LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਅੰਦੋਲਨ 'ਚ ਪ੍ਰਭਾਵਿਤ ਕਿਸਾਨ ਪਰਿਵਾਰਾਂ ਦੀ ਮਦਦ ਕਰਨਗੇ ਤੇਲੰਗਾਨਾ CM, ਕੇਜਰੀਵਾਲ ਤੇ ਮਾਨ ਵੀ ਹੋਣਗੇ ਮੌਜੂਦ

22may kisan

ਚੰਡੀਗੜ੍ਹ- ਅੱਜ ਦਿੱਲੀ ਸਰਹੱਦ 'ਤੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ 3 ਲੱਖ ਰੁਪਏ ਦਿੱਤੇ ਜਾਣਗੇ। ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਚੰਡੀਗੜ੍ਹ ਵਿੱਚ ਇਹ ਮਦਦ ਦੇਣਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਹਨ। ਰਾਓ ਨੇ ਇਹ ਐਲਾਨ ਪਿਛਲੇ ਸਾਲ ਅੰਦੋਲਨ ਖਤਮ ਹੋਣ ਦੇ ਅਗਲੇ ਹੀ ਦਿਨ ਕੀਤਾ ਸੀ। ਇਹ ਪ੍ਰੋਗਰਾਮ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਰੱਖਿਆ ਗਿਆ ਹੈ।

Also Read: ਹੁਸ਼ਿਆਰਪੁਰ: ਬੋਰਵੈੱਲ 'ਚ ਡਿੱਗਿਆ 6 ਸਾਲਾ ਮਾਸੂਮ, ਸੁਰੱਖਿਅਤ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ

ਪੰਜਾਬ ਦੇ 600 ਕਿਸਾਨ ਗੁਆਈ ਜਾਨ
ਕੇਂਦਰ ਸਰਕਾਰ ਦੇ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੇ ਸਿੰਘੂ ਅਤੇ ਟਿੱਕਰੀ ਸਰਹੱਦ 'ਤੇ ਅੰਦੋਲਨ ਹੋਇਆ। 378 ਦਿਨਾਂ ਤੱਕ ਚੱਲੇ ਕਿਸਾਨ ਅੰਦੋਲਨ ਵਿੱਚ ਕਰੀਬ 700 ਕਿਸਾਨਾਂ ਦੀ ਮੌਤ ਹੋ ਗਈ ਸੀ। ਇਨ੍ਹਾਂ ਵਿੱਚੋਂ 600 ਕਿਸਾਨ ਪੰਜਾਬ ਦੇ ਸਨ। ਹਾਲਾਂਕਿ ਬਾਅਦ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈ ਲਿਆ ਸੀ। ਅਗਲੇ ਹੀ ਦਿਨ ਤੇਲੰਗਾਨਾ ਦੇ ਮੁੱਖ ਮੰਤਰੀ ਨੇ ਕਿਸਾਨ ਪਰਿਵਾਰਾਂ ਨੂੰ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ। ਪੰਜਾਬ ਸਰਕਾਰ ਨੇ ਇਨ੍ਹਾਂ ਪਰਿਵਾਰਾਂ ਨੂੰ ਪਹਿਲਾਂ ਹੀ ਸਰਕਾਰੀ ਨੌਕਰੀ ਅਤੇ 5-5 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਸੀ।

Also Read: ਸਿੱਧੂ ਨੂੰ ਹਜ਼ਮ ਨਹੀਂ ਹੋ ਰਹੀ ਜੇਲ੍ਹ ਦੀ ਦਾਲ-ਰੋਟੀ, Special Diet ਲਈ ਪਹੁੰਚੇ ਅਦਾਲਤ

ਕਾਂਗਰਸ ਨੂੰ ਛੱਡ ਕੇ ਨਵਾਂ ਫਰੰਟ ਬਣਾਇਆ
ਇਸ ਪ੍ਰੋਗਰਾਮ ਨੂੰ ਲੈ ਕੇ ਸਿਆਸੀ ਤੌਰ 'ਤੇ ਨਵੀਆਂ ਕਿਆਸਅਰਾਈਆਂ ਸ਼ੁਰੂ ਹੋ ਗਈਆਂ ਹਨ। ਹੁਣ ਦੇਸ਼ ਵਿੱਚ ਭਾਜਪਾ ਦੇ ਖਿਲਾਫ ਇੱਕ ਨਵਾਂ ਮੋਰਚਾ ਬਣਾਇਆ ਜਾ ਰਿਹਾ ਹੈ। ਹਾਲਾਂਕਿ ਕਾਂਗਰਸ ਇਸ ਵਿੱਚ ਸ਼ਾਮਲ ਨਹੀਂ ਹੈ। ਆਮ ਆਦਮੀ ਪਾਰਟੀ ਹੁਣ ਤੇਲੰਗਾਨਾ ਰਾਸ਼ਟਰ ਸਮਿਤੀ ਦੇ ਪ੍ਰਧਾਨ ਕੇ. ਚੰਦਰਸ਼ੇਖਰ ਨਾਲ ਜੁੜ ਰਹੇ ਹਨ। ਇਸ ਤੋਂ ਇਲਾਵਾ ਕੇਜਰੀਵਾਲ ਪੱਛਮੀ ਬੰਗਾਲ ਦੀ ਸੀਐਮ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਦੇ ਵੀ ਸੰਪਰਕ ਵਿੱਚ ਹਨ।

In The Market