ਲਹਿਰਾਗਾਗਾ : ਹਲਕਾ ਲਹਿਰਾਗਾਗਾ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਲਈ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਵੱਲੋਂ ਇੱਕ ਵਿਸ਼ੇਸ਼ ਸਮਾਗਮ ਦੌਰਾਨ ਇਲਾਕੇ ਦੀਆਂ 40 ਪੰਚਾਇਤਾਂ ਨੂੰ ਕਰੀਬ 3 ਕਰੋੜ ਰੁਪਏ ਦੀ ਗ੍ਰਾਂਟ ਦੇ ਚੈੱਕ ਵੰਡੇ ਗਏ। ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਹ ਗ੍ਰਾਂਟ ਪਿੰਡਾਂ ਦੇ ਛੋਟੇ-ਮੋਟੇ ਵਿਕਾਸ ਕੰਮਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਤੇਜ਼ੀ ਨਾਲ ਪੂਰਾ ਕਰਨ ਲਈ ਜਾਰੀ ਕੀਤੀ ਗਈ ਹੈ।
ਫਲੱਡ ਪ੍ਰੋਟੈਕਸ਼ਨ ਲਈ ਪੂਰੇ ਪ੍ਰਬੰਧ ਕੀਤੇ ਮੁਕੰਮਲ
ਬਰਸਾਤੀ ਮੌਸਮ ਅਤੇ ਹੜ੍ਹ ਰੋਕੂ ਪ੍ਰਬੰਧਾਂ ਬਾਰੇ ਬੋਲਦਿਆਂ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਜਲ ਸਰੋਤ ਵਿਭਾਗ ਦੀ ਪੂਰੀ ਟੀਮ ਜ਼ਮੀਨੀ ਪੱਧਰ ‘ਤੇ ਦਿਨ-ਰਾਤ ਮੁਸਤੈਦੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਪੂਰੀ ਜ਼ਿੰਮੇਵਾਰੀ ਨਾਲ ਦਾਅਵਾ ਕੀਤਾ ਕਿ ਸੂਬੇ ਵਿੱਚ ਹੜ੍ਹਾਂ ਤੋਂ ਬਚਾਅ ਲਈ ਸਾਰੇ ਲੋੜੀਂਦੇ ਇੰਤਜ਼ਾਮ ਮੁਕੰਮਲ ਕਰ ਲਏ ਗਏ ਹਨ ਅਤੇ ਕਿਸੇ ਵੀ ਨਾਗਰਿਕ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
15 ਮਿੰਟਾਂ ‘ਚ ਫੜੇ ਗਏ 21 ਦੋਸ਼ੀ
ਪੇਪਰ ਲੀਕ ਦੇ ਮੁੱਦੇ ‘ਤੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਨੇ ਵਿਰੋਧੀਆਂ ਦੇ ਇਲਜ਼ਾਮਾਂ ਨੂੰ ਨਕਾਰਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਇੱਕ ਵੀ ਪੇਪਰ ਲੀਕ ਨਹੀਂ ਹੋਇਆ। ਤਾਜ਼ਾ ਮਾਮਲੇ ਸਬੰਧੀ ਸਪੱਸ਼ਟ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਪੇਪਰ ਲੀਕ ਦਾ ਨਹੀਂ, ਸਗੋਂ ਨਕਲ ਦਾ ਮਾਮਲਾ ਸੀ, ਜਿਸ ‘ਤੇ ਪ੍ਰਸ਼ਾਸਨ ਨੇ ਤੁਰੰਤ ਐਕਸ਼ਨ ਲੈਂਦਿਆਂ ਮਹਿਜ਼ 15 ਮਿੰਟਾਂ ਦੇ ਅੰਦਰ ਹੀ 21 ਦੋਸ਼ੀਆਂ ਨੂੰ ਮੌਕੇ ‘ਤੇ ਕਾਬੂ ਕਰ ਲਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਗੁਰਦਾਸਪੁਰ ਸ਼ਹਿਰ ‘ਚ ਆਉਣਗੇ ਅਹਿਮ ਬਦਾਲਅ, 5 ਮੁੱਖ ਚੌਂਕਾਂ ‘ਚ ਲੱਗਣਗੀਆਂ ਟਰੈਫਿਕ ਲਾਈਟਾਂ ਤੇ ਸੀਸੀਟੀਵੀ ਕੈਮਰੇ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।


