LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕੱਚੇ ਅਧਿਆਪਕਾਂ ਨੇ ਸਿਹਤ ਮੰਤਰੀ ਦੀ ਕੋਠੀ ਦਾ ਕੀਤਾ ਘੇਰਾਓ, ਕਈ ਲਏ ਹਿਰਾਸਤ 'ਚ

mohali23

ਮੁਹਾਲੀ- ਪੰਜਾਬ ਸਰਕਾਰ ਮੂਹਰੇ ਬੀਤੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕੱਚੇ ਅਧਿਆਪਕਾਂ ਨੇ ਸਿਹਤ ਮੰਤਰੀ ਬਲਬੀਰ ਸਿੱਧੂ ਦੀ ਕੋਠੀ ਦੀ ਘੇਰਾਓ ਕੀਤਾ। ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਖਿਲਾਫ ਕਾਰਵਾਈ ਕਰਦਿਆਂ ਕਈ ਲੋਕਾਂ ਨੂੰ ਹਿਰਾਸਤ ਵਿਚ ਲੈ ਲਿਆ। ਹਿਰਾਸਤ ਵਿਚ ਲਏ ਗਏ ਮੁਲਾਜ਼ਮਾਂ ਨੂੰ ਸੁਹਾਣਾ ਥਾਣਾ ਲਿਜਾਇਆ ਗਿਆ ਹੈ।

ਪੜੋ ਹੋਰ ਖਬਰਾਂ: ਦੇਸ਼ ਵਿਚ ਕੋਰੋਨਾ ਦੀ ਦੂਜੀ ਲਹਿਰ ਅਜੇ ਨਹੀਂ ਹੋਈ ਖਤਮ: ਸਿਹਤ ਮੰਤਰਾਲਾ

ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਅੱਜ ਤੋਂ 4.5 ਸਾਲ ਪਹਿਲਾਂ ਸਰਕਾਰ ਵਲੋਂ ਉਨ੍ਹਾਂ ਨਾਲ ਵਾਅਦੇ ਕੀਤੇ ਗਏ ਸਨ ਕਿ ਉਨ੍ਹਾਂ ਨੂੰ ਪੱਕਿਆਂ ਕੀਤਾ ਜਾਵੇਗਾ ਪਰ ਅਜੇ ਵੀ ਉਨ੍ਹਾਂ ਦੇ ਮਸਲੇ ਦਾ ਹੱਲ ਨਹੀਂ ਕੱਢਿਆ ਜਾ ਰਿਹਾ ਹੈ। ਲਗਾਤਾਰ ਹੋ ਰਹੀਆਂ ਮੀਟਿੰਗਾਂ ਵਿਚ ਵੱਡੀਆਂ-ਵੱਡੀਆਂ ਦਲੀਲਾਂ ਦਿੱਤੀਆਂ ਜਾਂਦੀਆਂ ਹਨ ਪਰ ਜਦੋਂ ਵਾਅਦੇ ਕੀਤੇ ਗਏ ਸਨ ਤਾਂ ਉਸ ਵੇਲੇ ਉਨ੍ਹਾਂ ਨੂੰ ਕਿਸੇ ਵੀ ਨਿਯਮ ਕਾਨੂੰਨ ਬਾਰੇ ਨਹੀਂ ਦੱਸਿਆ ਗਿਆ।

ਪੜੋ ਹੋਰ ਖਬਰਾਂ: ਸਮਰਾਲਾ 'ਚ ਕੀਟਨਾਸ਼ਕ ਕੰਪਨੀ ਦੇ ਸੇਲਸਮੈਨਾਂ ਤੋਂ ਹਥਿਆਰਾਂ ਦੀ ਨੋਕ 'ਤੇ ਲੱਖਾ ਦੀ ਲੁੱਟ

ਮਿਲੀ ਜਾਣਕਾਰੀ ਮੁਤਾਬਕ ਅਜੇ ਵੀ ਸੂਬੇ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਅਜਿਹੇ ਕੱਚੇ ਅਧਿਆਪਕ ਹਨ, ਜਿਨ੍ਹਾਂ ਨੂੰ 6 ਹਜ਼ਾਰ ਰੁਪਏ ਉੱਤੇ ਗੁਜ਼ਾਰਾ ਕਰਨਾਂ ਪੈ ਰਿਹਾ ਹੈ। ਇਸ ਦੌਰਾਨ ਹਿਰਾਸਤ ਵਿਚ ਲਏ ਗਏ ਕੱਚੇ ਅਧਿਆਪਕਾਂ ਦਾ ਕਹਿਣਾ ਸੀ ਕਿ ਸਰਕਾਰ ਜਿੰਨੀਂ ਮਰਜ਼ੀ ਧੱਕੇਸ਼ਾਹੀ ਕਰ ਲਵੇ ਪਰ ਉਨ੍ਹਾਂ ਦਾ ਸਰਕਾਰ ਖਿਲਾਫ ਪ੍ਰਦਰਸ਼ਨ ਜਾਰੀ ਰਹੇਗਾ।

In The Market