LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਾ ਹੋਇਆ ਗਠਜੋੜ, ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਇਕੱਠੇ

sad

ਚੰਡੀਗੜ੍ਹ (ਇੰਟ.)- ਸ਼੍ਰੋਮਣੀ ਅਕਾਲੀ ਦਲ (SAD) ਅਤੇ ਬਸਪਾ (BSP) ਦੇ ਗਠਜੋੜ ਦੀ ਖਬਰ 'ਤੇ ਅੱਜ ਅਕਾਲੀ ਦਲ ਦੇ ਚੰਡੀਗੜ੍ਹ ਸਥਿਤ ਦਫਤਰ ਵਲੋਂ ਮੋਹਰ ਲਗਾ ਦਿੱਤੀ ਗਈ ਹੈ। ਇਸ ਦਾ ਰਸਮੀ ਐਲਾਨ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਕੀਤਾ ਗਿਆ। ਹੁਣ ਇਹ ਦੋਵੇਂ ਪਾਰਟੀਆਂ ਮਿਲ ਕੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਇਕੱਠਿਆਂ ਲੜਣਗੀਆਂ। ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗਠਜੋੜ ਦੀ ਗੱਲ ਕਰਦਿਆਂ ਸੁਖਬੀਰ ਬਾਦਲ (Sukhbir Badal) ਨੇ ਕਿਹਾ ਕਿ ਅਸੀਂ ਪੰਜਾਬ ਵਿਧਾਨਸਭਾ ਚੋਣਾਂ (Punjab Election 2022) 2022 ਦੀਆਂ ਇਕੱਠੇ ਲੜਾਂਗੇ। 

ਜੀ7 ਸੰਮੇਲਨ 'ਚ ਹਿੱਸਾ ਲੈਣਗੇ ਪ੍ਰਧਾਨ ਮੰਤਰੀ ਮੋਦੀ, ਵਰਚੁਅਲ ਮੀਟਿੰਗ ਰਾਹੀਂ ਕਰਨਗੇ ਸੰਬੋਧਿਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਸੀ ਕਿ ਪਾਰਟੀ ਵਲੋਂ ਚੋਣ ਮਨੋਰਥ ਪੱਤਰ ਅਕਤੂਬਰ ਦੇ ਅਖੀਰ ਤੱਕ ਜਾਰੀ ਕਰ ਦਿੱਤਾ ਜਾਵੇਗਾ ਅਤੇ ਪਾਰਟੀ ਦੇ ਚੋਣ ਮਨੋਰਥ (Election Manifesto) ਪੱਤਰ ਵਿਚ ਸਿਰਫ ਉਹੀ ਵਾਅਦੇ ਕੀਤੇ ਜਾਣਗੇ ਜੋ ਕਿ ਪੂਰੇ ਕੀਤੇ ਜਾਣਗੇ। ਕਾਂਗਰਸ ਵਾਂਗ ਉਹ ਵਾਅਦੇ ਨਹੀਂ ਕੀਤੇ ਜਾਣਗੇ ਜਿਹੜੇ ਪੂਰੇ ਨਹੀਂ ਕੀਤੇ ਜਾ ਸਕਦੇ। ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਰਲ ਕੇ ਲੜਣ ਦੀ ਤਿਆਰੀ ਹੈ। ਗੱਠਜੋੜ ਦਾ ਅਧਿਕਾਰਤ ਐਲਾਨ ਚੰਡੀਗੜ੍ਹ ਸਥਿਤ ਅਕਾਲੀ ਦਲ ਦੇ ਦਫ਼ਤਰ ’ਚ ਦੋਹਾਂ ਪਾਰਟੀਆਂ ਦੇ ਆਗੂਆਂ ਦੀ ਸਾਂਝੀ ਮੀਟਿੰਗ ਦੌਰਾਨ ਕੀਤਾ ਜਾਵੇਗਾ।

ਪਾਰਟੀ ਦੇ ਇੱਕ ਸੀਨੀਅਰ ਆਗੂ ਨੇ ਇਸ ਸਿਆਸੀ ਘਟਨਾਕ੍ਰਮ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਬਸਪਾ ਦੇ ਸੀਨੀਅਰ ਆਗੂ ਸਤੀਸ਼ ਮਿਸ਼ਰਾ ਅਕਾਲੀ ਦਲ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਕਰਕੇ ਗੱਠਜੋੜ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਸੂਬੇ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਦੋਂ 8 ਕੁ ਮਹੀਨੇ ਦਾ ਸਮਾਂ ਬਾਕੀ ਰਹਿ ਗਿਆ ਹੈ ਤਾਂ ਅਕਾਲੀ ਦਲ ਅਤੇ ਬਸਪਾ ਦੇ ਗੱਠਜੋੜ ਨੂੰ ਵੱਡੀ ਰਾਜਸੀ ਘਟਨਾ ਮੰਨਿਆ ਜਾ ਰਿਹਾ ਹੈ।  ਇਥੇ ਹੀ ਤੁਹਾਨੂੰ ਦੱਸ ਦਈਏ ਕਿ ਅਕਾਲੀ ਦਲ ਅਤੇ ਬਸਪਾ ਤਕਰੀਬਨ 25 ਸਾਲਾਂ ਬਾਅਦ ਇੱਕ-ਦੂਜੇ ਦੇ ਨਜ਼ਦੀਕ ਆ ਰਹੇ ਹਨ। ਇਸ ਤੋਂ ਪਹਿਲਾਂ ਸਾਲ 1996 ਵਿੱਚ ਦੋਹਾਂ ਪਾਰਟੀਆਂ ਨੇ ਸੰਸਦੀ ਚੋਣਾਂ ਇਕੱਠਿਆਂ ਲੜਦਿਆਂ 13 ਵਿੱਚੋਂ 12 ਸੀਟਾਂ ’ਤੇ ਜਿੱਤ ਹਾਸਲ ਕੀਤੀ ਸੀ।

In The Market