ਚੰਡੀਗੜ੍ਹ : ਹਾਲ ਹੀ ਵਿੱਚ ਨਵੇਂ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਚੰਨੀ ਨੇ ਰਾਜ ਦੇ ਰਾਜਨੀਤਿਕ ਅਤੇ ਪ੍ਰਸ਼ਾਸਕੀ ਵਿਭਾਗਾਂ ਵਿੱਚ ਕਈ ਫੇਰਬਦਲ ਕੀਤੇ ਹਨ। ਇਸ ਤਹਿਤ ਸੂਤਰਾਂ ਦੇ ਹਵਾਲੇ ਨਾਲ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਪੰਜਾਬ ਮੰਤਰੀ ਮੰਡਲ ਦੀ ਨਵੀਂ ਸੂਚੀ ਜਾਰੀ ਕੀਤੀ ਜਾ ਸਕਦੀ ਹੈ।
Also Read : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਮੈਨੇਜਰ ਦਾ ਹੋਇਆ ਤਬਾਦਲਾ
ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 5 ਮੰਤਰੀਆਂ ਨੂੰ ਆਪਣੇ ਮੰਤਰੀ ਮੰਡਲ ‘ਚੋਂ ਬਾਹਰ ਦਾ ਰਸਤਾ ਦਿਖਾ ਸਕਦੇ ਹਨ। ਜਿਨ੍ਹਾਂ ਨੂੰ ਸੂਚੀ ਵਿੱਚੋਂ ਬਾਹਰ ਕੀਤਾ ਗਿਆ ਹੈ ਉਨ੍ਹਾਂ ਵਿੱਚ ਸਾਧੂ ਸਿੰਘ ਧਰਮਸੋਤ, ਬਲਬੀਰ ਸਿੱਧੂ ਅਤੇ ਬ੍ਰਹਮ ਮਹਿੰਦਰਾ ਦੇ ਨਾਂ ਸ਼ਾਮਲ ਹਨ।
Also Read : ਤਰਨਤਾਰਨ ਦੀ ਪੁਲਿਸ ਨੇ ਹਥਿਆਰਾਂ ਸਮੇਤ ਤਿੰਨ ਵਿਅਕਤੀਆਂ ਨੂੰ ਕੀਤਾ ਕਾਬੂ
ਦੂਜੇ ਪਾਸੇ ਇਹ ਵੀ ਚਰਚਾਵਾਂ ਹਨ ਕਿ ਰਾਜਕੁਮਾਰ ਵੇਰਕਾ, ਪ੍ਰਗਟ ਸਿੰਘ, ਸੁਰਜੀਤ ਧੀਮਾਨ, ਸੰਗਤ ਸਿੰਘ ਗਿਲਜੀਆਂ, ਗੁਰਕੀਰਤ ਕੋਟਲੀ ਨੂੰ ਮੰਤਰੀ ਮੰਡਲ ਸੂਚੀ ਵਿੱਚ ਮੰਤਰੀ ਅਹੁਦੇ ਦਿੱਤੇ ਜਾ ਸਕਦੇ ਹਨ। ਸਿਆਸੀ ਹਲਕਿਆਂ ਵਿੱਚ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਚੰਨੀ ਰਾਜ ਵਿੱਚ ਇੱਕ ਮਜ਼ਬੂਤ ਕੈਬਨਿਟ ਤਿਆਰ ਕਰਨਾ ਚਾਹੁੰਦੇ ਹਨ, ਜਿਸਦੇ ਨਾਲ ਉਹ ਅੱਗੇ ਦੀ ਰਣਨੀਤੀ ਤਿਆਰ ਕਰ ਸਕਣ।



