ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, 2 ਦਿਨ ਭਾਰੀ ਮੀਂਹ ਦੀ ਸੰਭਾਵਨਾ

Punjab Weather: ਮੌਸਮ ਵਿਭਾਗ ਵੱਲੋਂ ਕੁੱਝ ਦਿਨ ਪਹਿਲਾ ਹੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਸੀ। ਪਿਛਲੇ ਦਿਨਾਂ ਤੋਂ ਪੰਜਾਬ ਵਿੱਚ ਗਰਮੀ ਦਾ ਕਹਿਰ ਇੰਨ੍ਹਾਂ ਵੱਧ…

Punjab Weather: ਮੌਸਮ ਵਿਭਾਗ ਵੱਲੋਂ ਕੁੱਝ ਦਿਨ ਪਹਿਲਾ ਹੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਸੀ। ਪਿਛਲੇ ਦਿਨਾਂ ਤੋਂ ਪੰਜਾਬ ਵਿੱਚ ਗਰਮੀ ਦਾ ਕਹਿਰ ਇੰਨ੍ਹਾਂ ਵੱਧ ਗਿਆ ਸੀ ਕਿ ਪਾਰਾ 40 ਤੋਂ ਪਾਰ ਦਰਜ ਕੀਤਾ ਗਿਆ ਸੀ।  ਬੁੱਧਵਾਰ ਤੋਂ ਯਾਨੀ ਅੱਜ ਤੋਂ ਅਗਲੇ 4 ਦਿਨਾਂ ਤੱਕ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਇਸ ਦੇ ਲਈ ਆਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ। 

ਪੰਜਾਬ ਦੇ ਮਾਝਾ ਅਤੇ ਦੋਆਬਾ ਜ਼ਿਲ੍ਹਿਆਂ ਵਿੱਚ ਹੀਟ ਵੇਵ ਆਈ ਹੈ। ਦੁਪਹਿਰ ਬਾਅਦ ਜਿੱਥੇ ਲੁਧਿਆਣਾ ਦਾ ਤਾਪਮਾਨ 42 ਡਿਗਰੀ ਸੈਲਸੀਅਸ ਅਤੇ ਪਟਿਆਲਾ ਦਾ ਤਾਪਮਾਨ 41 ਡਿਗਰੀ ਸੈਲਸੀਅਸ ਰਿਹਾ, ਉੱਥੇ ਕਾਫੀ ਬਦਲਾਅ ਦੇਖਣ ਨੂੰ ਮਿਲਿਆ ਹੈ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਕਈ ਜ਼ਿਲ੍ਹਿਆਂ ਦੇ ਤਾਪਮਾਨ ਵਿੱਚ ਕਰੀਬ 4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

Leave a Reply

Your email address will not be published. Required fields are marked *