ਚੰਡੀਗੜ੍ਹ: ਕਈ ਦਿਨ ਸੰਘਣੀ ਧੁੰਦ ਮਗਰੋਂ ਅੱਜ ਸੂਰਜ ਨਿਕਲਿਆ ਹੈ ਪਰ ਮੌਸਮ ਵਿਭਾਗ ਨੇ ਆਉਣ ਵਾਲੇ ਤਿੰਨ ਦਿਨ ਪੰਜਾਬ ਤੇ ਹਰਿਆਣਾ ’ਚ ਤੇਜ਼ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਹੈ। ਇਸ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਤੇ ਹਰਿਆਣਾ ਦੇ ਕਈ ਇਲਾਕਿਆਂ ’ਚ ਲੰਘੀ ਰਾਤ ਤੋਂ ਹੀ ਕਿਣਮਿਣ ਹੋਈ ਹੈ।
Also Read: ਸੀਰੀਆ ਦੇ ਅਫਰੀਨ ਸ਼ਹਿਰ 'ਚ ਰਾਕੇਟ ਹਮਲਾ, 6 ਹਲਾਕ
ਮੌਸਮ ਵਿਭਾਗ ਮੁਤਾਬਕ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਪਠਾਨਕੋਟ, ਬਠਿੰਡਾ, ਫਰੀਦਕੋਟ, ਗੁਰਦਾਸਪੁਰ, ਨਵਾਂ ਸ਼ਹਿਰ, ਬਰਨਾਲਾ, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ, ਮੋਗਾ, ਮੁਕਤਸਰ ਤੇ ਆਲੇ-ਦੁਆਲੇ ਦੇ ਇਲਾਕਿਆਂ ’ਚ ਕਿਣਮਿਣ ਹੋਈ ਹੈ। ਪੰਜਾਬ ਤੇ ਹਰਿਆਣਾ ਵਿੱਚ ਆਉਣ ਵਾਲੇ ਤਿੰਨ ਦਿਨ ਚੰਗੀ ਬਾਰਸ਼ ਹੋ ਸਕਦੀ ਹੈ। ਉਧਰ, ਖੇਤੀਬਾੜੀ ਮਹਿਕਮੇ ਦਾ ਕਹਿਣਾ ਹੈ ਕਿ ਹਲਕੀ ਬਾਰਸ਼ ਫਸਲਾਂ ਲਈ ਚੰਗੀ ਸਾਬਤ ਹੋ ਸਕਦੀ ਹੈ ਪਰ ਜ਼ਿਆਦਾ ਬਾਰਸ਼ ਨੁਕਸਾਨ ਪਹੁੰਚਾ ਸਕਦੀ ਹੈ। ਦੱਸ ਦਈਏ ਕਿ ਪਿਛਲੇ ਸਮੇਂ ਹੋਈ ਬਾਰਸ਼ ਨੇ ਫਸਲਾਂ ਨੂੰ ਕਾਫੀ ਨੁਕਸਾਨ ਪਹੁੰਚਾਇਆ ਸੀ। ਇਸ ਲਈ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ।
Also Read: ਵਿਧਾਇਕ ਬੈਂਸ ਸਮੇਤ ਸੱਤ ਖਿਲਾਫ ਭਗੌੜਾ ਕਰਾਰ ਦਿੱਤੇ ਜਾਣ ਦੀ ਕਾਰਵਾਈ ਸ਼ੁਰੂ (ਵੀਡੀਓ)
ਠੰਢ ਦਾ ਕਹਿਰ ਜਾਰੀ
ਮੌਸਮ ਵਿਭਾਗ ਮੁਤਾਬਕ ਵੀਰਵਾਰ ਨੂੰ ਬਠਿੰਡਾ ਸ਼ਹਿਰ ਸੂਬੇ ’ਚ ਸਭ ਤੋਂ ਠੰਢਾ ਰਿਹਾ ਜਿੱਥੇ ਘੱਟ ਤੋਂ ਘੱਟ ਤਾਪਮਾਨ 8.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਅੰਮ੍ਰਿਤਸਰ ’ਚ ਘੱਟ ਤੋਂ ਘੱਟ ਤਾਪਮਾਨ 9.4 ਡਿਗਰੀ ਸੈਲਸੀਅਸ, ਲੁਧਿਆਣਾ ’ਚ 10.7, ਪਟਿਆਲਾ ’ਚ 9.4, ਪਠਾਨਕੋਟ ’ਚ 9.6, ਫਰੀਦਕੋਟ ’ਚ 10 ਤੇ ਮੋਗਾ ’ਚ 9.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ। ਹਰਿਆਣਾ ’ਚ ਵੀ ਮੀਂਹ ਨੇ ਲੋਕਾਂ ਦੀਆਂ ਮੁਸੀਬਤਾਂ ਵਧਾਈਆਂ ਹਨ।
Also Read: ਘਾਨਾ 'ਚ ਜ਼ਬਰਦਸਤ ਧਮਾਕਾ, 17 ਹਲਾਕ ਤੇ 59 ਜ਼ਖਮੀ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Masala Tea in Winters: सर्दियों में रोजाना करें मसाला चाय का सेवन, सर्दी-जुकाम से मिलेगा छुटकारा
Dates Benefits: सर्दियों में इस तरीके से खाएं खजूर, मिलेंगे अनगिनत फायदे
Gold-Silver Price Today : सोने-चांदी की कीमतों में उछली! चेक करें 22 कैरेट और 24 कैरेट गोल्ड रेट