LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸੁਖਬੀਰ ਬਾਦਲ ਦਾ ਵੱਡਾ ਐਲਾਨ, ਸਰਕਾਰ ਆਉਣ 'ਤੇ ਹਰ ਘਰ ਨੂੰ ਮਿਲੇਗੀ 400 ਯੁਨਿਟ ਮੁਫਤ ਬਿਜਲੀ

sukha23

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਵਿਰੋਧੀ ਧਿਰਾਂ ਉੱਤੇ ਨਿਸ਼ਾਨਾਂ ਵਿੰਨ੍ਹਦੇ ਹੋਏ ਪੰਜਾਬ ਦੀ ਜਨਤਾ ਨੂੰ ਵੱਡੀ ਰਾਹਤ ਦੇਣ ਦਾ ਐਲਾਨ ਕੀਤਾ ਹੈ। ਆਪਣੀ ਕਾਨਫਰੰਸ ਦੌਰਾਨ ਉਨ੍ਹਾਂ ਪੰਜਾਬ ਵਿਚ ਅਕਾਲੀ ਸਰਕਾਰ ਆਉਣ ਉੱਤੇ ਹਰ ਘਰ ਨੂੰ 400 ਯੁਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ।

ਪੜੋ ਹੋਰ ਖਬਰਾਂ: ਮਹਿੰਗਾਈ ਖਿਲਾਫ ਰਾਹੁਲ ਗਾਂਧੀ ਦਾ ਸਾਈਕਲ ਮਾਰਚ, ਤਖ਼ਤੀਆਂ ਨਾਲ ਪਹੁੰਚੇ ਸੰਸਦ ਭਵਨ

ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਗੱਠਜੋੜ ਵੱਲੋਂ ਅਗਲੇ 5 ਸਾਲਾਂ 'ਚ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਸਭ ਵਰਗਾਂ ਦੀ ਖੁਸ਼ਹਾਲੀ ਯਕੀਨੀ ਬਣਾਉਣ 'ਤੇ ਕੇਂਦਰਿਤ ਯੋਜਨਾ ਕਾਰਜ ਸੂਚੀ ਦੇ ਰਸਮੀ ਐਲਾਨ ਸਮੇਂ ਰੱਖੀ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਉੱਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ 300 ਯੁਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਸੀ ਪਰ ਉਹ ਪਹਿਲਾਂ ਦਿੱਲੀ ਵਾਸੀਆਂ ਨੂੰ ਤਾਂ ਮੁਫਤ ਬਿਜਲੀ ਮੁਹੱਈਆਂ ਕਰਵਾ ਦੇਣ।

ਪੜੋ ਹੋਰ ਖਬਰਾਂ: ਜੇਕਰ ਨਜਾਇਜ਼ ਸ਼ਰਾਬ ਕਾਰਨ ਗਈ ਕਿਸੇ ਦੀ ਜਾਨ ਤਾਂ ਹੋਵੇਗੀ ਉਮਰ ਕੈਦ ਜਾਂ ਸਜ਼ਾ-ਏ-ਮੌਤ

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਹਰ ਜ਼ਿਲੇ ਵਿਚ 500 ਬੈਂਡਾਂ ਦੇ ਮੈਡੀਕਲ ਕਾਲਜ ਬਣਾਏ ਜਾਣਦੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਪੜੇ ਬੱਚਿਆਂ ਨੂੰ ਵੱਡੀਆਂ ਯੂਨੀਵਰਸਿਟੀਆਂ ਵਿਚ ਦਾਖਲੇ ਹੀ ਨਹੀਂ ਦਿੱਤੇ ਜਾਂਦੇ। ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਗੱਠਜੋੜ ਵਾਲੀ ਸਰਕਾਰ ਆਉਣ ਉੱਤੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਵੱਡੀਆਂ ਯੂਨੀਵਰਸਿਟੀਆਂ ਵਿਚ 33 ਫੀਸਦੀ ਸੀਟਾਂ ਰਾਖਵੀਆਂ ਰੱਖੀਆਂ ਜਾਣਗੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਗੱਠਜੋੜ ਵਾਲੀ ਸਰਕਾਰ ਆਉਣ ਉੱਤੇ ਪੰਜਾਬ ਵਿਚ ਲੜਕੀਆਂ ਲਈ 50 ਫੀਸਦੀ ਨੌਕਰੀਆਂ ਰਾਖਵੀਆਂ ਰੱਖੀਆਂ ਜਾਣਗੀਆਂ।

ਪੜੋ ਹੋਰ ਖਬਰਾਂ: ਦਸੂਹਾ ਨੈਸ਼ਨਲ ਹਾਈਵੇ 'ਤੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ, 3 ਦੀ ਮੌਤ

ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਵਿਚ ਬਿਜਲੀ ਸੰਕਟ ਉੱਤੇ ਐਲਾਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਣ ਉੱਤੇ ਪੰਜਾਬ ਵਿਚ ਬਿਜਲੀ ਦਰਾਂ ਉੱਤੇ ਕੰਟਰੋਲ ਕੀਤਾ ਜਾਵੇਗਾ। ਪੰਜਾਬ ਵਾਸੀਆਂ ਨੂੰ 5 ਰੁਪਏ ਪ੍ਰਤੀ ਯੁਨਿਟ ਦੇ ਹਿਸਾਬ ਨਾਲ ਬਿਜਲੀ ਸਪਲਾਈ ਕੀਤੀ ਜਾਵੇਗੀ। 

In The Market