ਚੰਡੀਗੜ੍ਹ- ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਨਸ਼ੇ ਦੇ ਖਾਤਮੇ ਲਈ ਸ਼ੁਰੂ ਤੋਂ ਸਖਤ ਰੁੱਖ ਅਪਣਾਇਆ ਹੋਇਆ ਹੈ। ਇਸੇ ਲੜਈ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਸ਼ੇ ਦੇ ਖ਼ਾਤਮੇ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਸੱਦੀ ਗਈ।
Also Read: ਜਦੋਂ ਰਿਸ਼ਭ ਪੰਤ ਨੇ ਕਿਹਾ, ‘ਮੈਂ ਮਹਿੰਦਰ ਸਿੰਘ ਧੋਨੀ ਤੋਂ ਜੋ ਸਿੱਖਿਆ ਹੈ, ਹੁਣ ਉਨ੍ਹਾਂ ‘ਤੇ ਲਾਗੂ ਕਰਾਂਗਾ’
ਨਸ਼ੇ ਦੇ ਖ਼ਾਤਮੇ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਸੱਦੀ। ਬਿਨ੍ਹਾਂ ਕਿਸੇ ਦਬਾਅ ਹਰ ਦੋਸ਼ੀ ‘ਤੇ ਸਖ਼ਤ ਐਕਸ਼ਨ ਲੈਣ ਦੀਆਂ ਹਦਾਇਤਾਂ ਦਿੱਤੀਆਂ।
ਸਾਡੇ ਨੌਜਵਾਨ ਪੀੜਿਤ ਹਨ, ਦੋਸ਼ੀ ਨਹੀਂ। ਪਹਿਲਾਂ ਵੇਚਣ ਵਾਲਿਆਂ ਨੂੰ ਫੜ ਕੇ ਨਸ਼ੇ ਦੀ ਚੇਨ ਤੋੜੀ ਜਾਵੇਗੀ, ਫ਼ਿਰ ਨੌਜਵਾਨਾਂ ਦਾ ਮੁੜ ਵਸੇਬਾ ਕਰਾਵਾਂਗੇ।
ਸਾਡਾ ਖੁਆਬ – ਨਸ਼ਾ ਮੁਕਤ ਪੰਜਾਬ pic.twitter.com/RSQbRzitKS
— Bhagwant Mann (@BhagwantMann) May 9, 2022
ਇਸ ਦੌਰਾਨ ਪੁਲਿਸ ਨੂੰ ਬਿਨ੍ਹਾਂ ਕਿਸੇ ਦਬਾਅ ਹਰ ਦੋਸ਼ੀ ‘ਤੇ ਸਖ਼ਤ ਐਕਸ਼ਨ ਲੈਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਪੰਜਾਬ ਸਰਕਾਰ ਦਾ ਕਹਿਣਾ ਹੈ ਕੀ ਸਾਡੇ ਨੌਜਵਾਨ ਪੀੜਿਤ ਹਨ, ਦੋਸ਼ੀ ਨਹੀਂ। ਪਹਿਲਾਂ ਵੇਚਣ ਵਾਲਿਆਂ ਨੂੰ ਫੜ ਕੇ ਨਸ਼ੇ ਦੀ ਚੇਨ ਤੋੜੀ ਜਾਵੇਗੀ, ਫ਼ਿਰ ਨੌਜਵਾਨਾਂ ਦਾ ਮੁੜ ਵਸੇਬਾ ਕਰਾਵਾਂਗੇ। ”ਸਾਡਾ ਖੁਆਬ – ਨਸ਼ਾ ਮੁਕਤ ਪੰਜਾਬ” ਹੋਵੇਗਾ |
Also Read: ਮਾਨ ਸਰਕਾਰ ਨੇ ਨਿਭਾਇਆ ਵਾਅਦਾ: ਕੋਰੋਨਾ ਯੋਧੇ PRTC ਡਰਾਈਵਰ ਦੇ ਪਰਿਵਾਰ ਨੂੰ 50 ਲੱਖ ਦਾ ਮੁਆਵਜ਼ਾ



