LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਹੋਮਗਾਰਡਾਂ ਨੂੰ ਪੱਕਾ ਕਰਨ ਅਤੇ ਪੰਜਾਬੀਆਂ ਦੇ ਰਾਖਵੇਂਕਰਨ ਨੂੰ ਲੈਕੇ ਚੰਨੀ ਸਰਕਾਰ ਨੇ ਲਿਆ ਵੱਡਾ ਫੈਸਲਾ

16 nov 31

ਚੰਡੀਗੜ੍ਹ : ਪੰਜਾਬ ਕੈਬਨਿਟ  ਦੀ ਅਹਿਮ ਮੀਟਿੰਗ ਖਤਮ ਹੋ ਚੁੱਕੀ ਹੈ। ਦੱਸ ਦਈਏ ਕਿ ਇਹ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਸੀਐਮ ਚੰਨੀ ਦੀ ਅਗਵਾਈ ਹੇਠ ਹੋ ਰਹੀ ਸੀ। ਇਸ ਮੀਟਿੰਗ ਵਿਚ ਕਈ ਵੱਡੇ ਫੈਸਲੇ ਲਏ ਗਏ ਹਨ। ਚੰਨੀ ਨੇ ਐਲਾਨ ਕੀਤਾ ਕਿ ਨਿੱਜੀ ਨੌਕਰੀਆਂ ਵਿਚ ਪੰਜਾਬੀਆਂ ਲਈ 75 ਫੀਸਦੀ ਕੋਟਾ ਰੱਖਿਆ ਜਾਵੇਗਾ ਤੇ ਇਸ ਦੇ ਨਾਲ ਹੀ ਉਨ੍ਹਾਂ ਨੇ 5000 ਹੋਮਗਾਰਡਾਂ ਨੂੰ ਪੱਕਾ ਕਰਨ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ। ਇਸਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਪੰਜਾਬ ਕੈਬਨਿਟ ਨੇ ਸਕੂਲੀ ਵਿਦਿਆਰਥੀਆਂ ਲਈ ਵੱਡਾ ਫੈਸਲਾ ਲਿਆ ਹੈ।CM ਚੰਨੀ ਦੀ ਅਗਵਾਈ ਵਾਲੀ ਮੰਤਰੀ ਮੰਡਲ ਨੇ ਮੰਗਲਵਾਰ ਨੂੰ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਪੜ੍ਹਦੇ ਜਨਰਲ ਵਰਗ ਦੇ ਲਗਭਗ 2.66 ਲੱਖ ਰਹਿ ਗਏ ਲੜਕਿਆਂ ਨੂੰ ਮੁਫਤ ਵਰਦੀਆਂ ਦੇਣ ਦਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਚਾਲੂ ਮਾਲੀ ਸਾਲ ਦੌਰਾਨ ਕਰੀਬ 15.98 ਕਰੋੜ ਰੁਪਏ ਖਰਚ ਕਰੇਗੀ।

 Also Read : ਕੱਲ੍ਹ ਤੋਂ ਸ਼ੁਰੂ ਹੋਵੇਗੀ T20 ਸੀਰੀਜ਼, ਟੀਮ ਇੰਡੀਆ ਨੂੰ ਲੈਕੇ ਰਾਹੁਲ ਦ੍ਰਵਿਡ ਨੇ ਦੱਸਿਆ ਪਲੈਨ

ਇਹ ਫੈਸਲਾ ਅੱਜ ਸ਼ਾਮ ਇੱਥੇ ਸੀਐਮਓ ਵਿਖੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਜ਼ਿਕਰਯੋਗ ਹੈ ਕਿ ਇਸ ਸਮੇਂ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਚਲਾਏ ਜਾ ਰਹੇ ਸਰਕਾਰੀ ਸਕੂਲਾਂ ਅਤੇ ਆਦਰਸ਼ ਸਕੂਲਾਂ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੀਆਂ ਸਾਰੀਆਂ ਲੜਕੀਆਂ, ਅਨੁਸੂਚਿਤ ਜਾਤੀਆਂ ਦੇ ਲੜਕਿਆਂ, ਬੀਪੀਐਲ ਲੜਕਿਆਂ ਨੂੰ 600 ਰੁਪਏ ਪ੍ਰਤੀ ਵਿਦਿਆਰਥੀ ਤੱਕ ਮੁਫ਼ਤ ਵਰਦੀਆਂ ਪ੍ਰਦਾਨ ਕਰ ਰਿਹਾ ਹੈ।

 Also Read : ਜਰਨਲ ਡੱਬਿਆਂ ਨੂੰ ਲੈਕੇ Indian Railway ਨੇ ਲਿਆ ਵੱਡਾ ਫੈਸਲਾ, ਹੁਣ ਮਿਲਣਗੀਆਂ ਇਹ ਸਹੂਲਤਾਂ

ਸਕੂਲ ਸਿੱਖਿਆ ਬੋਰਡ ਸਮਗਰ ਸਿੱਖਿਆ ਦੇ ਮਾਪਦੰਡਾਂ ਅਤੇ ਆਰਟੀਈ ਯੋਗਤਾ ਅਨੁਸਾਰ ਪੜ੍ਹ ਰਿਹਾ ਹੈ। ਅਜਿਹੇ ਵਿਦਿਆਰਥੀਆਂ ਦੀ ਗਿਣਤੀ 15.03 ਲੱਖ ਹੈ ਜਿਸ ਲਈ ਚਾਲੂ ਵਿੱਤੀ ਸਾਲ ਦੌਰਾਨ 90.16 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਗ਼ੌਰਤਲਬ ਹੈ ਕਿ ਵਿਭਾਗ ਵੱਲੋਂ ਜਨਰਲ ਕੈਟਾਗਰੀ ਨਾਲ ਸਬੰਧਤ ਲੜਕਿਆਂ ਦੇ ਵਿਦਿਆਰਥੀਆਂ ਨੂੰ ਵਰਦੀ ਨਹੀਂ ਦਿੱਤੀ ਜਾਂਦੀ ਕਿਉਂਕਿ ਅਜਿਹੇ ਵਿਦਿਆਰਥੀ ਆਰਟੀਈ ਯੋਗਤਾ ਦੇ ਘੇਰੇ ਵਿੱਚ ਨਹੀਂ ਆਉਂਦੇ।

 

In The Market