਦਾਲਤ ਨੇ ਫ਼ੈਸਲਾ ਸੁਣਾਉਣ ਲਈ 26 ਅਗਸਤ ਦੀ ਤਰੀਕ ਤੈਅ ਕੀਤੀ ਸੀ।

Ram Rahim: Who is Gurmeet Ram Rahim Singh Insaan: 10 points | India News -  Times of India

Read more- ਦਿੱਲੀ ਸਰਕਾਰ ਦੇ 'ਦੇਸ਼ ਦੇ ਮੈਂਟਰਸ' ਪ੍ਰੋਗਰਾਮ ਦੇ ਬ੍ਰਾਂਡ ਅੰਬੈਸਡਰ ਬਣੇ ਸੋਨੂੰ ਸੂਦ

ਦੱਸਣਯੋਗ ਹੈ ਕਿ 2002 ਵਿੱਚ ਕੁਰੂਕਸ਼ੇਤਰ ਦੇ ਰਹਿਣ ਵਾਲੇ ਡੇਰੇ ਦੇ ਮੈਨੇਜਰ ਰਣਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਬਾਬਾ ਰਾਮ ਰਹੀਮ ‘ਤੇ ਕਤਲ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ, ਜਦਕਿ ਕਈ ਡੇਰਾ ਪ੍ਰੇਮੀ ਵੀ ਇਸ ਮਾਮਲੇ ‘ਚ ਦੋਸ਼ੀ ਹਨ। ਸੀਬੀਆਈ ਨੇ ਮਾਮਲੇ ਦੀ ਜਾਂਚ ਕੀਤੀ ਹੈ ਅਤੇ ਰਾਮ ਰਹੀਮ ਨੂੰ ਚਾਰਜਸ਼ੀਟ ਕੀਤਾ ਹੈ। ਰਾਮ ਰਹੀਮ ਸਾਧਵੀਆਂ ਦੇ ਸ਼ੋਸ਼ਣ ਅਤੇ ਸਿਰਸਾ ਦੇ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਦੇ ਮਾਮਲੇ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਪਟੀਸ਼ਨਕਰਤਾ ਦੇ ਅਨੁਸਾਰ, ਉਸਨੂੰ ਖਦਸ਼ਾ ਹੈ ਕਿ ਸੀਬੀਆਈ ਜੱਜ ਕਿਸੇ ਹੋਰ ਸੀਬੀਆਈ ਦੇ ਸਰਕਾਰੀ ਵਕੀਲ ਦੇ ਮਾਮਲੇ ਨੂੰ ਪ੍ਰਭਾਵਿਤ ਕਰ ਰਹੇ ਹਨ। ਇਹ ਵਕੀਲ ਇਸ ਮਾਮਲੇ ਵਿੱਚ ਸੀਬੀਆਈ ਦਾ ਵਕੀਲ ਨਹੀਂ ਹੈ। ਉਹ ਹੋਰ ਮਾਮਲਿਆਂ ਵਿੱਚ ਸੀਬੀਆਈ ਦੀ ਪ੍ਰਤੀਨਿਧਤਾ ਕਰਦਾ ਹੈ, ਫਿਰ ਵੀ ਉਹ ਇਸ ਮਾਮਲੇ ਵਿੱਚ ਬੇਲੋੜੀ ਦਿਲਚਸਪੀ ਲੈਂਦਾ ਹੈ ਅਤੇ ਜੱਜ ਨੂੰ ਪ੍ਰਭਾਵਿਤ ਕਰ ਸਕਦਾ ਹੈ।

In The Market