LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ: CM ਮਾਨ ਦੇ ਰਹੇ ਵਿਰੋਧੀਆਂ ਨੂੰ ਜਵਾਬ

25june mann1

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਵਿਧਾਨ ਸਭਾ ਦੀ ਕਾਰਵਾਈ ਸਵੇਰੇ ਤੋਂ ਜਾਰੀ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਾਨ ਸਰਕਾਰ ਵਲੋਂ ਕੀਤੀ ਜਾ ਰਹੀ ਤੇ ਕੀਤੀ ਜਾਣ ਵਾਲੀ ਕਾਰਵਾਈ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਵਿਰੋਧੀਆਂ ਨੂੰ ਵੀ ਨਿਸ਼ਾਨੇ ਉੱਤੇ ਲਿਆ।

ਬਜਟ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਾਤ-ਪਾਤ, ਧਰਮ ਤੋਂ ਉੱਪਰ ਉੱਠ ਕੇ ਇਹ ਸਾਬਿਤ ਕਰ ਦਿੱਤਾ ਕਿ ਪੰਜਾਬ ਇਕ ਮਾਲਾ 'ਚ ਪਰੋਇਆ ਸੂਬਾ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਹਾਲਤ 'ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਮ ਲੋਕਾਂ ਦੀਆਂ ਉਮੀਦਾਂ 'ਤੇ ਖ਼ਰਾ ਉਤਰੇਗੀ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਬਣਨ 'ਤੇ ਪਹਿਲੇ 100 ਦਿਨਾਂ ਅੰਦਰ ਉਨ੍ਹਾਂ ਦੀ ਸਰਕਾਰ ਵੱਲੋਂ ਬਹੁਤ ਵੱਡੇ, ਇਤਿਹਾਸਕ ਅਤੇ ਨਿਵੇਕਲੇ ਫ਼ੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ 'ਚੋਂ ਭ੍ਰਿਸ਼ਟਾਚਾਰ, ਗੈਂਗਸਟਰਵਾਦ ਨੂੰ ਖ਼ਤਮ ਕੀਤਾ ਜਾਵੇਗਾ। ਇਸ ਦੇ ਨਾਲ ਹੀ ਇਕ ਵਿਧਾਇਕ ਇਕ ਪੈਨਸ਼ਨ ਵਾਲਾ ਫ਼ੈਸਲਾ ਵੀ ਲਾਗੂ ਕੀਤਾ ਗਿਆ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ 'ਚ ਨਸ਼ਾ ਛੁਡਾਉਣ ਵਾਲੇ ਓਟੀ ਸੈਂਟਰ 200 ਤੋਂ ਵਧਾ ਕੇ 500 ਕੀਤੇ ਜਾਣਗੇ। ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਨਿੱਜੀ ਸਕੂਲਾਂ ਵੱਲੋਂ ਲਈਆਂ ਜਾ ਰਹੀਆਂ ਵੱਧ ਫ਼ੀਸਾਂ ਨੂੰ ਵੀ ਨਿਯਮਬੱਧ ਕੀਤਾ ਜਾਵੇਗਾ। ਪੰਜਾਬ ਦੇ ਅਧਿਆਪਕਾਂ ਨੂੰ ਦੇਸ਼ਾਂ-ਵਿਦੇਸ਼ਾਂ 'ਚ ਸਿਖਲਾਈ ਦਿਵਾਈ ਜਾਵੇਗੀ। 5994 ਈ. ਟੀ. ਟੀ. ਅਤੇ 8393 ਪ੍ਰੀ-ਪ੍ਰਾਇਮਰੀ ਅਧਿਆਪਕਾਂ ਲਈ ਨੌਕਰੀਆਂ ਲਿਆਂਦੀਆਂ ਜਾਣਗੀਆਂ। ਅਧਿਆਪਕਾਂ ਕੋਲੋਂ ਸਿਰਫ ਟੀਚਿੰਗ ਦਾ ਕੰਮ ਲਿਆ ਜਾਵੇਗਾ। ਪੰਜਾਬ 'ਚ 19 ਸਰਕਾਰੀ ਆਈ. ਟੀ. ਆਈਜ਼ ਖੋਲ੍ਹੀਆਂ ਜਾਣਗੀਆਂ ਤਾਂ ਜੋ ਪੰਜਾਬ ਦੇ ਨੌਜਵਾਨ ਬਾਹਰ ਨਾ ਜਾਣ। 5400 ਨੌਜਵਾਨਂ ਨੂੰ ਸਵੈ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ। ਗਿੱਦੜਬਾਹਾ 'ਚ ਕੈਟਲ ਪਲਾਂਟ ਬਣਾਇਆ ਜਾਵੇਗਾ। ਨੌਜਵਾਨਾਂ ਨੂੰ ਡਿਗਰੀਆਂ ਮੁਤਾਬਕ ਕੰਮ ਦਿੱਤਾ ਜਾਵੇਗਾ। 7000 ਡੇਅਰੀ ਯੂਨਿਟ ਸਥਾਪਿਤ ਕੀਤੇ ਜਾਣਗੇ।

ਇਸ ਦੌਰਾਨ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਗੈਂਗਸਟਰਾਂ ਦੇ ਖ਼ਾਤਮੇ ਲਈ ਵਿਸ਼ੇਸ਼ AGTF ਟੀਮ ਦਾ ਗਠਨ
ਜੇਲ੍ਹਾਂ ਨੂੰ ਅਤਿ ਸੁਰੱਖਿਅਤ ਜੇਲ੍ਹਾਂ ਵੱਲੋਂ ਵਿਕਸਿਤ ਕੀਤਾ ਜਾਵੇਗਾ। ਆਈ. ਟੀ. ਆਈ. ਨਾਲ ਜੁੜੇ 44 ਨਵੇਂ ਕੋਰਸ ਸ਼ੁਰੂ ਕੀਤੇ ਜਾਣਗੇ। ਕਮਜ਼ੋਰ ਵਰਗ ਲਈ 25000 ਨਵੇਂ ਘਰ ਬਣਾਏ ਜਾਣਗੇ। ਪੰਜਾਬ ਪੁਲਿਸ ਦੇ ਮੁਲਾਜ਼ਮਾਂ ਅਤੇ ਫ਼ੌਜ 'ਚ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਇਕ ਕਰੋੜ ਦੀ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੀਆਂ ਖੇਡਾਂ ਨੂੰ ਨੰਬਰ ਵਨ 'ਤੇ ਲਿਆਂਦਾ ਜਾਵੇਗਾ।

ਤੁਸੀਂ ਵੀ ਦੇਖੋ ਕੀ ਬੋਲ ਰਹੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ--

In The Market