ਚੰਡੀਗੜ੍ਹ (ਇੰਟ.)- ਪੰਜਾਬ ਵਿਧਾਨ ਸਭਾ ਦੇ ਇੱਕ ਰੋਜ਼ਾ ਵਿਸ਼ੇਸ਼ ਇਜਲਾਸ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ। ਪਹਿਲਾਂ ਸਦਨ ਦੀ ਕਾਰਵਾਈ 11 ਵਜੇ ਤੱਕ ਟਾਲ ਦਿੱਤੀ ਗਈ ਸੀ। ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੇ ਇਜਲਾਸ ਦਾ ਸਮਾਂ ਵਧਾਉਣ ਦੀ ਮੰਗ ਕੀਤੀ। ਇਜਲਾਸ ਦੀ ਸ਼ੁਰੂਆਤ ਵਿੱਚ ਵਿੱਛੜੀਆਂ ਰੂਹਾਂ ਨੂੰ ਸ਼ਰਧਾਜਲੀ ਦਿੱਤੀ ਗਈ। ਇਸ ਮੌਕੇ ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਇਹ ਵਿਸ਼ੇਸ਼ ਇਜਲਾਸ ਸਮਰਪਿਤ ਹੈ। ਵਿਸ਼ੇਸ਼ ਇਜਲਾਸ ਦੀ ਸ਼ੁਰੂਆਤ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰ ਕੇ ਕੀਤੀ ਗਈ। ਇਸ ਤੋਂ ਬਾਅਦ ਸ੍ਰੀ ਗੁਰੂ ਤੇਗ ਬਹਾਦੁਰ ਜੀ ਨਾਲ ਸਬੰਧਿਤ ਮੈਂਬਰਾਂ ਵਲੋਂ ਵਿਚਾਰ ਪ੍ਰਗਟ ਕੀਤੇ ਗਏ। ਇਸ ਤੋਂ ਬਾਅਦ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਕੁਝ ਸਰਕਾਰੀ ਐਲਾਨ ਕੀਤੇ ਗਏ।
Read more- ਰੁਲਦੂ ਸਿੰਘ ਮਾਨਸਾ ਨੇ ਪੰਜਾਬ ਸਰਕਾਰ ਵਲੋਂ ਮਿਲੀ ਸੁਰੱਖਿਆ ਕੀਤੀ ਵਾਪਸ
ਜਿਸ ਦੇ ਨਾਲ ਇਹ ਵਿਸ਼ੇਸ਼ ਸੈਸ਼ਨ ਸੰਪੰਨ ਹੋਵੇਗਾ। ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿਚ ਸਾਬਕਾ ਚੀਫ਼ ਜਸਟਿਸ ਜੇ. ਐੱਸ. ਖੈਹਰ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨੂੰ ਲੈ ਕੇ ਸੰਬੋਧਨ ਕੀਤਾ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਜੇਕਰ ਅਸੀਂ ਗੁਰੂ ਸਾਹਿਬ ਦੇ ਹੁਕਮ ਅਤੇ ਸੰਦੇਸ਼ ‘ਤੇ ਚੱਲੀਏ ਤਾਂ ਵੱਖਰੀ ਹੀ ਦੁਨੀਆਂ ਦੇਖਣ ਨੂੰ ਮਿਲੇਗੀ, ਸਾਨੂੰ ਉਨ੍ਹਾਂ ਵਲੋਂ ਦਿਖਾਏ ਰਸਤੇ ਅਤੇ ਵਿਚਾਰਧਾਰਾ ਅਨੁਸਾਰ ਚਲਣਾ ਚਾਹੀਦਾ ਹੈ।
Read more- ਟੋਕੀਓ ਪੈਰਾਲੰਪਿਕਸ: ਪ੍ਰਵੀਨ ਕੁਮਾਰ ਨੇ ਹਾਈ ਜੰਪ ‘ਚ ਜਿੱਤਿਆ ਚਾਂਦੀ ਦਾ ਤਗਮਾ
ਜ਼ਿਕਰਯੋਗ ਹੈ ਕਿ ਵਿਧਾਨ ਸਭਾ ਦੇ ਬਾਹਰ ਅਕਾਲੀ ਦਲ ਅਤੇ ਆਪ ਵਲੋਂ ਇਜਲਾਸ ਦਾ ਸਮਾਂ ਵਧਾਉਣ ਨੂੰ ਲੈ ਕੇ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ ਪਰ ਸਰਕਾਰ ਨੇ ਇਸ ਨੂੰ ਸਵੀਕਾਰ ਨਹੀਂ ਕੀਤਾ ਹੈ। ਮੁਲਤਵੀ ਹੋਣ ਤੋਂ ਬਾਅਦ ਦੁਬਾਰਾ ਸ਼ੁਰੂ ਹੋਈ ਵਿਧਾਨ ਸਭਾ ਦੀ ਕਾਰਵਾਈ। ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ‘ਚ ਸ਼ਾਮਿਲ ਹੋਣ ਤੋਂ ਪਹਿਲਾਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਪੀਕਰ ਰਾਣਾ ਕੇ. ਪੀ.ਸਿੰਘ ਵਲੋਂ ਸਵਾਗਤ ਕੀਤਾ ਗਿਆ।



