Punjab Cabinet Meeting: ਪੰਜਾਬ ਕੈਬਨਿਟ ਦੀ ਅੱਜ ਚੰਡੀਗੜ੍ਹ ਵਿਖੇ ਮੀਟਿੰਗ ਹੋਈ। ਇਸ ਮੀਟਿੰਗ ਦੀ ਅਗਵਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਹੈ। ਇਸ ਮੀਟਿੰਗ ਵਿੱਚ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ਾ ਨੂੰ ਲੈ ਕੇ ਵਿਚਾਰ-ਚਰਚਾ ਹੋਈ।
ਮੀਟਿੰਗ ਖਤਮ ਹੋਣ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੱਤੀ ਹੈ ਕਿ ਬੇਮੌਸਮੀ ਮੀਂਹ ਕਾਰਨ ਖਰਾਬ ਹੋਈ ਫਸਲ ਦੇ ਮੁਆਵਜ਼ਾ ਦੇ ਚੈੱਕ 13 ਅਪ੍ਰੈਲ ਨੂੰ ਅਬੋਹਰ ਵਿੱਚ ਦਿੱਤੇ ਜਾਣਗੇ। ਉਨ੍ਹਾਂ ਨੇ ਸੀਐੱਮ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਗਿਆ ਹੈ ਅਤੇ ਸੀਐੱਮ ਕਿਸਾਨਾਂ ਨੂੰ ਚੈੱਕ ਵੰਡਣਗੇ।
ਕੁਲਦੀਪ ਧਾਲੀਵਾਲ ਦਾ ਕਹਿਣਾ ਹੈ ਕਿ ਕਿਸਾਨਾਂ ਦੇ ਖਾਤਿਆ ਵਿੱਚ ਸਿੱਧੀ ਰਾਸ਼ੀ ਜਾਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨਾਂ ਅਤੇ ਸਰਕਾਰ ਵਿਚਾਲੇ ਕੋਈ ਵਿਚੋਲਾ ਨਹੀਂ ਹੋਵੇਗਾ। ਉਨ੍ਹਾਂ ਨੇ ਕਿਹਾ ਹੈ ਕਿਸਾਨਾਂ ਦੇ ਖਾਤਿਆ ਵਿੱਚ ਰਾਸ਼ੀ ਭੇਜੀ ਜਾਵੇਗੀ।

