Chief Minister Bhagwant Mann launches ‘Meri Rasoi’ scheme: 40 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ

ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਦੇ ਪਿੰਡ ਭਲਵਾਨ ਤੋਂ ਸੂਬੇ ਦੇ ਲੋਕਾਂ ਲਈ ਇੱਕ ਅਹਿਮ ਯੋਜਨਾ ‘ਮੇਰੀ ਰਸੋਈ’ ਦੀ ਸ਼ੁਰੂਆਤ…

ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਦੇ ਪਿੰਡ ਭਲਵਾਨ ਤੋਂ ਸੂਬੇ ਦੇ ਲੋਕਾਂ ਲਈ ਇੱਕ ਅਹਿਮ ਯੋਜਨਾ ‘ਮੇਰੀ ਰਸੋਈ’ ਦੀ ਸ਼ੁਰੂਆਤ ਕੀਤੀ ਹੈ। ਇਸ ਸਕੀਮ ਤਹਿਤ ਸੂਬੇ ਦੇ ਲਗਭਗ 40 ਲੱਖ ਲੋਕਾਂ ਨੂੰ ਸਾਲ ਵਿੱਚ ਚਾਰ ਵਾਰ ਰਾਸ਼ਨ ਦੀ ਵਿਸ਼ੇਸ਼ ਕਿੱਟ ਮੁਹੱਈਆ ਕਰਵਾਈ ਜਾਵੇਗੀ। ਮੁੱਖ ਮੰਤਰੀ ਨੇ ਲੋਕਾਂ ਨੂੰ ਇਸ ਸਕੀਮ ਦਾ ਲਾਭ ਲੈਣ ਲਈ ਜਲਦ ਤੋਂ ਜਲਦ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ ਹੈ।

ਬਾਇਓਮੀਟ੍ਰਿਕ ਦੀ ਸ਼ਰਤ ਖ਼ਤਮ

ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸਰਕਾਰ ਨੇ ਇਸ ਸਕੀਮ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਦੌਰਾਨ ਬਾਇਓਮੀਟ੍ਰਿਕ ਫਿੰਗਰ ਪ੍ਰਿੰਟ ਦੀ ਲਾਜ਼ਮੀ ਸ਼ਰਤ ਨੂੰ ਹਟਾ ਦਿੱਤਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਅਕਸਰ ਬਜ਼ੁਰਗਾਂ ਜਾਂ ਮਜ਼ਦੂਰਾਂ ਦੇ ਫਿੰਗਰ ਪ੍ਰਿੰਟ ਮੈਚ ਨਾ ਹੋਣ ਕਾਰਨ ਉਨ੍ਹਾਂ ਨੂੰ ਦਿੱਕਤਾਂ ਆਉਂਦੀਆਂ ਸਨ, ਜਿਸ ਕਾਰਨ ਹੁਣ ਬਿਨਾਂ ਕਿਸੇ ਰੁਕਾਵਟ ਦੇ ਲਾਭਪਾਤਰੀ ਆਪਣੇ ਆਪ ਨੂੰ ਰਜਿਸਟਰ ਕਰਵਾ ਸਕਣਗੇ।

ਬਿਜਲੀ, ਪਾਣੀ ਅਤੇ ਸਿਹਤ ਸੇਵਾਵਾਂ ਵਿੱਚ ਇਤਿਹਾਸਕ ਸੁਧਾਰ

ਸਰਕਾਰ ਦੀਆਂ ਉਪਲਬਧੀਆਂ ਗਿਣਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਅੱਜ ਸੂਬੇ ਦੇ 90 ਫ਼ੀਸਦੀ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ। ਖੇਤੀਬਾੜੀ ਲਈ ਬਿਜਲੀ ਦੀ ਸਪਲਾਈ ਹੁਣ ਦਿਨ ਵੇਲੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਨਿਰੰਤਰ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ, ਸਿੰਚਾਈ ਲਈ 14,000 ਕਿਲੋਮੀਟਰ ਪਾਈਪਾਂ ਅਤੇ ਕਸੀਆਂ ਦਾ ਕੰਮ ਜ਼ੋਰਾਂ ‘ਤੇ ਹੈ, ਜੋ ਦੋ ਭਾਖੜਾ ਨਹਿਰਾਂ ਜਿੰਨਾ ਪਾਣੀ ਖੇਤਾਂ ਤੱਕ ਪਹੁੰਚਾਏਗਾ। ਸਿਹਤ ਸਹੂਲਤਾਂ ਬਾਰੇ ਉਨ੍ਹਾਂ ਦੱਸਿਆ ਕਿ ਹੁਣ ਤੱਕ 35 ਲੱਖ ਕਾਰਡ ਬਣ ਚੁੱਕੇ ਹਨ ਅਤੇ 10 ਲੱਖ ਲੋਕ ਮੁਫ਼ਤ ਸਿਹਤ ਯੋਜਨਾ ਦਾ ਫਾਇਦਾ ਲੈ ਰਹੇ ਹਨ।

ਬੇਅਦਬੀ ਦੇ ਸਖ਼ਤ ਕਾਨੂੰਨ ‘ਤੇ ਡਟੇ ਮੁੱਖ ਮੰਤਰੀ

ਬੇਅਦਬੀ ਦੇ ਮਾਮਲਿਆਂ ‘ਤੇ ਬੋਲਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਬਣਾਇਆ ਗਿਆ ਸਖ਼ਤ ਕਾਨੂੰਨ ਜਾਰੀ ਰਹੇਗਾ। ਵਿਰੋਧੀਆਂ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਕੁਝ ਲੋਕ ਇਸ ਕਾਨੂੰਨ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ, ਪਰ ਜਨਤਾ ਇਸ ਦੇ ਹੱਕ ਵਿੱਚ ਹੈ। ਉਨ੍ਹਾਂ ਕਿਹਾ, “ਪੰਥ ਕਿਸੇ ਇੱਕ ਪਰਿਵਾਰ ਦੀ ਜਾਗੀਰ ਨਹੀਂ ਹੈ। ਕਾਨੂੰਨ ਬਣ ਚੁੱਕਾ ਹੈ ਅਤੇ ਇਹ ਲਾਗੂ ਰਹੇਗਾ, ਚਾਹੇ ਇਹ ਕਿਸੇ ਨੂੰ ਪਸੰਦ ਆਵੇ ਜਾਂ ਨਾ।”

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
Mumbai suicide case: ਤਰਬੂਜ ਵਿੱਚ ‘ਜ਼ਿੰਕ ਫਾਸਫਾਈਡ’ ਮਿਲਾ ਕੇ ਖਾਣ ਨਾਲ ਹੋਈ ਸੀ ਪਰਿਵਾਰ ਦੇ 4 ਜੀਆਂ ਦੀ ਮੌਤ, FSL ਰਿਪੋਰਟ ‘ਚ ਹੋਇਆ ਖੁਲਾਸਾ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *