LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਚੰਡੀਗੜ੍ਹ ਵਿਚ ਮੈਟਰੋ ਲਾਈਨ ਵਿਛਾਉਣ ਲਈ ਖਾਕਾ ਤਿਆਰ, 3 ਪੜਾਵਾਂ ਵਿਚ ਹੋਵੇਗਾ ਨਿਰਮਾਣ

tran202369

ਚੰਡੀਗੜ੍ਹ: ਚੰਡੀਗੜ੍ਹ ਵਿਚ ਮੈਟਰੋ ਲਾਈਨ ਵਿਛਾਉਣ ਲਈ ਰੇਲ ਇੰਡੀਆ ਟੈਕਨੀਕਲ ਐਂਡ ਇਕਨਾਮਿਕ ਸਰਵਿਸ (RITES) ਦੁਆਰਾ ਵਿਕਲਪਕ ਵਿਸ਼ਲੇਸ਼ਣ ਰਿਪੋਰਟ (AAR) ਅਤੇ ਵਿਸਤ੍ਰਿਤ ਪ੍ਰਾਜੈਕਟ (DPR) ਰੀਪੋਰਟ ਪੇਸ਼ ਕੀਤੀ ਗਈ ਹੈ। ਇਹ ਰੀਪੋਰਟ ਸ਼ੁਕਰਵਾਰ ਨੂੰ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਸਲਾਹਕਾਰ ਧਰਮਪਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਪੇਸ਼ ਕੀਤੀ ਗਈ।

ਇਸ ਵਿਚ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਅਤੇ ਹਰਿਆਣਾ ਸਰਕਾਰ ਦੇ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਦੌਰਾਨ ਚੰਡੀਗੜ੍ਹ ਵਿਚ ਬਣਨ ਵਾਲੇ ਮੈਟਰੋ ਪ੍ਰਾਜੈਕਟ ਬਾਰੇ ਵਿਸਥਾਰ ਵਿਚ ਚਰਚਾ ਕੀਤੀ ਗਈ। ਹੁਣ ਦਸੰਬਰ 2023 ਤਕ ਅੰਤਿਮ ਰੀਪੋਰਟ ਤਿਆਰ ਕਰਨ ਦੇ ਹੁਕਮ ਦਿਤੇ ਗਏ ਹਨ। ਤਿੰਨ ਸ਼ਹਿਰਾਂ ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਵਿਚ ਬਣਨ ਵਾਲੀ ਮੈਟਰੋ ਲਾਈਨਾਂ ਵਿਚ ਵੱਧ ਤੋਂ ਵੱਧ ਖੇਤਰ ਕਵਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਡਿਟੇਲ ਪ੍ਰਾਜੈਕਟ ਰਿਪੋਰਟ (ਡੀਪੀਆਰ) ਦੇ ਅਨੁਸਾਰ, ਪਹਿਲੇ ਪੜਾਅ ਵਿਚ ਵਿਛਾਈ ਜਾਣ ਵਾਲੀ ਇਸ ਲਾਈਨ ਦੀ ਕੁੱਲ ਲੰਬਾਈ 79.5 ਕਿਲੋਮੀਟਰ ਹੈ।

In The Market