ਵਿਸਾਖੀ ਜਥੇ ਦੇ ਸ਼ਡਿਊਲ ‘ਚ ਬਦਲਾਅ: ਹੁਣ 10 ਅਪ੍ਰੈਲ ਨੂੰ ਪਾਕਿਸਤਾਨ ਰਵਾਨਾ ਹੋਣਗੇ ਸ਼ਰਧਾਲੂ; SGPC ਨੇ ‘ਬੀਬੀਆਂ ਦੀ ਯਾਤਰਾ’ ਬਾਰੇ ਅਫ਼ਵਾਹਾਂ ਕੀਤੀਆਂ ਦੂਰ

ਅੰਮ੍ਰਿਤਸਰ: ਖਾਲਸਾ ਸਾਜਨਾ ਦਿਵਸ (ਵਿਸਾਖੀ) ਦੇ ਸ਼ੁਭ ਦਿਹਾੜੇ ‘ਤੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਅਹਿਮ ਖ਼ਬਰ ਹੈ। ਸ਼੍ਰੋਮਣੀ ਗੁਰਦੁਆਰਾ…

ਖਾਲਸਾ ਸਾਜਨਾ ਦਿਵਸ (ਵਿਸਾਖੀ) ਦੇ ਸ਼ੁਭ ਦਿਹਾੜੇ 'ਤੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਅਹਿਮ ਖ਼ਬਰ ਹੈ।

ਅੰਮ੍ਰਿਤਸਰ: ਖਾਲਸਾ ਸਾਜਨਾ ਦਿਵਸ (ਵਿਸਾਖੀ) ਦੇ ਸ਼ੁਭ ਦਿਹਾੜੇ ‘ਤੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਅਹਿਮ ਖ਼ਬਰ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਜਥੇ ਦੀ ਰਵਾਨਗੀ ਦੇ ਸ਼ਡਿਊਲ ਵਿੱਚ ਤਬਦੀਲੀ ਦਾ ਐਲਾਨ ਕੀਤਾ ਹੈ। ਹੁਣ ਇਹ ਜਥਾ ਆਪਣੇ ਨਿਰਧਾਰਿਤ ਸਮੇਂ ਤੋਂ ਦੋ ਦਿਨ ਪਹਿਲਾਂ ਰਵਾਨਾ ਹੋਵੇਗਾ।

ਨਵਾਂ ਸ਼ਡਿਊਲ: 10 ਅਪ੍ਰੈਲ ਨੂੰ ਹੋਵੇਗੀ ਰਵਾਨਗੀ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਜਥੇ ਨੇ 12 ਅਪ੍ਰੈਲ ਨੂੰ ਰਵਾਨਾ ਹੋਣਾ ਸੀ, ਪਰ ਹੁਣ ਨਵੇਂ ਪ੍ਰੋਗਰਾਮ ਅਨੁਸਾਰ ਸ਼ਰਧਾਲੂ 10 ਅਪ੍ਰੈਲ ਨੂੰ ਪਾਕਿਸਤਾਨ ਲਈ ਰਵਾਨਾ ਹੋਣਗੇ। ਯਾਤਰਾ ਮੁਕੰਮਲ ਕਰਨ ਉਪਰੰਤ ਜਥਾ 19 ਅਪ੍ਰੈਲ ਨੂੰ ਭਾਰਤ ਵਾਪਸ ਪਰਤੇਗਾ। ਉਨ੍ਹਾਂ ਦੱਸਿਆ ਕਿ ਯਾਤਰਾ ਲਈ 1860 ਪਾਸਪੋਰਟ ਭੇਜੇ ਗਏ ਹਨ ਅਤੇ ਉਮੀਦ ਹੈ ਕਿ ਲਗਭਗ 1800 ਸ਼ਰਧਾਲੂਆਂ ਨੂੰ ਵੀਜ਼ਾ ਮਿਲ ਜਾਵੇਗਾ।

ਇਕੱਲੀਆਂ ਬੀਬੀਆਂ ਦੀ ਯਾਤਰਾ ਤੇ ਕੋਈ ਪਾਬੰਦੀ ਨਹੀਂ

ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਅਫ਼ਵਾਹਾਂ, ਕਿ ਇਕੱਲੀਆਂ ਬੀਬੀਆਂ ਦੇ ਜਥੇ ਵਿੱਚ ਜਾਣ ‘ਤੇ ਰੋਕ ਲਗਾਈ ਗਈ ਹੈ, ਨੂੰ ਮੁੱਖ ਸਕੱਤਰ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਉਨ੍ਹਾਂ ਸਥਿਤੀ ਸਪੱਸ਼ਟ ਕਰਦਿਆਂ ਕਿਹਾ ਸ਼੍ਰੋਮਣੀ ਕਮੇਟੀ ਵੱਲੋਂ ਅਜਿਹਾ ਕੋਈ ਵੀ ਮਤਾ ਪਾਸ ਨਹੀਂ ਕੀਤਾ ਗਿਆ ਜਿਸ ਵਿੱਚ ਬੀਬੀਆਂ ਦੇ ਇਕੱਲੇ ਜਾਣ ‘ਤੇ ਪਾਬੰਦੀ ਹੋਵੇ। ਐੱਸ.ਜੀ.ਪੀ.ਸੀ. ਨੇ ਸਿਰਫ਼ ਸੁਰੱਖਿਆ ਅਤੇ ਸਹੂਲਤ ਦੇ ਨਜ਼ਰੀਏ ਤੋਂ ਇਹ ਸੁਝਾਅ ਦਿੱਤਾ ਹੈ ਕਿ ਜੇਕਰ ਮਹਿਲਾਵਾਂ ਨਾਲ ਕੋਈ ਪਰਿਵਾਰਕ ਮੈਂਬਰ (ਜਿਵੇਂ ਭਰਾ, ਪੁੱਤਰ ਜਾਂ ਕੋਈ ਹੋਰ ਸਾਥੀ) ਹੋਵੇ ਤਾਂ ਸਫ਼ਰ ਦੌਰਾਨ ਦੇਖਭਾਲ ਕਰਨੀ ਸੌਖੀ ਰਹਿੰਦੀ ਹੈ। ਹਰ ਸ਼ਰਧਾਲੂ, ਚਾਹੇ ਉਹ ਮਰਦ ਹੋਵੇ ਜਾਂ ਮਹਿਲਾ, ਗੁਰਧਾਮਾਂ ਦੇ ਦਰਸ਼ਨ ਕਰਨ ਲਈ ਪੂਰੀ ਤਰ੍ਹਾਂ ਸੁਤੰਤਰ ਹੈ।

ਸੰਗਤਾਂ ਵਿੱਚ ਭਾਰੀ ਉਤਸ਼ਾਹ

ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ 1947 ਦੀ ਵੰਡ ਤੋਂ ਬਾਅਦ ਜਿਹੜੇ ਇਤਿਹਾਸਕ ਗੁਰੂ ਘਰ ਪਾਕਿਸਤਾਨ ਵਿੱਚ ਰਹਿ ਗਏ ਸਨ, ਉਨ੍ਹਾਂ ਦੇ ਦਰਸ਼ਨਾਂ ਲਈ ਸਿੱਖ ਸੰਗਤਾਂ ਵਿੱਚ ਹਮੇਸ਼ਾ ਭਾਰੀ ਉਤਸ਼ਾਹ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਜਥੇ ਦੇ ਰੂਪ ਵਿੱਚ ਇਕੱਠੇ ਜਾਣ ਦਾ ਆਪਣਾ ਹੀ ਸਕੂਨ ਹੁੰਦਾ ਹੈ, ਜਿੱਥੇ ਸ਼ਰਧਾਲੂ ਇੱਕ-ਦੂਜੇ ਦੀ ਮਦਦ ਕਰ ਸਕਦੇ ਹਨ। ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦੀ ਰਿਹਾਇਸ਼, ਖਾਣ-ਪੀਣ ਅਤੇ ਹੋਰ ਸਹੂਲਤਾਂ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
Major accident in kullu : ਕੁਲੂ ‘ਚ ਸੈਲਾਨੀਆਂ ਨਾਲ ਭਰੀ ਟੈਂਪੂ ਟ੍ਰੈਵਲਰ ਖਾਈ ‘ਚ ਡਿੱਗੀ, 4 ਦਿੱਲੀ ਵਾਸੀਆਂ ਦੀ ਮੌਤ, 17 ਜ਼ਖ਼ਮੀ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *