LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਭਾਰੀ ਮੀਂਹ ਕਾਰਨ ਪੰਜਾਬ ਸਮੇਤ ਇਨ੍ਹਾਂ ਸੂਬਿਆਂ ਨੂੰ ਚੇਤਾਵਨੀ, ਜਾਣੋ ਜ਼ਿਲ੍ਹੇ ਦਾ ਹਾਲ

brish

ਚੰਡੀਗੜ੍ਹ:  ਦੇਸ਼ ਦੇ ਕਈ ਹਿੱਸਿਆਂ ਵਿੱਚ (Heavy rains) ਮੌਨਸੂਨ ਕਾਰਨ ਭਾਰੀ ਮੀਂਹ ਪੈ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ  ਇਸ ਨਾਲ ਸਨਿੱਚਰਵਾਰ ਤੱਕ ਉੱਤਰੀ ਭਾਰਤ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ (ਆਈਐਮਡੀ - IMD) ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਯੂਪੀ, ਬਿਹਾਰ, ਮੱਧ ਪ੍ਰਦੇਸ਼, ਝਾਰਖੰਡ, ਛੱਤੀਸਗੜ, ਪੱਛਮੀ ਬੰਗਾਲ ਸਣੇ ਕਈ ਰਾਜਾਂ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ। ਜਦੋਂਕਿ ਅੰਡੇਮਾਨ ਤੇ ਨਿਕੋਬਾਰ ਆਈਲੈਂਡਜ਼, ਤੱਟ ਕਰਨਾਟਕ, ਕੇਰਲਾ ਅਤੇ ਲਕਸ਼ਦੀਪ ਵਿੱਚ ਹਲਕੇ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।

Read this- ਭਾਰਤੀ ਤੀਰਅੰਦਾਜ਼ ਪ੍ਰਵੀਣ ਜਾਧਵ ਦੂਜੇ ਦੌਰ ਵਿਚੋਂ ਅਮਰੀਕੀ ਖਿਡਾਰੀ ਤੋਂ 6-0 ਨਾਲ ਹਾਰੇ

ਆਈਐਮਡੀ (IMD)ਅਨੁਸਾਰ ਅਗਲੇ 48 ਤੋਂ 72 ਘੰਟਿਆਂ ਵਿੱਚ ਪੰਜਾਬ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ। ਰਾਜਸਥਾਨ ਦੇ ਕਈ ਇਲਾਕਿਆਂ ਵਿੱਚ ਅੱਜ ਹਲਕੇ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 24 ਤੋਂ 48 ਘੰਟਿਆਂ ਦੌਰਾਨ ਹੌਲੀ-ਹੌਲੀ ਪੱਛਮੀ ਬੰਗਾਲ, ਝਾਰਖੰਡ ਤੇ ਬਿਹਾਰ ਦੇ ਪਾਰ ਪੱਛਮ ਵੱਲ ਮੌਨਸੂਨ ਦਾ ਜ਼ੋਰ ਵਧਣ ਦੀ ਬਹੁਤ ਸੰਭਾਵਨਾ ਹੈ।

ਉੱਧਰ ਰਾਜਸਥਾਨ, ਮੱਧ ਪ੍ਰਦੇਸ਼, ਸੌਰਾਸ਼ਟਰ ਤੇ ਕੱਛ, ਮੱਧ ਮਹਾਰਾਸ਼ਟਰ ਦੇ ਕੁਝ ਹਿੱਸਿਆਂ, ਛੱਤੀਸਗੜ, ਉੜੀਸਾ ਅਤੇ ਵਿਦਰਭ ਵਿੱਚ ਅੱਜ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ ਭਾਰੀ ਬਾਰਸ਼ ਕਾਰਨ ਜਿੱਥੇ ਇਲਾਕੇ ਦੇ ਪਿੰਡਾਂ 'ਚ ਲੋਕਾਂ ਦੇ ਕੱਚੇ ਮਕਾਨਾਂ ਲਈ ਖ਼ਤਰਾ ਪੈਦਾ ਹੋ ਗਿਆ ਹੈ।  ਉੱਥੇ ਸਰਕਾਰੀ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹਦਿਆਂ ਮੀਂਹ ਦੇ ਪਾਣੀ ਦੇ ਭਰਾਅ ਕਾਰਨ ਇਤਿਹਾਸਿਕ ਨਗਰ ਤਲਵੰਡੀ ਸਾਬੋ ਟਾਪੂ ਦਾ ਰੂਪ ਧਾਰ ਗਿਆ ਹੈ।
 

Read this-ਮੁੜ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਉੱਠੀ ਮੰਗ, ਕੈਪਟਨ ਦੀ PM ਮੋਦੀ ਨੂੰ ਅਪੀਲ

 

In The Market