LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਜ਼ੀਰਕਪੁਰ 'ਚ ਪਰਿਵਾਰ ਨੇ ਨਿਗਲਿਆ ਜ਼ਹਿਰੀਲਾ ਪਦਾਰਥ, ਮਾਂ ਦੀ ਮੌਤ, ਪਿਤਾ ਤੇ ਪੁੱਤ ਦਾ ਚੱਲ ਰਿਹੈ ਇਲਾਜ

zirakpur

ਜ਼ੀਰਕਪੁਰ ਦੇ ਢਕੌਲੀ ਤੋਂ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ। ਇਕੋ ਪਰਿਵਾਰ ਦੇ ਤਿੰਨ ਮੈਂਬਰਾਂ ਨੇ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਹੈ। ਇਸ ਕਾਰਨ 39 ਸਾਲਾ ਔਰਤ ਦੀ ਮੌਤ ਹੋ ਗਈ ਹੈ ਜਦਕਿ ਪਿਓ ਅਤੇ 19 ਸਾਲਾ ਪੁੱਤ ਪੀਜੀਆਈ 'ਚ ਇਲਾਜ ਅਧੀਨ ਹਨ।ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪਰਿਵਾਰ ਵੱਲੋਂ ਘਰ ਦੀ ਆਰਥਿਕ ਤੰਗੀ ਕਾਰਨ ਇਹ ਕਦਮ ਉਠਾਇਆ ਗਿਆ ਮੰਨਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਵਰਿੰਦਾਵਨ ਗਾਰਡਨ ਦੇ ਫਲੈਟ ਨੰਬਰ 504 ਦੇ ਵਸਨੀਕ ਸੰਜੇ ਗੋਇਲ (50), ਅੰਜੂ ਗੋਇਲ (39) ਤੇ ਅਕਸ਼ਿਤ ਗੋਇਲ (19) ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ।
ਇਹ ਵੀ ਜਾਣਕਾਰੀ ਮਿਲੀ ਹੈ ਕਿ ਅਕਸ਼ਿਤ ਗੋਇਲ ਵੱਲੋਂ ਜ਼ਹਿਰ ਖਾਣ ਤੋਂ ਬਾਅਦ ਅੱਜ ਸਵੇਰੇ 10 ਵਜੇ ਇਸ ਸਬੰਧੀ ਆਪਣੇ ਕਿਸੇ ਰਿਸ਼ਤੇਦਾਰ ਨੂੰ ਫੋਨ ਰਾਹੀਂ ਜਾਣਕਾਰੀ ਵੀ ਦਿੱਤੀ ਗਈ ਸੀ, ਜਿਸ ਵੱਲੋਂ ਮੌਕੇ ’ਤੇ ਐਂਬੂਲੈਂਸ ਬੁਲਾ ਕੇ ਗੰਭੀਰ ਹਾਲਤ ’ਚ ਉਨ੍ਹਾਂ ਨੂੰ ਢਕੌਲੀ ਦੇ ਹਸਪਤਾਲ ਵਿਖੇ ਲਿਜਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮੁੱਢਲੀ ਸਿਹਤ ਸਹੂਲਤ ਦੇਣ ਤੋਂ ਬਾਅਦ ਮੁਹਾਲੀ ਫੇਜ਼-6 ਦੇ ਸਰਕਾਰੀ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ।
ਫੇਜ਼-6 ਦੇ ਸਰਕਾਰੀ ਹਸਪਤਾਲ ਵਿਖੇ ਵੀ ਸੰਜੇ ਗੋਇਲ ਤੇ ਅਕਸ਼ਿਤ ਗੋਇਲ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਪੀਜੀਆਈ ਰੈਫਰ ਕਰ ਦਿੱਤਾ ਹੈ ਜਦਕਿ ਡਾਕਟਰਾਂ ਨੇ ਅੰਜੂ ਗੋਇਲ (39) ਨੂੰ ਮ੍ਰਿਤਕ ਕਰਾਰ ਦੇ ਦਿਤਾ ਸੀ। ਇਸ ਤੋਂ ਬਾਅਦ ਉਸ ਦੀ ਲਾਸ਼ ਮੁਹਾਲੀ ਹਸਪਤਾਲ ਦੇ ਮੁਰਦਾਘਰ ਵਿਖੇ ਰਖਵਾ ਦਿੱਤੀ ਗਈ ਹੈ।

In The Market