LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Chandigarh Mayor Election 2024: ਆਪ ਦੀ ਵੱਡੀ ਜਿੱਤ ! ਗਠਜੋੜ ਦੇ ਉਮੀਦਵਾਰ ਕੁਲਦੀਪ ਕੁਮਾਰ ਟੀਟਾ ਬਣੇ ਚੰਡੀਗੜ੍ਹ ਦੇ ਮੇਅਰ

kuldeep kumar2

Chandigarh Mayor Election 2024 ਸੁਪਰੀਮ ਕੋਰਟ ਨੇ ਅੱਜ ਮੰਗਲਵਾਰ ਨੂੰ ਚੰਡੀਗੜ੍ਹ ਮੇਅਰ ਚੋਣਾਂ 2024 ਦੇ ਵਿਵਾਦਾ ਨੂੰ ਖ਼ਤਮ ਕਰਦਿਆ ਆਮ ਆਦਮੀ ਪਾਰਟੀ ਦੇ ਕੌਂਸਲਰ ਕੁਲਦੀਪ ਕੁਮਾਰ ਟੀਟਾ ਨੂੰ ਚੰਡੀਗੜ੍ਹ ਦਾ ਮੇਅਰ ਐਲਾਨ ਦਿੱਤਾ ਹੈ। ਉੱਥੇ ਹੀ ਦੂਜੇ ਪਾਸੇ ਸੁਪਰੀਮ ਕੋਰਟ ਨੇ ਰਿਟਰਨਿੰਗ ਅਫਸਰ ਅਨਿਲ ਮਸੀਹ ਨੂੰ ਸਖ਼ਤ ਫਟਕਾਰ ਲਗਾਈ ਹੈ

ਮੇਅਰ ਚੋਣ ਲਈ ਪਈਆਂ ਵੋਟਾਂ ਦੀ ਮੁੜ ਹੋਈ ਗਿਣਤੀ :-  ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਅੱਜ ਮੰਗਲਵਾਰ ਨੂੰ ਉਨ੍ਹਾਂ ਬੈਲਟ ਪੇਪਰਾਂ ਨੂੰ ਦਿਖਾਉਣ ਲਈ ਕਿਹਾ ਜੋ ਚੋਣਾਂ ਦੌਰਾਨ ਰੱਦ ਕਰ ਦਿੱਤੇ ਗਏ ਸਨ। ਬੈਲਟ ਪੇਪਰਾਂ ਦੀ ਜਾਂਚ ਕਰਨ ਤੋਂ ਬਾਅਦ ਚੀਫ ਜਸਟਿਸ ਨੇ ਕਿਹਾ ਕਿ ਕੁਲਦੀਪ ਕੁਮਾਰ ਦਾ ਨਾਂ 8 ਬੈਲਟ ਪੇਪਰਾਂ 'ਤੇ ਸੀ, ਜਿਨ੍ਹਾਂ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ। ਸੁਣਵਾਈ ਦੇ ਅੰਤ ਵਿੱਚ ਅਦਾਲਤ ਨੇ ਹੁਕਮ ਦਿੱਤਾ ਕਿ ਮੇਅਰ ਦੀ ਚੋਣ ਲਈ ਪਈਆਂ ਵੋਟਾਂ ਦੀ ਮੁੜ ਗਿਣਤੀ ਕੀਤੀ ਅਤੇ 8 ਵੋਟਾਂ ਨੂੰ ਜਾਇਜ਼ ਮੰਨ ਕੇ ਗਿਣਤੀ ਵਿੱਚ ਸ਼ਾਮਲ ਕੀਤਾ ਅਤੇ ਨਤੀਜੇ ਐਲਾਨਿਆ।

ਚੋਣ ਅਧਿਕਾਰੀ ਵਿਰੁੱਧ ਕੇਸ ਦਰਜ:- ਸੁਪਰੀਮ ਕੋਰਟ ਨੇ ਚੋਣ ਅਧਿਕਾਰੀ ਅਨਿਲ ਮਸੀਹ ਨੂੰ ਸਖ਼ਤ ਫਟਕਾਰ ਲਗਾਈ ਹੈ। ਅਦਾਲਤ ਨੇ ਕਿਹਾ ਕਿ ਅਨਿਲ ਮਸੀਹ ਨੇ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਦਾ ਕੰਮ ਕੀਤਾ ਹੈ, ਜਿਸ ਲਈ ਉਸ ਵਿਰੁੱਧ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ। ਅਦਾਲਤ ਨੇ ਚੋਣ ਅਧਿਕਾਰੀ ਅਨਿਲ ਮਸੀਹ ਨੂੰ ਨੋਟਿਸ ਜਾਰੀ ਕਰਕੇ ਕਾਰਨ ਦਿਖਾਉਣ ਲਈ ਕਿਹਾ ਹੈ ਕਿ ਕਿਉਂ ਨਾ ਉਸ ਵਿਰੁੱਧ ਸੀਆਰਪੀਸੀ ਦੀ ਧਾਰਾ 340 ਤਹਿਤ ਕਾਰਵਾਈ ਕੀਤੀ ਜਾਵੇ।

ਭਾਰਤ ਦੇ ਸੰਵਿਧਾਨ ਦੀ ਬਦੌਲਤ ਹੋਈ ਜਿੱਤ:-  ਇਸ ਮੌਕੇ ਕੁਲਦੀਪ ਟੀਟਾ ਨੇ ਕਿਹਾ ਕਿ ਇਹ ਜਿੱਤ ਭਾਰਤ ਦੇ ਸੰਵਿਧਾਨ ਦੀ ਬਦੌਲਤ ਹੋਈ ਹੈ, ਸੁਪਰੀਮ ਕੋਰਟ ਨੇ ਭਾਜਪਾ ਦੇ ਮੂੰਹ 'ਤੇ ਕਰਾਰੀ ਚਪੇੜ ਮਾਰੀ ਹੈ। ਉਹਨਾਂ ਕਿਹਾ ਕਿ ਸਾਨੂੰ ਦੇਸ਼ ਦੀ ਨਿਆਂ ਪ੍ਰਣਾਲੀ 'ਤੇ ਪੂਰਾ ਭਰੋਸਾ ਸੀ, ਉਹਨਾਂ ਕਿਹਾ  2 ਸਾਲ ਪਹਿਲਾਂ ਵੀ ਅਸੀਂ ਮੇਅਰ ਬਣਾਉਣ ਵਿਚ ਕਾਮਯਾਬ ਹੋਏ ਸੀ, ਪਰ ਭਾਜਪਾ ਕਈ ਸਾਲਾਂ ਤੋਂ ਆਪਣਾ ਮੇਅਰ ਬਣਾਉਣ ਲਈ ਜ਼ੋਰ ਪਾਉਂਦੀ ਰਹੀ। ਸਾਨੂੰ ਅੱਗੇ ਵੱਧਣ ਦਾ ਮੌਕਾ ਦੇਣ ਲਈ ਮੈਂ ਅਦਾਲਤ ਦਾ ਧੰਨਵਾਦ ਕਰਦਾ ਹਾਂ।

ਇਹ ਵੀ ਪੜੋ:- Farmer Protest 2024 ਕਿਸਾਨਾਂ ਵੱਲੋਂ ਦਿੱਲੀ ਕੂਚ ਤੋਂ ਪਹਿਲਾ ਹਾਈਕੋਰਟ ਦਾ ਵੱਡਾ ਫੈਸਲਾ, ਸਰਕਾਰ ਨੂੰ ਦਿੱਤੇ ਵੱਡੇ ਹੁਕਮ ?

ਆਪ ਸੁਪਰੀਮੋ ਕੇਜਰੀਵਾਲ ਤੇ ਭਗੰਵਤ ਮਾਨ ਨੇ ਦਿੱਤੀ ਵਧਾਈ :- ਉੱਥੇ ਹੀ ਦੂਜੇ ਪਾਸੇ ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕੁਲਦੀਪ ਟੀਟਾ ਦਾ ਮੇਅਰ ਬਣਨ ਉੱਤੇ ਭਰਵਾ ਸਵਾਗਤ ਕੀਤਾ ਹੈ। ਉਹਨਾਂ ਨੇ ਆਪਣੇ ਸ਼ੋਸ਼ਲ ਮੀਡੀਆਂ ਖਾਤੇ 'ਤੇ ਲਿਖਿਆ.. ਕੁਲਦੀਪ ਕੁਮਾਰ ਗਰੀਬ ਪਰਿਵਾਰ ਦਾ ਲੜਕਾ ਹੈ। ਭਾਰਤ ਗਠਜੋੜ ਦੀ ਤਰਫੋਂ ਚੰਡੀਗੜ੍ਹ ਦਾ ਮੇਅਰ ਬਣਨ 'ਤੇ ਵਧਾਈ। ਇਹ ਭਾਰਤੀ ਲੋਕਤੰਤਰ ਅਤੇ ਮਾਣਯੋਗ ਸੁਪਰੀਮ ਕੋਰਟ ਦੀ ਬਦੌਲਤ ਹੀ ਸੰਭਵ ਹੋਇਆ ਹੈ। ਅਸੀਂ ਕਿਸੇ ਵੀ ਕੀਮਤ 'ਤੇ ਆਪਣੇ ਲੋਕਤੰਤਰ ਅਤੇ ਖੁਦਮੁਖਤਿਆਰ ਸੰਸਥਾਵਾਂ ਦੀ ਅਖੰਡਤਾ ਨੂੰ ਕਾਇਮ ਰੱਖਣਾ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕੁਲਦੀਪ ਕੁਮਾਰ ਟੀਟਾ ਨੂੰ ਚੰਡੀਗੜ੍ਹ ਦਾ ਮੇਅਰ ਬਣਨ 'ਤੇ ਵਧਾਈ ਦਿੱਤੀ ਹੈ।

In The Market