ਚੰਡੀਗੜ੍ਹ : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ‘ਚ ਗੈਂਗਵਾਰ ਦਾ ਖ਼ਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ। ਬੰਬੀਹਾ ਗੈਂਗ ਅਤੇ ਨੀਰਜ ਬਵਾਨਾ ਗੈਂਗ ਤੋਂ ਬਾਅਦ ਹੁਣ ਗੈਂਗਸਟਰ ਭੁੱਪੀ ਰਾਣਾ ਦੀ ਵੀ ਇਸ ਕਤਲਕਾਂਡ ‘ਚ ਐਂਟਰੀ ਹੋ ਗਈ ਹੈ। ਭੁੱਪੀ ਰਾਣਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਕਿਹਾ ਹੈ ਕਿ ਉਹ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣਗੇ।
Also Read: ਕੋਰੋਨਾ ਨੇ ਇਕ ਵਾਰ ਫਿਰ ਵਧਾਈ ਚਿੰਤਾ, ਭਾਰਤ ‘ਚ ਬੀਤੇ 24 ਘੰਟਿਆਂ ‘ਚ 3700 ਤੋਂ ਵੱਧ ਨਵੇਂ ਮਾਮਲੇ
ਭੁੱਪੀ ਰਾਣਾ ਨੇ ਕਿਹਾ ਹੈ ਕਿ ਕਾਤਲਾਂ ਦਾ ਪਤਾ ਦੱਸਣ ਵਾਲਿਆਂ ਲਈ 5 ਲੱਖ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ ਅਤੇ ਉਨ੍ਹਾਂ ਦਾ ਨਾਂ ਗੁਪਤ ਰੱਖਿਆ ਜਾਵੇਗਾ। ਭੁੱਪੀ ਰਾਣਾ ਨੇ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦਾ ਸਾਡੇ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਲੈਣ-ਦੇਣ ਨਹੀਂ ਸੀ ਪਰ ਜੇਕਰ ਹੁਣ ਸਿੱਧੂ ਮੂਸੇਵਾਲਾ ਨੂੰ ਸਾਡਾ ਭਰਾ ਬਣਾ ਕੇ ਮਾਰਿਆ ਹੈ ਤਾਂ ਸਾਡਾ ਫਰਜ਼ ਸਾਨੂੰ ਪਤਾ ਹੈ। ਇਸ ਤੋਂ ਪਹਿਲਾਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਵੱਲੋਂ ਵੀ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਦੀ ਧਮਕੀ ਦਿੱਤੀ ਗਈ ਹੈ। ਭੁੱਪੀ ਰਾਣਾ ਅਤੇ ਲਾਰੈਂਸ ਗੈਂਗ ‘ਚ ਕੱਟੜ ਦੁਸ਼ਮਣੀ ਹੈ। ਦੋਹਾਂ ਵਿਚਕਾਰ ਜੇਲ੍ਹ ਅੰਦਰ ਕੁੱਟਮਾਰ ਤੱਕ ਹੋ ਚੁੱਕੀ ਹੈ। ਭੁੱਪੀ ਰਾਣਾ ‘ਤੇ ਹਰਿਆਣਾ ਅਤੇ ਪੰਜਾਬ ‘ਚ ਕਤਲ ਸਮੇਤ ਕਈ ਅਪਰਾਧਾਂ ਦੇ 25 ਤੋਂ ਜ਼ਿਆਦਾ ਕੇਸ ਦਰਜ ਹਨ।
Also Read: Amber Heard ਨੂੰ ਬਹੁਤ ਮਹਿੰਗੀ ਪਈ Johnny depp ਦੀ ਬਦਨਾਮੀ, ਦੇਣਾ ਪਏਗਾ 1.16 ਅਰਬ ਰੁਪਏ ਦਾ ਹਰਜਾਨਾ




