LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੈਟਰੋਲ-ਡੀਜ਼ਲ ਦੀ ਖਰੀਦ ਲਈ ਲੋਨ ਦੀਆਂ ਅਰਜ਼ੀ ਲੈ ਕੇ ਵਰਕਰ ਪਹੁੰਚੇ ਆਰ.ਬੀ.ਆਈ.

rbi loan

ਚੰਡੀਗੜ੍ਹ (ਇੰਟ.)- ਜਿਵੇਂ ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ ਉਵੇਂ-ਉਵੇਂ ਸਿਆਸੀ ਮੁੱਦੇ ਵੀ ਭੱਖਦੇ ਜਾ ਰਹੇ ਹਨ। ਪੈਟਰੋਲ ਡੀਜ਼ਲ (Petrol diesel) ਦੀਆਂ ਵੱਧ ਰਹੀਆਂ ਕੀਮਤਾਂ ਕਾਰਣ ਜਿੱਥੇ ਆਮ ਲੋਕ ਪ੍ਰੇਸ਼ਾਨ ਹਨ ਉਥੇ ਹੀ ਸਿਆਸੀ ਪਾਰਟੀਆਂ (Political parties) ਵਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਪਰ ਸੱਤਾਧਾਰੀ ਸਰਕਾਰ ਦੇ ਸਿਰ 'ਤੇ ਜੂੰ ਤੱਕ ਨਹੀਂ ਸਰਕ ਰਹੀ ਹੈ। ਮਹਿੰਗੇ ਪੈਟਰੋਲ ਤੇ ਡੀਜ਼ਲ ਕਾਰਣ ਜਿੱਥੇ ਕਿਰਾਏ ਭਾੜੇ ਵਿਚ ਵਾਧਾ ਹੋ ਰਿਹਾ ਹੈ ਉਥੇ ਹੀ ਖਾਣ ਪੀਣ ਵਾਲੀਆਂ ਵਸਤਾਂ ਵਿਚ ਵੀ ਚੋਖਾ ਵਾਧਾ ਵੇਖਣ ਨੂੰ ਮਿਲ ਰਿਹਾ ਹੈ।

Read this- ਦਿੱਲੀ ਪੁਲਸ ਨੇ ਲਾਲ ਕਿਲ੍ਹਾ ਹਿੰਸਾ ਮਾਮਲੇ ਵਿਚ ਇਕ ਹੋਰ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ ਵਿਚ ਪੈਟਰੋਲ-ਡੀਜ਼ਲ ਦੀਆਂ ਲਗਾਤਾਰ ਵੱਧਦੀਆਂ ਕੀਮਤਾਂ ਦੇ ਖਿਲਾਫ ਚੰਡੀਗੜ੍ਹ ਪ੍ਰਦੇਸ਼ ਯੂਥ ਕਾਂਗਰਸ ਨੇ ਅੱਜ ਚੰਡੀਗੜ੍ਹ ਵਿਚ ਰਿਜ਼ਰਵ ਬੈਂਕ ਆਫ ਇੰਡੀਆ ਦੇ ਬਾਹਰ ਵਿਰਓਧ ਪ੍ਰਦਰਸ਼ਨ ਕੀਤਾ। ਯੂਥ ਕਾਂਗਰਸ ਦੇ ਵਰਕਰ ਅਨੋਖਾ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਪੈਟਰੋਲ-ਡੀਜ਼ਲ ਦੀ ਖਰੀਦ ਲਈ ਲੋਨ ਦੀ ਅਰਜ਼ੀ ਲੈ ਕੇ ਆਰ.ਬੀ.ਆਈ. ਸੈਕਟਰ 17 ਪਹੁੰਚੇ ਜਿਨ੍ਹਾਂ ਨੂੰ ਚੰਡੀਗੜ੍ਹ ਪੁਲਿਸ ਦੇ ਜਵਾਨਾਂ ਵਲੋਂ ਬਾਹਰ ਹੀ ਰੋਕ ਲਿਆ ਗਿਆ। ਕਾਰਕੁੰਨਾਂ ਨੇ ਹੱਥਾਂ ਵਿਚ ਲੋਨ ਦੀਆਂ ਅਰਜ਼ੀਆਂ ਫੜੀਆਂ ਹੋਈਆਂ ਸਨ।ਪ੍ਰਦਰਸ਼ਨ ਕਰ ਰਹੇ ਯੂਥ ਕਾਂਗਰਸ ਵਰਕਰਾਂ ਦਾ ਕਹਿਣਾ ਹੈ ਕਿ ਪੈਟਰੋਲ-ਡੀਜ਼ਲ ਦੀ ਲਗਾਤਾਰ ਕੀਮਤ ਵਿਚ ਵਾਧਾ ਹੋ ਰਿਹਾ ਹੈ।

Read this- ਅਦਾਕਾਰ ਨਸੀਰੂਦੀਨ ਸ਼ਾਹ ਦੀ ਵਿਗੜੀ ਸਿਹਤ, ਹਸਪਤਾਲ ਕਰਵਾਇਆ ਗਿਆ ਦਾਖਲ
ਇਸ ਕਾਰਣ ਛੋਟੇ ਵਪਾਰੀਆਂ ਨੂੰ ਬਹੁਤ ਪ੍ਰੇਸ਼ਾਨੀ ਹੋ ਰਹੀ ਹੈ। ਵਰਕਰਾਂ ਨੇ ਕਿਹਾ ਕਿ ਲੋਕਾਂ ਨੇ ਲੋਨ 'ਤੇ ਗੱਡੀ ਤਾਂ ਲੈ ਲਈ ਹੈ, ਪਰ ਪੈਟਰੋਲ ਦੀਆਂ ਕੀਮਤਾਂ ਵਧਣ ਕਾਰਣ ਉਸ ਨੂੰ ਭਰਵਾਉਣ ਲਈ ਉਨ੍ਹਾਂ ਕੋਲ ਪੈਸੇ ਨਹੀਂ ਹਨ। ਅਜਿਹੇ ਵਿਚ ਹੁਣ ਪੈਟਰੋਲ ਲਈ ਬੈਂਕ ਲੋਣ ਦਿਓ। ਇਸ ਮੌਕੇ 'ਤੇ ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚਾਵਲਾ ਨੇ ਦੱਸਿਆ ਕਿ ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਦੀ ਕੀਮਤ ਲਗਾਤਾਰ ਵੱਧ ਰਹੀ ਹੈ। ਯੂਥ ਨੇਤਾ ਲਵ ਕੁਮਾਰ ਨੇ ਕਿਹਾ ਕਿ ਸਰਕਾਰ ਨੂੰ ਦੇਸ਼ ਦੀਆਂ 125 ਕਰੋੜ ਜਨਤਾ ਦੀ ਚਿੰਤਾ ਨਹੀਂ ਹੈ। ਜੋ ਪੈਟਰੋਲ ਪਦਾਰਥਾਂ ਦੀ ਕੀਮਤ ਵਿਚ ਵਾਧੇ ਕਾਰਣ ਮਹਿੰਗਾਈ ਦਾ ਸ਼ਿਕਾਰ ਹੋ ਰਹੀ ਹੈ। 

In The Market