ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੋਮਵਾਰ ਨੂੰ ਅੰਮ੍ਰਿਤਸਰ ‘ਚ ਧਮਾਕੇ ਵਾਲੀ ਜਗ੍ਹਾ ‘ਤੇ ਪੁੱਜੇ। ਜਿਥੇ ਗ੍ਰੇਨੇਡ ਹਮਲੇ ਕਾਰਨ 3 ਲੋਕ ਮੌਤ ਦੇ ਮੂੰਹ ‘ਚ ਚੱਲੇ ਗਏ, ਕੈਪਟਨ ਅਮਰਿੰਦਰ ਦੇ ਇਸ ਦੌਰੇ ਦੌਰਾਨ ਉਨ੍ਹਾਂ ਨਾਲ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਸਨ। ਇਸ ਦੌਰਾਨ ਕੈਪਟਨ ਜ਼ਖਮੀ ਲੋਕਾਂ ਨੂੰ ਮਿਲਣ ਲਈ ਗੁਰੂ ਨਾਨਕ ਹਸਪਤਾਲ ਪਹੁੰਚੇ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਗੰਭੀਰ ਹਾਦਸਾ ਹੈ ਅਤੇ ਇਸ ਦੀ ਜਾਂਚ ਚੱਲ ਰਹੀ ਹੈ।
Watch Video
https://youtu.be/82c0cP0hSyc
