ਚੰਡੀਗੜ੍ਹ- ਦਿੱਲੀ ਭਾਜਪਾ ਆਗੂ ਤਜਿੰਦਰ ਬੱਗਾ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹੋਵੇਗੀ। ਇਸ ਦੌਰਾਨ ਦਿੱਲੀ ਅਤੇ ਹਰਿਆਣਾ ਵਿਚ ਪੰਜਾਬ ਪੁਲਿਸ ਦੀ ਹਿਰਾਸਤ ਨੂੰ ਲੈ ਕੇ ਬਹਿਸ ਹੋਵੇਗੀ। ਉਥੇ ਹੀ ਬੱਗਾ ਦੀ ਗ੍ਰਿਫਤਾਰੀ ਬਾਰੇ ਵੀ ਫੈਸਲਾ ਹੋਵੇਗਾ। ਸੁਣਵਾਈ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਜਿਸ ਵਿੱਚ ਦਿੱਲੀ ਪੁਲਿਸ, ਹਰਿਆਣਾ ਅਤੇ ਪੰਜਾਬ ਸਰਕਾਰ ਦੇ ਵਕੀਲਾਂ ਵਿੱਚ ਬਹਿਸ ਹੋਵੇਗੀ। ਬੱਗਾ ਵੱਲੋਂ ਅਰਵਿੰਦ ਕੇਜਰੀਵਾਲ ਖਿਲਾਫ ਕੀਤੀ ਗਈ ਟਿੱਪਣੀ ਤੋਂ ਬਾਅਦ ਮੋਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਥਾਣੇ ‘ਚ ਮਾਮਲਾ ਦਰਜ ਕੀਤਾ ਗਿਆ ਸੀ।
Also Read: ਰੈਸਟੋਰੈਂਟ ਤੋਂ ਮੰਗਵਾਏ ਸਨ ਪਰਾਂਠੇ, ਪੈਕੇਟ ਖੋਲਿਆਂ ਤਾਂ ਉੱਡੇ ਹੋਸ਼
ਇਹ ਨੁਕਤੇ ਸੁਣੇ ਜਾਣਗੇ
ਕੀ ਪੰਜਾਬ ਪੁਲਿਸ ਨੂੰ ਦਿੱਲੀ ਪੁਲਿਸ ਅਤੇ ਹਰਿਆਣਾ ਪੁਲਿਸ ਨੇ ਹਿਰਾਸਤ ਵਿੱਚ ਲਿਆ ਸੀ ਜਾਂ ਨਹੀਂ?
ਤਜਿੰਦਰ ਬੱਗਾ ਦੀ ਗ੍ਰਿਫਤਾਰੀ ‘ਤੇ ਸਟੇਅ ਜਾਰੀ ਰਹੇਗਾ ਜਾਂ ਨਹੀਂ?
ਪੰਜਾਬ ਸਰਕਾਰ ਨੇ ਦਿੱਲੀ ਪੁਲਿਸ ਤੇ ਤਜਿੰਦਰ ਬੱਗਾ ਨੂੰ ਪਾਰਟੀ ਬਣਾਉਣ ਦੀ ਕੀਤੀ ਮੰਗ?
ਤਜਿੰਦਰ ਬੱਗਾ ਨੇ ਕੇਸ ਖਾਰਜ ਕਰਨ ਲਈ ਹਾਈਕੋਰਟ ਨੂੰ ਪਟੀਸ਼ਨ ਦਿੱਤੀ ਹੈ।
ਪੰਜਾਬ ਸਰਕਾਰ ਨੇ ਦਿੱਲੀ ਦੇ ਜਨਕਪੁਰੀ ਪੁਲਿਸ ਸਟੇਸ਼ਨ ਅਤੇ ਨੈਸ਼ਨਲ ਹਾਈਵੇਅ ਅਤੇ ਕੁਰੂਕਸ਼ੇਤਰ ਦੇ ਥਾਨੇਸਰ ਪੁਲਿਸ ਸਟੇਸ਼ਨ ਦੇ ਸੀਸੀਟੀਵੀ ਫੁਟੇਜ ਨੂੰ ਸੁਰੱਖਿਅਤ ਰੱਖਣ ਦੀ ਮੰਗ ਕੀਤੀ ਹੈ।
Also Read: ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਹਮਲਾ: ਦਿਖੀ ਸ਼ੱਕੀ ਕਾਰ, ਅੱਤਵਾਦੀ ਹਮਲੇ ਦਾ ਖਦਸ਼ਾ
ਦਿੱਲੀ ਭਾਜਪਾ ਆਗੂ ਤਜਿੰਦਰ ਬੱਗਾ ਖ਼ਿਲਾਫ਼ ਮੁਹਾਲੀ ਅਦਾਲਤ ਨੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ। ਇਸ ਦੇ ਖਿਲਾਫ ਬੱਗਾ ਦੇ ਵਕੀਲ ਹਾਈਕੋਰਟ ਗਏ ਸਨ। ਅੱਧੀ ਰਾਤ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਬੱਗਾ ਦੀ ਗ੍ਰਿਫਤਾਰੀ ‘ਤੇ ਅੱਜ ਸਵੇਰੇ 11 ਵਜੇ ਤੱਕ ਰੋਕ ਲਗਾ ਦਿੱਤੀ ਹੈ।



