LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਾਬਕਾ ਪ੍ਰਧਾਨ ਨੇ ਵਧਾਈ ਕਾਂਗਰਸ ਦੀ ਮੁਸੀਬਤ: ਨਹੀਂ ਦਿੱਤਾ ਨੋਟਿਸ ਦਾ ਜਵਾਬ, ਅੱਜ ਆਖਰੀ ਦਿਨ

18a jakhar

ਚੰਡੀਗੜ੍ਹ- ਪੰਜਾਬ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਦੀ ਮੁਸੀਬਤ ਵਧਾ ਦਿੱਤੀ ਹੈ। ਜਾਖੜ ਨੇ ਵਿਵਾਦਿਤ ਬਿਆਨ ਉੱਤੇ ਉਨ੍ਹਾਂ ਨੂੰ ਕਾਂਗਰਸ ਹਾਈਕਮਾਨ ਨੇ ਨੋਟਿਸ ਭੇਜਿਆ ਸੀ। ਜਾਖੜ ਤੋਂ 7 ਦਿਨਾਂ ਵਿਚ ਸਪੱਸ਼ਟੀਕਰਨ ਮੰਗਿਆ ਗਿਆ ਸੀ। ਹਾਲਾਂਕਿ ਅਜੇ ਤੱਕ ਜਾਖੜ ਨੇ ਇਸ ਦਾ ਜਵਾਬ ਨਹੀਂ ਦਿੱਤਾ ਹੈ। ਨੋਟਿਸ ਦੀ ਮਿਆਦ ਅੱਜ ਖਤਮ ਹੋ ਰਹੀ ਹੈ। ਸੂਤਰਾਂ ਮੁਤਾਬਕ ਜਾਖੜ ਨੋਟਿਸ ਦਾ ਜਵਾਬ ਦੇਣ ਦੇ ਮੂਡ ਵਿਚ ਨਹੀਂ ਹਨ। ਅਜਿਹੇ ਵਿਚ ਪਾਰਟੀ ਉਨ੍ਹਾਂ ਦੇ ਖਿਲਾਫ ਕਾਰਵਾਈ ਨੂੰ ਲੈ ਕੇ ਫਸ ਸਕਦੀ ਹੈ। ਜਾਖੜ ਉੱਤੇ ਅਨੁਸ਼ਾਸਨਿਕ ਕਾਰਵਾਈ ਨਾਲ ਕਾਂਗਰਸ ਵਿਚ ਪਹਿਲਾਂ ਤੋਂ ਚੱਲ ਰਿਹਾ ਕਲੇਸ਼ ਹੋਰ ਤੇਜ਼ ਹੋ ਸਕਦਾ ਹੈ।

Also Read: ਭਾਰਤ 'ਚ ਮੁੜ ਵਧੀ ਕੋਰੋਨਾ ਵਾਇਰਸ ਦੀ ਰਫਤਾਰ, 24 ਘੰਟਿਆਂ 'ਚ 214 ਲੋਕਾਂ ਦੀ ਮੌਤ

ਚੌਧਰੀ ਦੀ ਸ਼ਿਕਾਇਤ ਉੱਤੇ ਜਾਰੀ ਹੋਇਆ ਸੀ ਨੋਟਿਸ
ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨੇ ਸੁਨੀਲ ਜਾਖੜ ਦੇ ਖਿਲਾਫ ਸੋਨੀਆ ਗਾਂਧੀ ਨੂੰ ਸ਼ਿਕਾਇਤ ਕੀਤੀ ਸੀ। ਜਿਸ ਵਿਚ ਉਨ੍ਹਾਂ ਦੀ ਬਿਆਨਬਾਜ਼ੀ ਤੇ ਖਾਸਕਰਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ਦੀ ਗੱਲ ਕਹੀ ਗਈ ਸੀ। ਇਸ ਤੋਂ ਇਲਾਵਾ ਚੋਣਾਂ ਦੌਰਾਨ ਉਨ੍ਹਾਂ ਦੇ ਫਿਰਕੂ ਬਿਆਨਾਂ ਦੀ ਵੀ ਸ਼ਿਕਾਇਤ ਕੀਤੀ ਗਈ। ਜਿਸ ਤੋਂ ਬਾਅਦ ਪਾਰਟੀ ਜਰਨਲ ਸਕੱਤਰ ਤਾਰਿਕ ਅਨਵਰ ਨੇ ਕਿਹਾ ਕਿ ਉਨ੍ਹਾਂ ਦੇ ਬਿਆਨਾਂ ਦੀ ਜਾਂਚ ਤੋਂ ਬਾਅਦ ਜਾਖੜ ਨੂੰ ਨੋਟਿਸ ਦਿੱਤਾ ਗਿਆ ਹੈ। ਹਾਲਾਂਕਿ ਜਾਖੜ ਪਹਿਲਾਂ ਵੀ ਸਫਾਈ ਦੇ ਚੁੱਕੇ ਹਨ ਕਿ ਉਨ੍ਹਾਂ ਨੇ ਕਿਸੇ ਦੀ ਜਾਤੀ ਨੂੰ ਲੈ ਕੇ ਇਹ ਟਿੱਪਣੀ ਨਹੀਂ ਕੀਤੀ। ਉਨ੍ਹਾਂ ਦੇ ਬਿਆਨ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ।

Also Read: ਤਾਮਿਲਨਾਡੂ ਦੇ ਚੋਟੀ ਦੇ ਟੇਬਲ ਟੈਨਿਸ ਖਿਡਾਰੀ ਡੀ ਵਿਸ਼ਵਾ ਦੀ ਸੜਕ ਹਾਦਸੇ 'ਚ ਮੌਤ

ਨਾਰਾਜ਼ ਜਾਖੜ ਦਾ ਐਕਟਿਵ ਸਿਆਸਤ ਤੋਂ ਕਿਨਾਰਾ
ਸੁਨੀਲ ਜਾਖੜ ਨੂੰ ਹਟਾ ਕੇ ਕਾਂਗਰਸ ਨੇ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਬਣਾਇਆ। ਜਦੋਂ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਇਆ ਗਿਆ ਤਾਂ ਹਾਈਕਮਾਨ ਜਾਖੜ ਨੂੰ ਮੁੱਖ ਮੰਤਰੀ ਬਣਾਉਣਾ ਚਾਹੁੰਦੀ ਸੀ। ਹਾਲਾਂਕਿ ਅੰਬਿਕਾ ਸੋਨੀ ਨੇ ਕਿਹਾ ਕਿ ਪੰਜਾਬ ਵਿਚ ਸਿੱਖ ਸਮਾਜ ਤੋਂ ਹੀ ਮੁੱਖ ਮੰਤਰੀ ਹੋਣਾ ਚਾਹੀਦਾ ਹੈ। ਇਸ ਤੋਂ ਬਾਅਦ ਜਾਖੜ ਦੀ ਥਾਂ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣ ਗਏ। ਚੋਣਾਂ ਵੇਲੇ ਜਾਖੜ ਨੇ ਕਿਹਾ ਕਿ ਉਨ੍ਹਾਂ ਨੂੰ 42 ਵਿਧਾਇਕਾਂ ਦਾ ਸਮਰਥਨ ਮਿਲਿਆ ਸੀ। ਉਨ੍ਹਾਂ ਨੂੰ ਹਿੰਦੂ ਹੋਣ ਦੇ ਕਾਰਨ ਮੁੱਖ ਮੰਤਰੀ ਨਹੀਂ ਬਣਾਇਆ ਗਿਆ। ਫਿਰ ਉਨ੍ਹਾਂ ਨੇ ਐਕਟਿਵ ਸਿਆਸਤ ਤੋਂ ਕਿਨਾਰਾ ਕਰ ਲਿਆ। ਉਨ੍ਹਾਂ ਨੇ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ।

In The Market