ਚੰਡੀਗੜ੍ਹ (ਬਿਊਰੋ)- ਹਰਿਆਣਾ (Haryana) ਦੇ ਕਰਨਾਲ (Karnal) ਵਿਚ ਸ਼ਾਂਤਮਈ ਪ੍ਰਦਰਸ਼ਨ (Peacfully protest) ਕਰ ਰਹੇ ਕਿਸਾਨਾਂ ਉੱਤੇ ਹਰਿਆਣਾ ਦੀ ਮਨੋਹਰ ਲਾਲ ਖੱਟਰ (Manohar Lal Khattar) ਦੀ ਅਗਵਾਈ ਵਾਲੀ ਭਾਜਪਾ ਸਰਕਾਰ (BJP government) ਵਲੋਂ ਕੀਤੇ ਗਏ ਲਾਠੀਚਾਰਜ ਕਰਨ ਦੇ ਵਿਰੋਧ ਵਿਚ ਜਿੱਥੇ ਕਿਸਾਨਾਂ ਵਿਚ ਰੋਹ ਪਾਇਆ ਜਾ ਰਿਹਾ ਹੈ। ਇਸ ਕਾਰਵਾਈ ਮਗਰੋਂ ਕਿਸਾਨ ਜਥੇਬੰਦੀਆਂ ਦਾ ਪਾਰਾ ਚੜ੍ਹ ਗਿਆ ਹੈ। ਇਸ ਦੇ ਨਾਲ ਹੀ ਹਰਿਆਣਾ ਦੇ ਬਸਤਾੜਾ ਟੋਲ ਪਲਾਜ਼ਾ (Bastara Toll Plaza) ਨੇੜੇ ਕਿਸਾਨਾਂ ਉਪਰ ਕੀਤੇ ਲਾਠੀਚਾਰਜ ਖ਼ਿਲਾਫ਼ (Against lathicharge) ਦੇਸ ਵਿਆਪੀ ਵਿਰੋਧ ਹੋਣ ਲੱਗਿਆ ਹੈ। ਵਿਰੋਧੀ ਸਿਆਸੀ ਪਾਰਟੀਆਂ ਵੱਲੋਂ ਸੱਤਾਧਾਰੀ ਬੀਜੇਪੀ ਨੂੰ ਬੁਰੀ ਤਰ੍ਹਾਂ ਘੇਰਿਆ ਜਾ ਰਿਹਾ ਹੈ। ਪੰਜਾਬ ਵਿਚ ਵੀ ਸਰਕਾਰ ਖਿਲਾਫ ਖਾਸਾ ਵਿਰੋਧ ਪਾਇਆ ਜਾ ਰਿਹਾ ਹੈ ਇਸ ਤਰ੍ਹਾਂ ਮਾਨਸਾ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿਚ ਬੀਕੇਯੂ ਉਗਰਾਹਾ ਦੀ ਅਗਵਾਈ ਵਿੱਚ ਕਿਸਾਨਾ ਵੱਲੋਂ ਸਾਡ਼ੀਆਂ ਭਾਜਪਾ ਸਰਕਾਰ ਦੀਆਂ ਅਰਥੀਆਂ ਅਤੇ ਮਾਨਸਾ-ਬਠਿੰਡਾ ਰੋਡ ਜਾਮ ਕਰ ਦਿੱਤਾ ਹੈ। ਕਿਸਾਨਾਂ ਵਲੋਂ ਮਲੋਟ ਵਿਚ ਦਿੱਲੀ ਫਾਜ਼ਿਲਕਾ ਨੈਸ਼ਨਲ ਹੈਈਵੇ ਰੋਡ ਤੇ ਜਾਮ ਕਰ ਦਿੱਤਾ ਹੈ ਤੇ ਰੋਸ਼ ਪ੍ਰਦਰਸ਼ਨ ਕੀਤਾ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜ੍ਹ ਕੇ ਰੋਸ ਪ੍ਰਗਟ ਕੀਤਾ ਗਿਆ।
Read more- 1 ਸਤੰਬਰ ਤੋਂ ਹੋ ਰਹੇ ਵੱਡੇ ਬਦਲਾਅ, ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
ਉਧਰ, ਸੁੰਯਕਤ ਕਿਸਾਨ ਮੋਰਚਾ ਵੱਲੋਂ ਅੱਜ ਦੋ ਘੰਟਿਆਂ ਦੇ ਸੜਕੀ ਜਾਮ ਦਾ ਸੱਦਾ ਦਿੱਤਾ ਗਿਆ ਹੈ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਰੋਹ ਵਿੱਚ ਆ ਕੇ ਤਿਆਰੀ ਖਿੱਚ ਦਿੱਤੀ ਹੈ। ਵੱਖ-ਵੱਖ ਜਥੇਬੰਦੀਆਂ ਨੇ ਆਪੋ-ਆਪਣੀਆਂ ਬਲਾਕ ਇਕਾਈਆਂ ਨੂੰ ਰਾਜ ਭਰ ਵਿੱਚ 12 ਵਜੇ ਤੋਂ ਲੈ ਕੇ 2 ਵਜੇ ਤੱਕ ਸੜਕਾਂ ਜਾਮ ਕਰਨ ਦਾ ਫੈਸਲਾ ਸੁਣਾ ਦਿੱਤਾ ਗਿਆ ਹੈ।
ਦੱਸ ਦਈਏ ਕਿ ਸ਼ਨੀਵਾਰ ਨੂੰ ਕਰਨਾਲ ’ਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਵਿਰੋਧ ਵਿੱਚ ਆਏ ਕਿਸਾਨਾਂ ਉੱਤੇ ਲਾਠੀਚਾਰਜ ਕੀਤਾ ਗਿਆ ਸੀ। ਇਸ ਦਾ ਪ੍ਰਭਾਵ ਪੰਜਾਬ ਵਿੱਚ ਵੇਖਿਆ ਜਾ ਰਿਹਾ ਹੈ। ਜੇ ਐਤਵਾਰ ਨੂੰ ਕਿਤੇ ਜਾਣ ਦਾ ਪ੍ਰੋਗਰਾਮ ਹੈ, ਤਾਂ ਇਸ ਨੂੰ ਰੱਦ ਕਰਨਾ ਠੀਕ ਰਹੇਗਾ ਕਿਉਂਕਿ ਹਰਿਆਣਾ ’ਚ ਕੱਲ੍ਹ ਦੇ ਲਾਠੀਚਾਰਜ ਦੇ ਵਿਰੋਧ ਵਿੱਚ ਕਿਸਾਨਾਂ ਨੇ ਪੰਜਾਬ ਵਿੱਚ ਸੜਕਾਂ ਜਾਮ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਭਰ ਵਿੱਚ ਵੱਖ -ਵੱਖ ਥਾਵਾਂ 'ਤੇ ਸਵੇਰੇ 12 ਵਜੇ ਤੋਂ ਦੁਪਹਿਰ 2 ਵਜੇ ਤੱਕ ਸੜਕਾਂ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ।
ਇਹ ਫੈਸਲਾ 32 ਕਿਸਾਨ ਸੰਗਠਨਾਂ ਦੇ ਸੰਯੁਕਤ ਕਿਸਾਨ ਮੋਰਚੇ ਨੇ ਲਿਆ ਹੈ। ਇਹ ਵੀ ਐਲਾਨ ਕੀਤਾ ਗਿਆ ਹੈ ਕਿ ਕਿਸਾਨ ਆਪੋ-ਆਪਣੇ ਪਿੰਡਾਂ ਵਿੱਚ ਹਰਿਆਣਾ ਦੀ ਭਾਜਪਾ ਸਰਕਾਰ ਦੀਆਂ ਅਰਥੀਆਂ ਸਾੜਨਗੇ। ਅਜਿਹੀ ਸਥਿਤੀ ਵਿੱਚ, ਅੱਜ ਪੰਜਾਬ ਦੇ ਰਾਸ਼ਟਰੀ ਮਾਰਗ ਕਈ ਘੰਟਿਆਂ ਤੱਕ ਜਾਮ ਰਹਿ ਸਕਦੇ ਹਨ। ਕਿਸਾਨ ਪਹਿਲਾਂ ਹੀ ਵੱਖ-ਵੱਖ ਟੋਲ ਪਲਾਜ਼ਿਆਂ 'ਤੇ ਬੈਠੇ ਹਨ ਤੇ ਅੱਜ ਇਨ੍ਹਾਂ ਨੂੰ ਵੀ ਦੋ ਘੰਟਿਆਂ ਲਈ ਬੰਦ ਰੱਖਿਆ ਜਾ ਸਕਦਾ ਹੈ।
Read more- ਮਨ ਕੀ ਬਾਤ ਵਿਚ ਮੋਦੀ ਨੇ ਭਾਰਤੀ ਹਾਕੀ ਟੀਮ ਦੀ ਕੀਤੀ ਸ਼ਲਾਘਾ, ਕਿਹਾ-ਧਿਆਨਚੰਦ ਵੀ ਹੋਣਗੇ ਖੁਸ਼
ਸੰਯੁਕਤ ਮੋਰਚੇ ਵੱਲੋਂ ਦਿੱਲੀ ਦੀ ਸਿੰਘੂ ਸਰਹੱਦ ਤੇ ਇੱਕ ਮੀਟਿੰਗ ਹੋਈ, ਇਸ ਮੀਟਿੰਗ ਵਿਚ ਇਹ ਫੈਸਲਾ ਲਿਆ ਗਿਆ। ਸਾਰਾ ਵਿਵਾਦ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਕਰਕੇ ਹੈ। ਕਿਸਾਨ ਪਿਛਲੇ 9 ਮਹੀਨਿਆਂ ਤੋਂ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਇਸ ਦੌਰਾਨ 600 ਕਿਸਾਨਾਂ ਦੀ ਮੌਤ ਵੀ ਹੋ ਚੁੱਕੀ ਹੈ। ਕਿਸਾਨਾਂ ਦੀ ਤਰਫੋਂ ਸਿਆਸੀ ਪਾਰਟੀਆਂ ਦੇ ਆਗੂਆਂ ਦਾ ਹਰ ਥਾਂ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਹੈ।
ਇਸ ਕਾਰਨ ਕਰਨਾਲ ਵਿੱਚ ਮੁੱਖ ਮੰਤਰੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ। ਕਿਸਾਨਾਂ 'ਤੇ ਲਾਠੀਚਾਰਜ ਤੋਂ ਪਹਿਲਾਂ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਉਕਤ ਅਧਿਕਾਰੀ ਖੁਦ ਡਿਊਟੀ ਮੈਜਿਸਟਰੇਟ ਨੂੰ ਦੱਸ ਰਿਹਾ ਹੈ ਅਤੇ ਕਹਿ ਰਿਹਾ ਹੈ ਕਿ ਜੇਕਰ ਕੋਈ ਕਿਸਾਨ ਨਾਕਾਬੰਦੀ ਤੋੜਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਦਾ ਸਿਰ ਤੋੜ ਦਿਓ।
ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਪ੍ਰੇਮ ਸਿੰਘ, ਬਲਵੀਰ ਸਿੰਘ ਰਾਜੇਵਾਲ ਆਦਿ ਦਾ ਕਹਿਣਾ ਹੈ ਕਿ ਉਕਤ ਐਸਡੀਐਮ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ, ਕਿਸਾਨਾਂ 'ਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਵਿਰੁੱਧ ਕੇਸ ਦਰਜ ਕੀਤੇ ਜਾਣ ਅਤੇ ਜ਼ਖਮੀ ਕਿਸਾਨਾਂ ਦਾ ਇਲਾਜ ਕਰਵਾਇਆ ਜਾਵੇ। ਕਿਸਾਨ ਆਗੂਆਂ ਨੇ ਇਹ ਵੀ ਐਲਾਨ ਕੀਤਾ ਹੈ ਕਿ ਹੁਣ ਹਰਿਆਣਾ ਦੀ ਯੂਨੀਅਨ ਨਾਲ ਮੀਟਿੰਗ ਕੀਤੀ ਜਾਵੇਗੀ ਤੇ ਉਸ ਤੋਂ ਬਾਅਦ ਹੀ ਕੋਈ ਹੋਰ ਫੈਸਲਾ ਲਿਆ ਜਾਵੇਗਾ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Rohit Sharma : हिटमैन रोहित शर्मा ने सोशल मीडिया पर शेयर की अपनी खुशी, लिखा...
Crime News: मोहाली कोर्ट के बाहर मिला मानव कंकाल, इलाके में मची सनसनी
Mankirt Aulakh News: गायक मनकीरत औलख की कार का चालान, कार पर लगी थी काली फिल्म और हूटर