ਪੰਜਾਬ ਤੇ ਦਿੱਲੀ ਮੁੱਖ ਮੰਤਰੀ ਦੇ ਦੌਰਿਆਂ ਬਾਰੇ ਬੋਲੇ ਸੁਨੀਲ ਜਾਖੜ, ਕਿਹਾ-‘ਘੱਟੋ-ਘੱਟ ਇਕ ਨੇ ਤਾਂ…’

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ ਦੇ ਦੌਰਿਆਂ ਬਾਰੇ ਟਵੀਟ ਕਰਕੇ ਨਿਸ਼ਾਨਾ ਸਾਧਿਆ ਗਿਆ ਹੈ।…

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ ਦੇ ਦੌਰਿਆਂ ਬਾਰੇ ਟਵੀਟ ਕਰਕੇ ਨਿਸ਼ਾਨਾ ਸਾਧਿਆ ਗਿਆ ਹੈ। ਸੁਨੀਲ ਜਾਖੜ ਨੇ ਟਵੀਟ ‘ਚ ਕਿਹਾ ਹੈ ਕਿ ਇਸ ਵੇਲੇ ਪੰਜਾਬ ਦੇ ਮੁੱਖ ਮੰਤਰੀ ਦਿੱਲੀ ਅਤੇ ਦਿੱਲੀ ਦੇ ਮੁੱਖ ਮੰਤਰੀ ਪੰਜਾਬ ਦੌਰੇ ‘ਤੇ ਹਨ। ਸੁਨੀਲ ਜਾਖੜ ਨੇ ਤੰਜ ਕੱਸਦਿਆਂ ਕਿਹਾ ਕਿ ਘੱਟੋ-ਘੱਟ ਇਨ੍ਹਾਂ ਦੋਹਾਂ ‘ਚੋਂ ਇੱਕ ਨੇ ਆਪਣਾ ਸਮਾਂ ਸਹੀ ਪਾਇਆ ਹੈ।

Also Read: ਸਿਰ ਦੋ ਤੇ ਬਾਕੀ ਸਰੀਰ ਸੂਰ ਦਾ, ਰੂਸ ‘ਚ ਗਾਂ ਨੇ ਦਿੱਤੇ ਅਨੋਖੇ ਵੱਛੇ ਨੂੰ ਜਨਮ 

ਦੱਸ ਦੇਈਏ ਕਿ ਵੀਰਵਾਰ ਨੂੰ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪੁੱਜੇ ਹੋਏ ਹਨ ਅਤੇ ਉਨ੍ਹਾਂ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਹੈ, ਉੱਥੇ ਹੀ ਦੂਜੇ ਪਾਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੰਗਰੂਰ ਪੁੱਜੇ ਹੋਏ ਹਨ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕੀਤਾ ਜਾ ਸਕਦਾ ਹੈ।

Also Read: ਜੰਮੂ ਕਸ਼ਮੀਰ ’ਚ ਦਰਦਨਾਕ ਹਾਦਸੇ ਦੌਰਾਨ 9 ਹਲਾਕ, PM ਮੋਦੀ ਨੇ ਕੀਤਾ ਐਲਾਨ

Leave a Reply

Your email address will not be published. Required fields are marked *