LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਹੋਣਗੀਆਂ ਜਾਂ ਨਹੀਂ? ਅੱਜ ਬੈਠਕ ਦੌਰਾਨ ਆਵੇਗਾ ਫੈਸਲਾ

exam

ਨਵੀਂ ਦਿੱਲੀ: ਦੇਸ਼ ਵਿਚ (Corona)ਕੋਰੋਨਾ ਮਹਾਂਮਾਰੀ ਕਰਕੇ (School) ਸਕੂਲ ਵਿਚ ਪ੍ਰੀਖਿਆਵਾਂ ਰੱਦ ਕਰ ਵਿਦਿਆਰਥੀਆਂ ਨੂੰ ਪ੍ਰੋਮੋਟ ਕਰ ਦਿੱਤਾ ਗਿਆ। ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਬਾਰੇ ਗੱਲ ਕਰੀਏ ਜੇਕਰ ਸਿੱਖਿਆ ਮੰਤਰਾਲੇ ਵੱਲੋਂ ਇਕ ਅਹਿਮ ਬੈਠਕ ਕੀਤੀ ਜਾਵੇਗੀ। ਇਸ ਬੈਠਕ ਵਿਚ ਹੀ ਬਾਰ੍ਹਵੀਂ ਜਮਾਤ ਦੀਆਂ ਬਾਕੀ ਰਹਿੰਦੀਆਂ ਪ੍ਰੀਖਿਆਵਾਂ ਬਾਰੇ ਫ਼ੈਸਲਾ ਕੀਤਾ ਜਾਵੇਗਾ। ਇਹ Exams (ਪ੍ਰੀਖਿਆਵਾਂ) ਕੋਵਿਡ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤੀਆਂ ਗਈਆਂ ਸਨ। 

ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ‘ਨਿਸ਼ੰਕ’ (Dr. Ramesh Pokhriyal Nishank) ਨੇ ਦੱਸਿਆ ਕਿ ਇਸ ਬੈਠਕ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਤੇ ਸੂਚਨਾ ਤੇ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵੜੇਕਰ ਵੀ ਹਾਜ਼ਰ ਹੋਣਗੇ। ਸਾਰੇ ਸੂਬਿਆਂ ਦੇ ਸਿੱਖਿਆ ਮੰਤਰੀ, ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਕੱਤਰਾਂ ਨੂੰ ਵੀ ਇਸ ਬੈਠਕ ਵਿਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ। 

ਪੋਖਰਿਆਲ ਨੇ ਸਾਰੇ ਹਿੱਤਧਾਰਕਾਂ, ਵਿਦਿਆਰਥੀਆਂ, ਮਾਪਿਆਂ, ਅਧਿਆਪਕਾਂ ਤੇ ਹੋਰਾਂ ਨੂੰ ਸੋਸ਼ਲ ਮੀਡੀਆ ’ਤੇ ਆਪੋ-ਆਪਣੇ ਸਵਾਲ ਤੇ ਸੁਝਾਅ ਦੇਣ ਲਈ ਕਿਹਾ ਹੈ। ਨਿਸ਼ੰਕ ਨੇ ਕਿਹਾ ਕਿ ਵਰਚੁਅਲ ਬੈਠਕ ਵਿਚ ਬਾਰ੍ਹਵੀਂ ਦੀਆਂ (Exams) ਪ੍ਰੀਖਿਆਵਾਂ ਕਰਵਾਉਣ ਬਾਰੇ ਤਜਵੀਜ਼ਾਂ ’ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪੇਸ਼ੇਵਰ ਕੋਰਸਾਂ ਲਈ ਦਾਖ਼ਲਾ ਪ੍ਰੀਖਿਆਵਾਂ ਕਰਵਾਉਣ ਨੂੰ ਵੀ ਵਿਚਾਰਿਆ ਜਾਵੇਗਾ। ਪੋਖਰਿਆਲ ਨੇ ਕਿਹਾ ਉਨ੍ਹਾਂ ਹਾਲ ਹੀ ਵਿਚ ਸਾਰੇ ਸੂਬਿਆਂ ਦੇ ਸਿੱਖਿਆ ਸਕੱਤਰਾਂ ਨਾਲ ਇਸ ਬਾਰੇ ਬੈਠਕ ਕੀਤੀ ਹੈ। ਭਲਕੇ ਹੋਣ ਵਾਲੀ ਉੱਚ ਪੱਧਰੀ ਬੈਠਕ ਸਵੇਰੇ 11.30 ਵਜੇ ਸ਼ੁਰੂ ਹੋਵੇਗੀ। 

ਗੌਰਤਲਬ ਹੈ ਕਿ ਕੌਮੀ ਟੈਸਟਿੰਗ ਏਜੰਸੀ (ਐਨਟੀਏ) ਨੇ ਵੀ ਕਈ ਦਾਖ਼ਲਾ ਪ੍ਰੀਖਿਆਵਾਂ (Exams postponed) ਮੁਲਤਵੀ ਕਰ ਦਿੱਤੀਆਂ ਸਨ। ਸਿੱਖਿਆ ਮੰਤਰੀ ਨੇ ਪੱਤਰ ਵਿਚ ਕਿਹਾ ਹੈ ਕਿ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਕਈ ਹੋਰ ਦਾਖ਼ਲਾ ਪ੍ਰੀਖਿਆਵਾਂ ’ਤੇ ਅਸਰ ਪਾਉਂਦੀਆਂ ਹਨ। 

In The Market