ਪੰਜਾਬ ਵਿਚ ਸਸਤੀਆਂ ਹੋਈਆਂ ਬਿਜਲੀ ਦਰਾਂ, ਲੋਕਾਂ ਨੂੰ ਮਿਲੇਗੀ ਰਾਹਤ

ਚੰਡੀਗੜ੍ਹ (ਇੰਟ.)- ਚੋਣਾਂ ਨੇੜੇ ਆਉਣ ਦੌਰਾਨ ਪੰਜਾਬ ਸਰਕਾਰ ਨੇ ਆਮ ਬਿਜਲੀ ਉਪਭੋਗਤਾਵਾਂ ਨੂੰ ਵੱਡੀ ਰਾਹਤ ਦਿੱਤੀ ਹੈ। ਪੰਜਾਬ ਸੂਬਾ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਘਰੇਲੂ ਬਿਜਲੀ…

ਚੰਡੀਗੜ੍ਹ (ਇੰਟ.)- ਚੋਣਾਂ ਨੇੜੇ ਆਉਣ ਦੌਰਾਨ ਪੰਜਾਬ ਸਰਕਾਰ ਨੇ ਆਮ ਬਿਜਲੀ ਉਪਭੋਗਤਾਵਾਂ ਨੂੰ ਵੱਡੀ ਰਾਹਤ ਦਿੱਤੀ ਹੈ। ਪੰਜਾਬ ਸੂਬਾ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਘਰੇਲੂ ਬਿਜਲੀ ਉਪਭੋਗਤਾਵਾਂ ਲਈ ਦਰਾਂ ਵਿਚ 50 ਪੈਸੇ ਤੋਂ 1 ਰੁਪਏ ਪ੍ਰਤੀ ਯੂਨਿਟ ਤੱਕ ਦੀ ਕਟੌਤੀ ਕੀਤੀ ਹੈ। 100 ਯੂਨਿਟ ਤੱਕ ਬਿਜਲੀ ਦਰ ‘ਤੇ ਇਕ ਰੁਪਏ ਦੀ ਕਟੌਤੀ, ਜਦੋਂ ਕਿ 300 ਯੂਨਿਟ ਤੱਕ 50 ਪੈਸੇ ਪ੍ਰਤੀ ਯੂਨਿਟ ਦੀ ਕਟੌਤੀ ਹੋਵੇਗੀ।

ਇਹ ਵੀ ਪੜ੍ਹੋ- ਅਮਰੀਕੀ ਸੰਸਥਾ ਪੰਜਾਬ ਨੂੰ ਦੇਣਾ ਚਾਹੁੰਦੀ ਹੈ ਵੈਕਸੀਨ, ਕੇਂਦਰ ਨੇ ਨਹੀਂ ਦਿੱਤੀ ਮਨਜ਼ੂਰੀ : ਬੀਬੀ ਜਗੀਰ ਕੌਰ

ਇਸ ਦੌਰਾਨ ਨਵੀਆਂ ਬਿਜਲੀ ਦਰਾਂ ਸਬੰਧੀ ਵਿੱਤੀ ਵਰ੍ਹੇ 2021-22 ਲਈ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿੱਚ ਦੱਸਿਆ ਗਿਆ ਹੈ ਕਿ 2 ਕਿਲੋਵਾਟ ਤੱਕ ਲੋਡ ਵਾਲੇ ਘਰੇਲੂ ਖਪਤਕਾਰਾਂ ਲਈ ਪਹਿਲੇ 100 ਯੂਨਿਟ ਵਾਸਤੇ ਬਿਜਲੀ ਦਰਾਂ 1 ਰੁਪਏ ਅਤੇ 101 ਤੋਂ ਲੈ ਕੇ 300 ਯੂਨਿਟ ਤੱਕ 50 ਪੈਸੇ ਪ੍ਰਤੀ ਯੂਨਿਟ ਬਿਜਲੀ ਸਸਤੀ ਕੀਤੀ ਗਈ ਹੈ। ਇਸੇ ਤਰ੍ਹਾਂ 2 ਤੋਂ 7 ਕਿਲੋਵਾਟ ਦੇ ਖਪਤਕਾਰਾਂ ਲਈ ਪਹਿਲੇ 100 ਯੂਨਿਟ ਲਈ 75 ਪੈਸੇ ਤੇ ਫਿਰ 101 ਤੋਂ 300 ਯੂਨਿਟ ਤੱਕ 50 ਪੈਸੇ ਪ੍ਰਤੀ ਯੂਨਿਟ ਬਿਜਲੀ ਸਸਤੀ ਕੀਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ ਵਿਚ ਬੀਤੇ 24 ਘੰਟਿਆਂ ਵਿਚ ਕੋਰੋਨਾ ਕਾਰਣ 148 ਲੋਕਾਂ ਦੀ ਹੋਈ ਮੌਤ
ਇਕ ਅੰਦਾਜ਼ੇ ਮੁਤਾਬਕ ਬਿਜਲੀ ਬਿਲ ਦੇ ਇਕ ਸਰਕਲ ‘ਤੇ 682 ਰੁਪਏ ਦੀ ਰਾਹਤ ਉਪਭੋਗਤਾਵਾਂ ਨੂੰ ਮਿਲੇਗੀ। ਅਹਿਮ ਗੱਲ ਇਹ ਹੈ ਕਿ ਆਮ ਤੌਰ ‘ਤੇ ਨਵਾਂ ਟੈਰਿਫ 1 ਅਪ੍ਰੈਲ ਤੋਂ ਲਾਗੂ ਕੀਤਾ ਜਾਂਦਾ ਹੈ। ਪਰ ਇਸ ਵਾਰ ਟੈਰਿਫ 1 ਜੂਨ ਤੋਂ ਲਾਗੂ ਕੀਤਾ ਜਾਵੇਗਾ, ਜੋ ਕਿ 31 ਮਾਰਚ 2022 ਤੱਕ ਲਾਗੂ ਰਹੇਗਾ। ਇਸ ਤੋਂ ਇਲਾਵਾ ਛੋਟੇ ਤੇ ਦਰਮਿਆਨੇ ਉਦਯੋਗਿਕ ਖਪਤਕਾਰਾਂ ਤੇ ਗੈਰ-ਘਰੇਲੂ ਖਪਤਕਾਰਾਂ ਭਾਵ ਕਿ ਐੱਨਆਰਐੱਸ ਖਪਤਕਾਰਾਂ ਲਈ ਵੀ ਬਿਜਲੀ ਦਰਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ। ਖੇਤੀਬਾੜੀ ਖੇਤਰ ਲਈ ਬਿਜਲੀ ਦਰਾਂ ਵਿੱਚ 9 ਪੈਸੇ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਇਸ ਖੇਤਰ ਲਈ ਕਰਾਸ ਸਬਸਿਡੀ 14.41 ਤੋਂ ਘਟ ਕੇ 12.05 ਫੀਸਦੀ ਰਹਿ ਜਾਵੇਗੀ।

ਇਹ ਵੀ ਪੜ੍ਹੋ- ਦੇਸ਼ ਵਿਚ ਘਟੇ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੇ ਮਾਮਲੇ, 24 ਘੰਟਿਆਂ ਵਿਚ ਆਏ ਇੰਨੇ ਮਾਮਲੇ 

ਵੱਡੇ ਉਦਯੋਗਿਕ ਘਰਾਣਿਆਂ ਲਈ ਬਿਜਲੀ ਦਰਾਂ ਵਿੱਚ ਵਾਧਾ 2 ਫੀਸਦੀ ਤੋਂ ਵੀ ਘੱਟ ਰੱਖਿਆ ਗਿਆ ਹੈ। ਨਵੀਆਂ ਬਿਜਲੀ ਦਰਾਂ 1 ਜੂਨ, 2021 ਤੋਂ 31 ਮਾਰਚ, 2022 ਤੱਕ ਲਾਗੂ ਰਹਿਣਗੀਆਂ। ਇਸ ਤੋਂ ਇਲਾਵਾ ਇੰਡਸਟਰੀ ਲਈ ਰਾਤ ਵੇਲੇ ਦਾ ਵਿਸ਼ੇਸ਼ ਟੈਰਿਫ ਪਹਿਲਾਂ ਵਾਂਗ ਹੀ ਜਾਰੀ ਰਹੇਗਾ ਅਤੇ ਇੰਡਸਟਰੀ ਦੀ ਮੰਗ ’ਤੇ ਰਾਤ ਵੇਲੇ ਦੇ ਵਿਸ਼ੇਸ ਟੈਰਿਫ ਅਨੁਸਾਰ ਬਿਜਲੀ ਦੀ ਵਰਤੋਂ ਦਾ ਸਮਾਂ ਰਾਤ 10 ਵਜੇ ਤੋਂ 6 ਵਜੇ ਦੀ ਬਜਾਏ ਹੁਣ 4 ਘੰਟੇ ਵਧਾ ਕੇ ਰਾਤ 10 ਵਜੇ ਤੋਂ ਸਵੇਰੇ 10 ਵਜੇ ਤੱਕ ਕਰ ਦਿੱਤਾ ਗਿਆ ਹੈ। ਇਥੇ ਇਹ ਵੀ ਅਹਿਮ ਹੈ ਕਿ ਆਮ ਕਰਕੇ ਨਵੀਆਂ ਬਿਜਲੀ ਦਰਾਂ ਵਿੱਤੀ ਸਾਲ ਦੇ ਸੰਦਰਭ ਵਿੱਚ ਪਹਿਲੀ ਅਪਰੈਲ ਤੋਂ ਲਾਗੂ ਹੁੰਦੀਆਂ ਹਨ ਪਰ ਐਤਕੀਂ ਬਿਜਲੀ ਦਰਾਂ ਮਨਫ਼ੀ ਕੀਤੇ ਜਾਣ ਕਾਰਨ ਇਨ੍ਹਾਂ ਨੂੰ ਲਾਗੂ ਕਰਨ ਦੀ ਤਾਰੀਕ ਪਹਿਲੀ ਜੂਨ ਨਿਰਧਾਰਿਤ ਕੀਤੀ ਗਈ ਹੈ। ਪਾਵਰਕੌਮ ਦੇ ਸੀਐੱਮਡੀ ਏ ਵੇਣੂ ਪ੍ਰਸਾਦ ਅਨੁਸਾਰ ਕਮਿਸ਼ਨ ਦੀਆਂ ਹਦਾਇਤਾਂ ’ਤੇ ਨਵੀਆਂ ਦਰਾਂ ਪਹਿਲੀ ਜੂਨ ਤੋਂ ਲਾਗੂ ਹੋਣਗੀਆਂ।

Leave a Reply

Your email address will not be published. Required fields are marked *