ਚੰਡੀਗੜ੍ਹ (ਬਿਊਰੋ)-ਕੋਟਕਪੂਰਾ ਗੋਲੀ ਕਾਂਡ (Kotkapura Golikand case) ਮਾਮਲੇ ਵਿਚ ਜਾਂਚ ਕਰ ਰਹੀ ਐੱਸ.ਆਈ.ਟੀ. (SIT ) ਦੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਤੋਂ ਪੁੱਛਗਿੱਛ ਖ਼ਤਮ ਹੋ ਗਈ ਹੈ। ਦੱਸ ਦੇਈਏ ਕਿ ਇਹ ਪੁੱਛਗਿੱਛ ਕਰੀਬ ਚਾਰ ਘੰਟੇ ਚਲੀ। ਇਸ ਤੋਂ ਪਹਿਲਾ ਪ੍ਰਕਾਸ਼ ਸਿੰਘ ਬਾਦਲ ਨੂੰ ਐੱਸ.ਆਈ.ਟੀ. ਨੇ ਪੁੱਛਗਿੱਛ ਲਈ ਬੁਲਾਇਆ ਸੀ। ਸੁਖਬੀਰ ਬਾਦਲ (Sukhbir Singh Badal) ਚੰਡੀਗੜ੍ਹ ਦੇ ਸੈਕਟਰ-32 ਵਿਚ ਬਣੇ ਪੰਜਾਬ ਪੁਲਿਸ ਦੇ ਹੈੱਡਕੁਆਰਟਰ ਵਿਚ ਅੱਜ ਆਏ ਸਨ। 2015 ਵਿਚ ਕੋਟਕਪੂਰਾ ਗੋਲੀ ਕਾਂਡ ਵੇਲੇ ਬਾਦਲ ਸੂਬਾ ਸਰਕਾਰ ਵਿਚ ਗ੍ਰਹਿ ਮੰਤਰੀ ਸਨ।
ਦੱਸ ਦੇਈਏ ਕਿ ਕੁਝ ਦਿਨ ਪਹਿਲਾ ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਇਸ ਮਾਮਲੇ ਵਿਚ ਸਮਨ ਭੇਜ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਇਸ ਗੋਲੀਕਾਂਡ ਦੀ ਜਾਂਚ ਲਈ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਸੂਬਾ ਸਰਕਾਰ ਨੂੰ ਨਵੀਂ ਐੱਸ.ਆਈ.ਟੀ. ਦੀ ਟੀਮ ਗਠਿਤ ਕਰਨ ਦੇ ਹੁਕਮ ਦਿੱਤੇ ਗਏ ਸਨ। ਮਈ ਵਿਚ ਗਠਿਤ ਇਹ ਟੀਮ ਇਹ ਜਾਂਚ ਕਰਨ ਵਿਚ ਲੱਗੀ ਹੋਈ ਹੈ ਕਿ 2015 ਵਿਚ ਸ਼ਾਂਤੀਪੂਰਨ ਤਰੀਕਿਆਂ ਨਾਲ ਧਰਨਾ ਦੇ ਰਹੇ ਸਿੱਖਾਂ 'ਤੇ ਗੋਲੀ ਚਲਾਉਣ ਦਾ ਹੁਕਮ ਕਿਸ ਨੇ ਦਿੱਤਾ ਸੀ। (SIT)ਐੱਸ.ਆਈ.ਟੀ. ਦੀ ਟੀਮ ਇਸ ਮਾਮਲੇ ਵਿਚ ਘਟਨਾ ਵੇਲੇ ਮੌਜੂਦ ਉਸ ਸਮੇਂ ਦੇ ਪੁਲਿਸ ਅਧਿਕਾਰੀਆਂ ਕੋਲੋਂ ਵੀ ਪੁੱਛਗਿੱਛ ਕਰ ਰਹੀ ਹੈ।
ਦੱਸ ਦਈਏ ਕਿ ਪੰਜਾਬ ਦੇ ਫਰੀਦਕੋਟ ਵਿਚ 2015 ਵਿਚ ਹੋਈ ਕੋਟਕਪੂਰਾ ਪੁਲਿਸ ਗੋਲੀਬਾਰੀ ਘਟਨਾ ਨੂੰ ਲੈ ਕੇ ਐੱਸ.ਆਈ.ਟੀ. ਦੀ ਟੀਮ ਨੇ ਮੰਗਲਵਾਰ ਨੂੰ ਸਾਬਕਾ ਮੁੱਖ ਮੰਤਰੀ (Parkash Singh Badal) ਪ੍ਰਕਾਸ਼ ਸਿੰਘ ਬਾਦਲ ਕੋਲੋਂ ਵੀ ਪੁੱਛਗਿੱਛ ਕੀਤੀ। ਪੰਜਾਬ ਪੁਲਿਸ ਦੀ ਐੱਸ.ਆਈ.ਟੀ. ਇਥੇ ਸੈਕਟਰ ਚਾਰ ਸਥਿਤ ਬਾਦਲ ਦੇ ਸਰਕਾਰੀ ਐੱਮ.ਐੱਲ.ਏ. ਫਲੈਟ ਵਿਚ ਪਹੁੰਚੀ ਅਤੇ ਉਨ੍ਹਾਂ ਕੋਲੋਂ ਤਕਰੀਬਨ ਢਾਈ ਘੰਟੇ ਤੱਕ ਪੁੱਛਗਿੱਛ ਕੀਤੀ। ਪੁੱਛਗਿੱਛ ਦੌਰਾਨ ਬਾਦਲ ਦੀ ਰਿਹਾਇਸ਼ 'ਤੇ ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੇਮ ਸਿੰਘ ਚੰਦੂਮਾਜਰਾ, ਦਲਜੀਤ ਸਿੰਘ ਸਣੇ ਸ਼ੋਮਣੀ ਅਕਾਲੀ ਦੇ ਸੀਨੀਅਰ ਨੇਤਾਵਾਂ ਤੋਂ ਇਲਾਵਾ ਐੱਸ.ਜੀ.ਪੀ.ਸੀ. ਪ੍ਰਧਾਨ ਜਗੀਰ ਕੌਰ ਵੀ ਮੌਜੂਦ ਸਨ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Haryana CM : हरियाणा के मुख्यमंत्री का जींद रैली विवाद पहुंचा हाई कोर्ट, याचिका दायर
Petrol-Diesel Price Today: पेट्रोल-डीजल के नए रेट जारी, टंकी फुल कराने से पहले एक बार चेक करें अपने शहर के लेटेस्ट प्राइस
Gold-Silver Price Today: सोना-चांदी में उछाल, चेक करें अपने शहर के गोल्ड-सिल्वर के लेटेस्ट रेट