ਸੁਖਬੀਰ ਬਾਦਲ ਦੇ ਨਾਂ ਤੇ ਠੱਗੀ ਕਰਦਾ ਸੀ ਜੋੜਾ ਆਇਆ ਪੁਲਿਸ ਦੇ ਅੜ੍ਹਿਕੇ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਨਾਂ ਤੇ ਠੱਗੀ ਕਰਨ ਵਾਲੇ ਇਕ ਜੋੜੇ ਨੂੰ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਨਾਂ ਤੇ ਠੱਗੀ ਕਰਨ ਵਾਲੇ ਇਕ ਜੋੜੇ ਨੂੰ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਮਿਲੀ ਜਾਣਕਾਰੀ ਦੇ ਅਨੁਸਾਰ ਗ੍ਰਿਫਤਾਰ ਕੀਤੇ ਗਿਆ ਜੋੜਾ ਪੰਜਾਬ ਦੇ ਕਈ ਇਲਾਕਿਆਂ ਵਿੱਚ ਠੱਗੀ ਮਾਰਨ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ।

sukhbir badal

ਉੱਥੇ ਹੀ ਦੂਜੇ ਪਾਸੇ ਠੱਗੀ ਮਾਰਨ ਵਾਲਾ ਜੋੜਾ ਅੰਮ੍ਰਿਤਸਰ ਨੂੰ ਛੱਡ ਕੇ ਉਤਰਾਖੰਡ ਵਿੱਚ ਚਲਿਆ ਗਿਆ ਸੀ। ਫਿਲਹਾਲ ਪੁਲਿਸ ਨੇ ਉਹਨਾਂ ਨੂੰ ਫੜ੍ਹ ਲਿਆ ਹੈ। ਉੱਥੇ ਹੀ ਪੁਲਿਸ ਨੇ ਦੱਸਿਆ ਹੈ ਕਿ ਇਹ ਜੋੜਾ ਸੁਖਬੀਰ ਬਾਦਲ ਦਾ ਕਰੀਬੀ ਦੱਸ ਕੇ ਲੋਕਾਂ ਨਾਲ ਠੱਗੀ ਕਰਦਾ ਸੀ। ਪਰ ਹੁਣ ਇਹ ਪੁਲਿਸ ਦੀ ਗ੍ਰਿਫਤ ਵਿੱਚ ਹਨ। ਨਾਲ ਹੀ ਪੁਲਿਸ ਇਸਦੇ ਹੋਰ ਸਾਥਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *