ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਆਪਣੇ ਜੱਦੀ ਪਿੰਡ ਸਤੌਜ, ਚੀਮਾ ਵਿਖੇ 30 ਬਿਸਤਰਿਆਂ ਵਾਲੇ ਹਸਪਤਾਲ ਦਾ ਕੀਤਾ ਉਦਘਾਟਨ

ਪੰਜਾਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਸਵੇਰੇ ਤੜਕਸਾਰ ਕਰੀਬ 6:30 ਵਜੇ ਆਪਣੇ ਜੱਦੀ ਪਿੰਡ ਸਤੌਜ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ…

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਸਵੇਰੇ ਤੜਕਸਾਰ ਕਰੀਬ 6:30 ਵਜੇ ਆਪਣੇ ਜੱਦੀ ਪਿੰਡ ਸਤੌਜ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਮਾਤਾ, ਭੈਣ ਤੇ ਹੋਰ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

ਪੰਜਾਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਸਵੇਰੇ ਤੜਕਸਾਰ ਕਰੀਬ 6:30 ਵਜੇ ਆਪਣੇ ਜੱਦੀ ਪਿੰਡ ਸਤੌਜ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਮਾਤਾ, ਭੈਣ ਤੇ ਹੋਰ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਮੁੱਖ ਮੰਤਰੀ ਦੇ ਇਸ ਦੌਰੇ ਦੌਰਾਨ ਉਨ੍ਹਾਂ ਦੇ ਜੀਵਨ ‘ਤੇ ਬਣ ਰਹੀ ਇੱਕ ਵਿਸ਼ੇਸ਼ ਡਾਕੂਮੈਂਟਰੀ ਦੀ ਸ਼ੂਟਿੰਗ ਵੀ ਕੀਤੀ ਗਈ, ਜਿਸ ਵਿੱਚ ਉਨ੍ਹਾਂ ਦੇ ਬਚਪਨ ਤੋਂ ਲੈ ਕੇ ਮੁੱਖ ਮੰਤਰੀ ਦੀ ਕੁਰਸੀ ਤੱਕ ਦੇ ਸਫ਼ਰ ਨੂੰ ਫਿਲਮਾਇਆ ਜਾ ਰਿਹਾ ਹੈ।

ਪਿੰਡ ਦੀਆਂ ਗਲੀਆਂ ‘ਚ ਬਿਤਾਇਆ ਵਕਤ ਤੇ ਧਾਰਮਿਕ ਅਸਥਾਨਾਂ ‘ਤੇ ਟੇਕਿਆ ਮੱਥਾ

ਪਿੰਡ ਪਹੁੰਚਦਿਆਂ ਹੀ ਮੁੱਖ ਮੰਤਰੀ ਸਭ ਤੋਂ ਪਹਿਲਾਂ ਆਪਣੇ ਪੁਰਾਣੇ ਘਰ ਗਏ ਅਤੇ ਫਿਰ ਪਿੰਡ ਦੇ ਖੇਡ ਮੈਦਾਨ ਤੇ ਧਰਮਸ਼ਾਲਾ ਦਾ ਦੌਰਾ ਕੀਤਾ। ਉਨ੍ਹਾਂ ਨੇ ਪਿੰਡ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਅਤੇ ਧਾਰਮਿਕ ਡੇਰੇ ਵਿੱਚ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ। ਸੋਸ਼ਲ ਮੀਡੀਆ ‘ਤੇ ਤਸਵੀਰਾਂ ਸਾਂਝੀਆਂ ਕਰਦਿਆਂ ਮਾਨ ਨੇ ਲਿਖਿਆ ਕਿ ਆਪਣੇ ਪਿੰਡ ਦੀ ਮਿੱਟੀ ਵਿੱਚ ਆ ਕੇ ਉਨ੍ਹਾਂ ਨੂੰ ਬਹੁਤ ਸਕੂਨ ਮਿਲਦਾ ਹੈ ਅਤੇ ਲੋਕਾਂ ਦਾ ਪਿਆਰ ਉਨ੍ਹਾਂ ਦੀ ਜ਼ਿੰਮੇਵਾਰੀ ਨੂੰ ਹੋਰ ਵਧਾ ਦਿੰਦਾ ਹੈ।

ਸੁਰੱਖਿਆ ਦੇ ਸਖ਼ਤ ਪ੍ਰਬੰਧ: ਪੂਰਾ ਪਿੰਡ ਰਿਹਾ ਸੀਲ

ਸ਼ੂਟਿੰਗ ਅਤੇ ਮੁੱਖ ਮੰਤਰੀ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਸਖ਼ਤ ਇੰਤਜ਼ਾਮ ਕੀਤੇ ਗਏ ਸਨ। ਪਿੰਡ ਦੇ ਸਾਰੇ ਪ੍ਰਵੇਸ਼ ਦੁਆਰਾਂ ‘ਤੇ ਭਾਰੀ ਪੁਲਿਸ ਬਲ ਤਾਇਨਾਤ ਸੀ ਅਤੇ ਕਿਸੇ ਵੀ ਬਾਹਰੀ ਵਿਅਕਤੀ ਜਾਂ ਵਾਹਨ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਪਿੰਡ ਵਾਸੀਆਂ ਨੂੰ ਵੀ ਸਖ਼ਤ ਚੈਕਿੰਗ ਤੋਂ ਬਾਅਦ ਹੀ ਆਉਣ-ਜਾਣ ਦਿੱਤਾ ਗਿਆ।

ਸਿਹਤ ਸਹੂਲਤਾਂ ਦਾ ਤੋਹਫ਼ਾ

ਸਤੌਜ ਤੋਂ ਬਾਅਦ ਮੁੱਖ ਮੰਤਰੀ ਸੁਨਾਮ ਦੇ ਨੇੜਲੇ ਕਸਬੇ ਚੀਮਾ ਪਹੁੰਚੇ, ਜਿੱਥੇ ਉਨ੍ਹਾਂ ਨੇ ਸੰਤ ਬਾਬਾ ਅਤਰ ਸਿੰਘ ਜੀ ਦੀ ਯਾਦ ਵਿੱਚ ਬਣੇ 30 ਬਿਸਤਰਿਆਂ ਵਾਲੇ ਨਵੇਂ ਸਰਕਾਰੀ ਹਸਪਤਾਲ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ ਸੰਗਰੂਰ ਵਿਖੇ ਬਣ ਰਿਹਾ ਮੈਡੀਕਲ ਕਾਲਜ ਅਗਲੇ ਇੱਕ ਮਹੀਨੇ ਵਿੱਚ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿਹਤ ਢਾਂਚੇ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀ ਸਰਕਾਰ ਦੀ ਮੁੱਖ ਤਰਜੀਹ ਹੈ।

ਬੇਅਦਬੀ ਦੇ ਮੁੱਦੇ ਅਤੇ ਟੋਲ ਟੈਕਸ ‘ਤੇ ਵੱਡੇ ਬਿਆਨ

ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਅਹਿਮ ਜਾਣਕਾਰੀ ਦਿੱਤੀ ਕਿ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਵਾਲਾ ਬਿੱਲ ਪਾਸ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਹਿਮਾਚਲ ਸਰਕਾਰ ਨੂੰ ਐਂਟਰੀ ਟੋਲ ਟੈਕਸ ਖਤਮ ਕਰਨ ਦੀ ਅਪੀਲ ਕੀਤੀ। ਕਿਸਾਨਾਂ ਦੀ ਸਹੂਲਤ ਲਈ ਖੇਤਾਂ ਵਿੱਚ ਅੰਡਰਗਰਾਊਂਡ ਬਿਜਲੀ ਲਾਈਨਾਂ ਵਿਛਾਉਣ ਦਾ ਪਾਇਲਟ ਪ੍ਰੋਜੈਕਟ ਸਤੌਜ ਤੋਂ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਨੂੰ ਕਿਸੇ ਵੀ ਨਵੇਂ ਨਸ਼ੇ ਦੀ ਦਲਦਲ ਵਿੱਚ ਨਹੀਂ ਜਾਣ ਦਿੱਤਾ ਜਾਵੇਗਾ।

 ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
हलवारा हवाई अड्डा उड़ानों के लिए पूरी तरह तैयार; बुकिंग जल्द होगी शुरू, 15 मई से उड़ानें शुरू; कैबिनेट मंत्री संजीव अरोड़ा ने पहली टिकटें कीं बुक

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *