ਚੰਡੀਗੜ੍ਹ– ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ’ਚ ਸ਼ਨੀਵਾਰ ਯਾਨੀ ਕਿ ਅੱਜ ਜੈਪੁਰ ਦੇ ਇਕ ਹੋਟਲ ’ਚ ਸਖ਼ਤ ਸੁਰੱਖਿਆ ਦਰਮਿਆਨ ਉੱਤਰੀ ਖੇਤਰੀ ਪਰੀਸ਼ਦ ਦੀ ਬੈਠਕ ਚੱਲ ਰਹੀ ਹੈ। ਇਸ ਬੈਠਕ ’ਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਐਲਾਨ ਕੀਤਾ ਹੈ ਕਿ ਹਰਿਆਣਾ ਦੇ ਵਿਧਾਨ ਸਭਾ ਲਈ ਚੰਡੀਗੜ੍ਹ ’ਚ ਵਾਧੂ ਜ਼ਮੀਨ ਦਿੱਤੀ ਜਾਵੇਗੀ। ਦਰਅਸਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵਲੋਂ ਕੀਤੀ ਗਈ ਅਪੀਲ ’ਤੇ ਕੇਂਦਰ ਸਰਕਾਰ ਨੇ ਹਰਿਆਣਾ ਨੂੰ ਵੱਡੀ ਸੌਗਾਤ ਦਿੱਤੀ ਹੈ। ਗ੍ਰਹਿ ਮੰਤਰੀ ਦੇ ਇਸ ਐਲਾਨ ਨਾਲ ਹੁਣ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਹੋਵੇਗੀ।
Also Read: ਪੰਜਾਬ ਦੇ ਸਕੂਲਾਂ ‘ਚੋਂ ਕੱਟੇ ਜਾਣਦੇ ਸਿਓਂਕ ਲੱਗੇ ਤੇ ਸੁੱਕੇ ਦਰੱਖਤ, ਸਰਕਾਰ ਨੇ ਮੰਗੀ ਰਿਪੋਰਟ
हरियाणा विधानसभा के लिए अलग भवन की हमारी मांग को पूरा करते हुए आज केंद्रीय गृह मंत्री श्री @AmitShah जी ने चंडीगढ़ में विधानसभा के लिए अतिरिक्त जमीन देने की घोषणा की है।
मैं समस्त हरियाणा वासियों की ओर से गृह मंत्री जी का हृदय से धन्यवाद करता हूं।
— Manohar Lal (@mlkhattar) July 9, 2022
ਇਸ ਬਾਬਤ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵਲੋਂ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕੀਤੀ ਗਈ ਹੈ, ਜਿਸ ’ਚ ਉਨ੍ਹਾਂ ਲਿਖਿਆ ਕਿ ਹਰਿਆਣਾ ਵਿਧਾਨ ਸਭਾ ਲਈ ਵੱਖਰੇ ਭਵਨ ਦੀ ਸਾਡੀ ਮੰਗ ਨੂੰ ਪੂਰਾ ਕਰਦੇ ਹੋਏ ਅੱਜ ਅਮਿਤ ਸ਼ਾਹ ਨੇ ਚੰਡੀਗੜ੍ਹ ’ਚ ਵਿਧਾਨ ਸਭਾ ਲਈ ਵਾਧੂ ਜ਼ਮੀਨ ਦੇਣ ਦਾ ਐਲਾਨ ਕੀਤਾ ਹੈ। ਮੈਂ ਸਾਰੇ ਹਰਿਆਣਾ ਵਾਸੀਆਂ ਵਲੋਂ ਗ੍ਰਹਿ ਮੰਤਰੀ ਦਾ ਦਿਲੋਂ ਧੰਨਵਾਦ ਕਰਦਾ ਹਾਂ।
Also Read: ਭਾਰਤੀ ਮੂਲ ਦੇ ਰਿਸ਼ੀ ਬਣ ਸਕਦੇ ਨੇ ਬ੍ਰਿਟੇਨ ਦੇ ਅਗਲੇ PM! ਪੇਸ਼ ਕੀਤੀ ਦਾਅਵੇਦਾਰੀ



