LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

SAD-BSP ਦੇ ਪ੍ਰਦਰਸ਼ਨ : ਸੁਖਬੀਰ ਬਾਦਲ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ

protester

ਚੰਡੀਗੜ (ਇੰਟ.)- ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Cm Captain Amrinder Singh) ਦੀ ਰਿਹਾਇਸ਼ ਬਾਹਰ ਪ੍ਰਦਰਸ਼ਨ (Protest) ਕਰਨ ਦੌਰਾਨ ਪੁਲਿਸ (Police) ਵਲੋਂ ਹਿਰਾਸਤ ਵਿਚ ਲੈ ਲਿਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਸਵਾਂ ਰਿਹਾਇਸ਼ ਦੇ ਬਾਹਰ ਅਕਾਲੀ ਦਲ ਆਗੂਆਂ ਅਤੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ-ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਕੁਰਾਲੀ ਪੁਲਿਸ ਸਟੇਸ਼ਨ ਲਿਜਾਇਆ ਗਿਆ।

ਇਹ ਵੀ ਪੜ੍ਹੋ- SAD-BSP ਦੇ ਪ੍ਰਦਰਸ਼ਨ : ਸੁਖਬੀਰ ਬਾਦਲ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ

ਹਿਰਾਸਤ 'ਚ ਲਏ ਜਾਣ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹ ਕਿ ਜੇਕਰ ਤੂਫਾਨ ਆਵੇਗਾ ਤਾਂ ਕੈਪਟਨ ਉਸ ਨੂੰ ਰੋਕ ਨਹੀਂ ਸਕਣਗੇ ਭਾਵੇਂ ਉਹ ਪੂਰੀ ਤਾਕਤ ਲਗਾ ਲੈਣ। ਵੈਕਸੀਨੇਸ਼ਨ ਵਿਚ ਸਕੈਮ, ਫਤਿਹ ਕਿੱਟ ਵਿਚ ਸਕੈਮ ਹੈ, ਦਲਿਤਾਂ ਦੀ ਸਕਾਲਰਸ਼ਿਪ 'ਚ ਸਕੈਮ ਹੈ। ਕਿਸਾਨਾਂ ਦੀਆਂ ਜ਼ਮੀਨਾਂ 'ਤੇ ਕਬਜ਼ੇ ਕੀਤੇ ਜਾ ਰਹੇ ਹਨ।

If a storm rises, Captain won't be able to stop it, even if he uses all his force. There is scam in vaccination, there is scam in Fateh Kit, there is scam in SC scholarship, farmers' land is being acquired: Shiromani Akali Dal president Sukhbir Singh Badal before getting detained pic.twitter.com/nAdDixaZXO

ਇਹ ਵੀ ਪੜੋ: ਕੀ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ 'ਚ ਦਿੱਤੀ ਜਾ ਸਕਦੀ ਹੈ ਵੱਡੀ ਜ਼ਿੰਮੇਵਾਰੀ?

ਉਨ੍ਹਾਂ ਕਿਹਾ ਕਿ ਅਸੀਂ ਮੁੱਖ ਮੰਤਰੀ ਨੂੰ ਉਸ ਦੇ ਮਹਿਲ ਤੋਂ ਕੱਢਣ ਜਾ ਰਹੇ ਹਾਂ। ਸਾਢੇ ਚਾਰ ਸਾਲ ਹੋ ਗਏ ਪਰ ਮੁੱਖ ਮੰਤਰੀ ਨਾ ਆਪਣੇ ਸਰਕਾਰੀ ਦਫ਼ਤਰ ਗਏ ਹਨ ਅਤੇ ਨਾ ਹੀ ਸਰਕਾਰੀ ਘਰ ਗਏ। ਅਜਿਹੀ ਸਰਕਾਰ ਜਿੰਨੇ ਦਿਨ ਪੰਜਾਬ 'ਚ ਰਹੇਗੀ, ਪੰਜਾਬ ਨੂੰ ਉਨ੍ਹਾਂ ਵੱਡਾ ਨੁਕਸਾਨ ਝੱਲਣਾ ਪਵੇਗਾ। ਇਸ ਪ੍ਰਦਰਸ਼ਨ ਵਿੱਚ ਅਕਾਲੀ ਦਲ ਵਰਕਰਾਂ ਦੀ ਵੱਡੀ ਭੀੜ ਜਮਾ ਸੀ। ਇਸ ਦੌਰਾਨ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ ਗਈਆਂ।

In The Market