‘ਡੇਰਾ ਸੱਚਖੰਡ ਬੱਲਾਂ’ ਵਿਖੇ ਅੱਜ ਨਤਮਸਤਕ ਹੋਣਗੇ ਚਰਨਜੀਤ ਸਿੰਘ ਚੰਨੀ

ਜਲੰਧਰ : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਬੁੱਧਵਾਰ ਨੂੰ 12 ਵਜੇ ਦੇ ਕਰੀਬ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ ਅਤੇ…

ਜਲੰਧਰ : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਬੁੱਧਵਾਰ ਨੂੰ 12 ਵਜੇ ਦੇ ਕਰੀਬ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ ਅਤੇ ਪਰਮਾਤਮਾ ਦਾ ਸ਼ੁਕਰਾਨਾ ਕਰਨਗੇ। ਚਰਨਜੀਤ ਸਿੰਘ ਚੰਨੀ ਵੱਲੋਂ ਡੇਰਾ ਬੱਲਾਂ ਵਿਖੇ ਨਤਮਸਤਕ ਹੋ ਕੇ ਸੰਤ-ਮਹਾਂਪੁਰਸ਼ਾਂ ਵੱਲੋਂ ਆਸ਼ੀਰਵਾਦ ਲਿਆ ਜਾਵੇਗਾ।

ਪੜੋ ਹੋਰ ਖਬਰਾਂ: ਭੂਚਾਲ ਦੇ ਝਟਕਿਆਂ ਨਾਲ ਕੰਬਿਆ ਆਸਟ੍ਰੇਲੀਆ, ਕਈ ਥਾਂ ਭਾਰੀ ਨੁਕਸਾਨ

ਇਸ ਨੂੰ ਦੇਖਦੇ ਹੋਏ ਪੁਲਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸਨ। ਇਸ ਤੋਂ ਉਪਰੰਤ ਉਨ੍ਹਾਂ ਨੇ ਸ੍ਰੀ ਰਾਮ ਤੀਰਥ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਚਰਨਜੀਤ ਸਿੰਘ ਚੰਨੀ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਦਿੱਤੀ ਗਈ।

ਪੜੋ ਹੋਰ ਖਬਰਾਂ: 27 ਸਤੰਬਰ ਦੇ ਬੰਦ ਲਈ ਗੁਰਨਾਮ ਸਿੰਘ ਚੜੂਨੀ ਨੇ ਦੇਸ਼ ਵਾਸੀਆਂ ਨੂੰ ਕੀਤੀ ਅਪੀਲ

Leave a Reply

Your email address will not be published. Required fields are marked *