ਚੰਡੀਗੜ੍ਹ : ਚੰਡੀਗੜ੍ਹ ਦੀਆਂ ਨਗਰ ਨਿਗਮ (Municipal Corporation of Chandigarh) ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (President Sukhbir Singh Badal) ਨੇ ਪਾਰਟੀ ਦੇ ਸੀਨੀਅਰ ਪ੍ਰਧਾਨ ਅਤੇ ਚੰਡੀਗੜ੍ਹ ਦੇ ਆਬਜ਼ਰਵਰ ਡਾ.ਦਲਜੀਤ ਸਿੰਘ ਚੀਮਾ (Chandigarh Observer Dr. Daljit Singh Cheema), ਚੰਡੀਗੜ੍ਹ ਇਕਾਈ (Chandigarh unit) ਦੇ ਪ੍ਰਧਾਨ ਅਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਸ. ਹਰਦੀਪ ਸਿੰਘ ਬੁਟਰੇਲਾ (Former Senior Deputy Mayor Hardeep Singh Butrela) ਦੇ ਨਾਲ ਵਿਚਾਰ ਕਰਨ ਤੋਂ ਬਾਅਦ ਨਗਰ ਨਿਗਮ ਚੰਡੀਗੜ੍ਹ ਦੀਆਂ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਦੇ 4 ਹੋਰ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ।
ਜਿਸ 'ਚ ਹਰਦੀਪ ਸਿੰਘ, ਰੀਮਾ ਮਹਾਜਨ, ਜਗਤਾਰ ਸਿੰਘ, ਅਤੁਲ ਸ਼ਰਮਾ ਸ਼ਾਮਿਲ ਹਨ। ਡਾ. ਚੀਮਾ ਨੇ ਦੱਸਿਆ ਕਿ ਬਾਕੀ ਰਹਿੰਦੇ ਉਮੀਦਵਾਰਾਂ ਦੀ ਸੂਚੀ ਵੀ ਇਕ ਦੋ ਦਿਨਾਂ ਵਿਚ ਜਾਰੀ ਕਰ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ 24 ਦਸੰਬਰ ਨੂੰ ਨਗਰ ਨਿਗਮ ਦੀਆਂ ਚੋਣਾਂ ਹਨ, ਜਿਸ ਲਈ ਸਾਰੀਆਂ ਪਾਰਟੀਆਂ ਵਲੋਂ ਖੂਬ ਜ਼ੋਰ-ਸ਼ੋਰ ਨਾਲ ਆਪੋ-ਆਪਣੀ ਪਾਰਟੀ ਲਈ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ।
Also Read : ਪਨਬਸ ਤੇ ਪੀਆਰਟੀਸੀ ਕੱਚੇ ਮੁਲਾਜ਼ਮਾਂ ਦੀ ਸਰਕਾਰ ਨੂੰ ਚੇਤਾਵਨੀ, ਅਣਮਿੱਥੇ ਸਮੇਂ ਲਈ ਹਾਈਵੇ ਕਰਾਂਗੇ ਜਾਮ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Masala Tea in Winters: सर्दियों में रोजाना करें मसाला चाय का सेवन, सर्दी-जुकाम से मिलेगा छुटकारा
Dates Benefits: सर्दियों में इस तरीके से खाएं खजूर, मिलेंगे अनगिनत फायदे
Gold-Silver Price Today : सोने-चांदी की कीमतों में उछली! चेक करें 22 कैरेट और 24 कैरेट गोल्ड रेट