LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕੋਟਕਪੂਰਾ ਗੋਲੀਕਾਂਡ ਕੇਸ ਦੀ ਜਾਂਚ ਕਰ ਰਹੀ SIT ਨੇ ਸੁਖਬੀਰ ਬਾਦਲ ਨੂੰ ਭੇਜਿਆ ਸੰਮਨ

sukhuss

ਚੰਡੀਗੜ੍ਹ: ਕੋਟਕਪੂਰਾ ਗੋਲੀਕਾਂਡ ਕੇਸ (Kotakpura golikand) ਦੀ ਜਾਂਚ ਕਰ ਰਹੀ ਨਵੀਂ (SIT) ਐਸਆਈਟੀ ਵੱਲੋਂ  ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir singh badal) ਨੂੰ ਸੰਮਨ ਭੇਜਿਆ ਗਿਆ ਹੈ। ਐਸਆਈਟੀ (SIT) ਨੇ ਬਾਦਲ ਨੂੰ 26 ਜੂਨ ਨੂੰ ਸੈਕਟਰ 32 ਗੈਸਟ ਹਾਊਸ, ਚੰਡੀਗੜ੍ਹ ਵਿਖੇ ਤਲਬ ਕੀਤਾ ਹੈ। ਇਸ ਤੋਂ ਪਹਿਲਾਂ ਕੋਟਕਪੂਰਾ ਪੁਲਿਸ ਗੋਲੀਕਾਂਡ ਦੀ ਜਾਂਚ ਕਰ ਰਹੀ ਏਡੀਜੀਪੀ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ 16 ਜੂਨ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ (Parkash Singh Badal) ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਜਾਰੀ ਕੀਤਾ ਸੀ। 

 

ਅਕਤੂਬਰ 2015 ਵਿਚ ਜਦੋਂ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਗੋਲੀਆਂ ਚਲਾਈਆਂ ਸੀ ਤਾਂ ਉਸ ਸਮੇਂ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਸੀ।ਐਸਆਈਟੀ ਨੇ ਇਹ ਪਤਾ ਲਗਾਉਣਾ ਹੈ ਕਿ ਗੋਲੀ ਚਲਾਉਣ ਦੇ ਆਦੇਸ਼ ਕਿਸ ਨੇ ਦਿੱਤੇ ਸੀ, ਕੀ ਪੁਲਿਸ ਨੇ ਸਵੈ-ਰੱਖਿਆ ਵਿਚ ਫਾਇਰਿੰਗ ਕੀਤੀ ਸੀ ਤੇ ਕੀ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ ਦੀ ਪਾਲਣਾ ਕੀਤੀ ਗਈ ਸੀ? ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ 22 ਜੂਨ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਕਰੀਬ ਤਿੰਨ ਘੰਟੇ ਪੁੱਛਗਿੱਛ ਕੀਤੀ। ਐਸਆਈਟੀ ਦੀ ਟੀਮ ਸਵੇਰੇ 10:35 ਵਜੇ ਬਾਦਲ ਦੇ ਘਰ ਦਾਖਲ ਹੋਈ ਤੇ 12:55 ਵਜੇ ਬਾਹਰ ਨਿਕਲੀ।  

ਟੋਕੀਓ ਓਲੰਪਿਕ ਵਿਚ ਪੰਜਾਬ ਦੇ ਨੌਜਵਾਨ ਚਮਕਾਉਣਗੇ ਨਾਂ, ਮਿਲੀ ਵੱਡੀ ਜ਼ਿੰਮੇਵਾਰੀ

ਗੌਰਤਲਬ ਹੈ ਕਿ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਨੂੰ 16 ਜੂਨ ਨੂੰ ਤਲਬ ਕੀਤਾ ਸੀ ਪਰ ਉਨ੍ਹਾਂ ਦੀ ਸਿਹਤ ਖਰਾਬ ਹੋਣ ਕਾਰਨ ਐਸਆਈਟੀ ਸਾਹਮਣੇ ਪੇਸ਼ ਹੋਣ ਤੋਂ ਅਸਮਰੱਥਾ ਜ਼ਾਹਰ ਕੀਤੀ ਸੀ। ਇਸ ਤੋਂ ਬਾਅਦ, ਉਸਨੂੰ ਮਿਲਣ ਲਈ 22 ਜੂਨ ਦਾ ਦਿਨ ਨਿਰਧਾਰਤ ਕੀਤਾ ਗਿਆ ਸੀ। 

In The Market