LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਰਵਨੀਤ ਸਿੰਘ ਬਿੱਟੂ ਦੀਆਂ ਵਧੀਆਂ ਮੁਸ਼ਕਲਾਂ, ਜਾਰੀ ਹੋਇਆ ਨੋਟਿਸ

ravnnet bittu

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (SAD) ਵੱਲੋਂ ਬਹੁਜਨ ਸਮਾਜ ਪਾਰਟੀ(BSP) ਨਾਲ ਗਠਜੋੜ ਕਰਨ ਤੋਂ ਬਾਅਦ ਕਾਂਗਰਸ ਦੇ ਐਮਪੀ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ 12 ਜੂਨ ਨੂੰ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਪਾਈ ਜਿਸ ਤੋਂ ਬਾਅਦ ਉਨ੍ਹਾਂ ਦੇ ਬਿਆਨ 'ਤੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ  SAD-BSP ਗਠਜੋੜ 'ਤੇ ਦਿੱਤੇ ਵਿਵਾਦਤ ਬਿਆਨ ਤੋਂ ਬਾਅਦ  ਰਵਨੀਤ ਸਿੰਘ ਬਿੱਟੂ ਨੂੰ ਪੰਜਾਬ SC ਕਮਿਸ਼ਨ ਨੇ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ 22 ਜੂਨ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। 

ਇਹ ਵੀ ਪੜ੍ਹੋ- 'ਕੋਰੋਨਾ ਵਾਇਰਸ ਹੋਰ ਚਲਾਕ ਹੋ ਗਿਐ, ਹੁਣ ਵਰਤਣੀ ਪਵੇਗੀ ਹੋਰ ਸਾਵਧਾਨੀ'

ਦੱਸ ਦੇਈਏ ਕਿ ਇਸ ਪੋਸਟ 'ਚ ਰਵਨੀਤ ਬਿੱਟੂ ਨੇ ਕਿਹਾ ਸੀ, "ਅਕਾਲੀ ਦਲ ਖੁਦ ਨੂੰ ਪੰਥਕ ਪਾਰਟੀ ਕਹਿੰਦੀ ਹੈ ਪਰ ਗਠਜੋੜ ਤੋਂ ਬਾਅਦ ਪੰਜਾਬ ਦੀਆਂ ਸਾਰੀਆਂ 'ਪਵਿਤਰ' ਸੀਟਾਂ ਬੀਐਸਪੀ ਨੂੰ ਦੇ ਦਿੱਤੀਆਂ।"ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਲੱਗਦਾ ਹੈ ਕਿ ਬੀਜੇਪੀ ਨਾਲ ਮਿਲ ਕੇ ਹਿੰਦੂ ਵੋਟਾਂ ਲੈ ਲਵਾਂਗੇ ਅਤੇ ਹੁਣ ਬੀਐਸਪੀ ਤੋਂ ਐਸਸੀ ਵੋਟਾਂ ਲੈ ਲਵਾਂਗੇ।

ਉਨ੍ਹਾਂ ਕਿਹਾ, "ਇਹ ਗੁੰਮਰਾਹ ਕਰਨ ਵਾਲੇ ਜਮਾਨੇ ਚਲੇ ਗਏ। ਸਭ ਤੋਂ ਪਾਪ ਵਾਲਾ ਅਤੇ ਮਾੜਾ ਪਾਰਟੀਆਂ ਦਾ ਗਠਜੋੜ ਹੋਇਆ ਹੈ।"ਇਸ ਤੋਂ ਬਾਅਦ ਨੈਸ਼ਨਲ ਸ਼ਡਿਊਲਡ ਕਾਸਟਸ ਸ਼ਡਿਊਲਡ ਕਬੀਲਿਆਂ ਕਮਿਸ਼ਨ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਇੱਕ ਪੱਤਰ ਲਿਖਿਆ। ਉਨ੍ਹਾਂ ਲਿਖਿਆ, "ਕਾਂਗਰਸ ਐਮਪੀ ਰਵਨੀਤ ਸਿੰਘ ਬਿੱਟੂ ਨੇ ਇੱਕ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ।

ਇਹ ਵੀ ਪੜ੍ਹੋ- ਚੰਡੀਗੜ੍ਹ ਵਿਚ ਜਾਰੀ ਹੋਏ ਨਵੇਂ ਦਿਸ਼ਾ-ਨਿਰਦੇਸ਼, ਹੁਣ ਇੰਨੇ ਵਜੇ ਤੱਕ ਖੁੱਲ ਸਕਣਗੀਆਂ ਦੁਕਾਨਾਂ

ਬਿਆਨ ਵਿੱਚ ਅਕਾਲੀ ਦਲ ਵੱਲੋਂ ਬਹੁਜਨ ਸਮਾਜ ਪਾਰਟੀ ਨਾਲ ਕੀਤੇ ਗਏ ਚੁਣਾਵੀ ਗਠਜੋੜ ਅਨੁਸਾਰ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਬਹੁਜਨ ਸਮਾਜ ਪਾਰਟੀ ਨੂੰ ਦੇਣ ਦਾ ਫੈਸਲਾ ਕੀਤਾ ਹੈ।"

In The Market