ਚੰਡੀਗੜ੍ਹ: ਬੀਤੇ ਦਿਨੀ ਪੰਜਾਬ ਕਾਂਗਰਸ (Punjab congress) ਦੇ ਵਿੱਚ ਕਾਂਗਰਸ ਹਾਈਕਮਾਨ ਵਲੋਂ ਨਵਨਿਯੁਕਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਦੀ ਪੰਜਾਬ ਕਾਂਗਰਸ (Punjab congress) ਦੀ ਤਾਜਪੋਸ਼ੀ ਸੀ, ਜਿਸ ਨੂੰ ਲੈ ਕੇ ਚੰਡੀਗੜ੍ਹ ਵਿਖੇ ਪੰਜਾਬ ਭਵਨ ਵਿਚ ਪਹਿਲਾਂ ਟੀ-ਪਾਰਟੀ ਦਿੱਤੀ ਗਈ, ਜਿੱਥੇ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੰਘ ਸਿੱਧੂ ਤੇ ਹੋਰ ਕਾਂਗਰਸੀ ਆਗੂ ਵੱਡੀ ਗਿਣਤੀ ਵਿਚ ਸ਼ਾਮਲ ਹੋਏ।
ਇਸ ਵਿਚਕਾਰ ਬੀਤੇ ਦਿਨੀ (Navjot Singh Sidhu) ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ਸਮਾਰੋਹ ਦੌਰਾਨ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ ਇਸ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸੈਕਟਰ-11 ਦੀ ਥਾਣਾ ਪੁਲਸ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਅਣਪਛਾਤੇ ਲੋਕਾਂ ਖ਼ਿਲਾਫ਼ ਡਿਜ਼ਾਸਟਰ ਮੈਨਜਮੈਂਟ ਐਕਟ-2005 ਦੀ ਧਾਰਾ-51ਬੀ ਅਤੇ 188 ਤਹਿਤ ਐਫ. ਆਈ. ਆਰ. ਦਰਜ ਕਰ ਲਈ ਹੈ।
ਪੁਲਸ ਮੁਤਾਬਕ ਇਹ ਸਾਰੇ ਲੋਕ ਪੰਜਾਬ ਕਾਂਗਰਸ ਭਵਨ 'ਚ ਇਕੱਠੇ ਹੋਏ ਸਨ। ਇਸ ਦੌਰਾਨ ਨਾ ਤਾਂ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਹੋਈ ਅਤੇ ਬਹੁਤੇ ਲੋਕ ਬਿਨਾਂ ਮਾਸਕ ਦੇ ਹੀ ਨਜ਼ਰ ਆਏ, ਜਦੋਂ ਕਿ ਚੰਡੀਗੜ੍ਹ ਪ੍ਰਸ਼ਨਸ ਵੱਲੋਂ ਸਾਫ਼ ਤੌਰ 'ਤੇ ਕੋਵਿਡ-19 ਨੂੰ ਲੈ ਕੇ ਦਿਸ਼ਾ-ਨਿਰਦੇਸ਼ ਜਾਰੀ ਕਰ ਰੱਖੇ ਹਨ। ਇਸ ਦੇ ਨਾਲ ਹੀ ਪ੍ਰੋਗਰਾਮ 'ਚ ਸ਼ਾਮਲ ਲੋਕਾਂ ਨੇ ਡੀ. ਸੀ. ਦੇ ਹੁਕਮਾਂ ਦੀ ਵੀ ਉਲੰਘਣਾ ਕੀਤੀ, ਜਿਸ ਲਈ ਮਾਮਲਾ ਦਰਜ ਕੀਤਾ ਗਿਆ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Haryana CM : हरियाणा के मुख्यमंत्री का जींद रैली विवाद पहुंचा हाई कोर्ट, याचिका दायर
Petrol-Diesel Price Today: पेट्रोल-डीजल के नए रेट जारी, टंकी फुल कराने से पहले एक बार चेक करें अपने शहर के लेटेस्ट प्राइस
Gold-Silver Price Today: सोना-चांदी में उछाल, चेक करें अपने शहर के गोल्ड-सिल्वर के लेटेस्ट रेट