PGI Chandigarh Jobs : ਪੀਜੀਆਈ ਨਿਊਰੋਸਾਇੰਸ ਸੈਂਟਰ ‘ਚ 400 ਪੋਸਟਾਂ ‘ਤੋ ਹਵੇਗੀ ਰੈਗੂਲਰ ਭਰਤੀ

ਚੰਡੀਗੜ੍ਹ : ਪੀਜੀਆਈ ਚੰਡੀਗੜ੍ਹ ‘ਚ ਇਸ ਰੀਜਨ ਦਾ ਐਡਵਾਂਸ ਨਿਊਰੋਸਾਇੰਸ ਸੈਂਟਰ ਬਣ ਕੇ ਤਿਆਰ ਹੋ ਗਿਆ ਹੈ। ਅਕਤੂਬਰ 2023 ਵਿਚ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਵੱਲੋਂ…

ਚੰਡੀਗੜ੍ਹ : ਪੀਜੀਆਈ ਚੰਡੀਗੜ੍ਹ ‘ਚ ਇਸ ਰੀਜਨ ਦਾ ਐਡਵਾਂਸ ਨਿਊਰੋਸਾਇੰਸ ਸੈਂਟਰ ਬਣ ਕੇ ਤਿਆਰ ਹੋ ਗਿਆ ਹੈ। ਅਕਤੂਬਰ 2023 ਵਿਚ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਵੱਲੋਂ ਇਸਦਾ ਉਦਘਾਟਨ ਕੀਤਾ ਜਾਵੇਗਾ। ਹਾਲ ਹੀ ਵਿਚ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਰਾਜ ਮੰਤਰੀ ਡਾ. ਭਾਰਤੀ ਪ੍ਰਵੀਨ ਪਵਾਰ ਦੀ ਪ੍ਰਧਾਨਗੀ ਹੇਠ ਹੋਈ ਫੈਕਲਟੀ ਮੈਂਬਰਾਂ ਦੀ ਮੀਟਿੰਗ ਵਿਚ ਐਡਵਾਂਸ ਨਿਊਰੋਸਾਇੰਸ ਸੈਂਟਰ ਦੇ ਨਿਰਮਾਣ ਕਾਰਜ ਦਾ ਵੀ ਜਾਇਜ਼ਾ ਲਿਆ ਗਿਆ।

ਡਿਪਟੀ ਡਾਇਰੈਕਟਰ ਕੁਮਾਰ ਗੌਰਵ ਧਵਨ ਨੇ ਦੱਸਿਆ ਕਿ ਪੀਜੀਆਈ ਦੇ ਐਡਵਾਂਸ ਨਿਊਰੋ ਸਾਇੰਸ ਸੈਂਟਰ ਵਿਚ ਰੈਗੂਲਰ ਸਟਾਫ਼ ਦੀਆਂ ਅਸਾਮੀਆਂ ਲਈ 400 ਅਸਾਮੀਆਂ ਦੀ ਭਰਤੀ ਦਾ ਪ੍ਰਸਤਾਵ ਸੈਂਟਰ ਹੈਲਥ ਨੂੰ ਪ੍ਰਵਾਨਗੀ ਲਈ ਭੇਜਿਆ ਗਿਆ ਹੈ।

495 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਐਡਵਾਂਸ ਨਿਊਰੋਸਾਇੰਸ ਸੈਂਟਰ ਵਿੱਚ ਮਰੀਜ਼ਾਂ ਲਈ 320 ਪ੍ਰਬੰਧ ਕੀਤੇ ਗਏ ਹਨ। ਡਿਪਟੀ ਡਾਇਰੈਕਟਰ ਕੁਮਾਰ ਗੌਰਵ ਧਵਨ ਨੇ ਦੱਸਿਆ ਕਿ ਅਡਵਾਂਸ ਨਿਊਰੋਸਾਇੰਸ ਸੈਂਟਰ ਵਿੱਚ ਮਿੱਥੇ ਸਮੇਂ ਵਿੱਚ ਕੁੱਲ 1600 ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ।

Leave a Reply

Your email address will not be published. Required fields are marked *