ਸਰਹੱਦੀ ਖੇਤਰ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰ ਵਿੱਚ ਹੋਈਆਂ ਘਟਨਾਵਾਂ ਦੇ ਮੱਦੇਨਜ਼ਰ, ਭਾਰਤ ਵਿੱਚ ਅੱਤਵਾਦ ਨੂੰ ਮੁੜ ਸੁਰਜੀਤ ਕਰਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰ ਵਿੱਚ ਹੋਈਆਂ ਘਟਨਾਵਾਂ ਦੇ ਮੱਦੇਨਜ਼ਰ, ਭਾਰਤ ਵਿੱਚ ਅੱਤਵਾਦ ਨੂੰ ਮੁੜ ਸੁਰਜੀਤ ਕਰਨ ਲਈ ਕੀਤੇ ਜਾ ਰਹੇ ਯਤਨਾਂ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਨਾਲ ਹੀ ਸੂਬੇ ਦੇ ਸਿਵਲ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲਗਾਤਾਰ ਚੌਕਸੀ ਬਣਾਈ ਰੱਖਣ ਅਤੇ ਸੁਰੱਖਿਆ ਬਲਾਂ ਨਾਲ ਤਾਲਮੇਲ ਰੱਖਣ ਦੀ ਮੰਗ ਕੀਤੀ ਹੈ।

ਆਪਣੇ ਸਰਕਾਰੀ ਰਿਹਾਇਸ਼ ‘ਤੇ ਪੰਜਾਬ ਆਈ.ਏ.ਐੱਸ. ਆਫੀਸਰਜ਼ ਐਸੋਸੀਏਸ਼ਨ ਲਈ ਉਨ੍ਹਾਂ ਵਲੋਂ ਆਯੋਜਿਤ ਖਾਣੇ  ‘ਤੇ, ਮੁੱਖ ਮੰਤਰੀ ਨੇ ਦੱਸਿਆ ਕਿ, ਪੰਜਾਬ ਇਕ ਸਰਹੱਦੀ ਸੂਬਾ ਹੋਣ ਕਰਕੇ, ਬਹੁਤ ਕਮਜ਼ੋਰ ਰਿਹਾ ਹੈ। ਉਨ੍ਹਾਂ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੱਖ ਵੱਖ ਨਾਗਰਿਕ ਅਤੇ ਸੁਰੱਖਿਆ ਏਜੰਸੀਆਂ ਦਰਮਿਆਨ ਨੇੜਲੇ ਤਾਲਮੇਲ ਦੀ ਲੋੜ ‘ਤੇ ਜ਼ੋਰ ਦਿੱਤਾ ਹੈ। ਕੈਪਟਨ ਨੇ ਕਿਹਾ ਸਰਕਾਰ ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ  ਕਿਸੇ ਵੀ ਕੀਮਤ ‘ਤੇ ਖਰਾਬ ਨਹੀਂ ਹੋਣ ਦੇਵੇਗੀ। ਮੌਜੂਦਾ ਸਥਿਤੀ ਵਿੱਚ ਆਈਏਐਸ ਅਧਿਕਾਰੀਆਂ ਦੀ ਭੂਮਿਕਾ ਵਧੇਰੇ ਮਹੱਤਵਪੂਰਨ ਹੋ ਗਈ ਹੈ। ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਚੌਕਸ ਰਹਿਣ ਅਤੇ ਸੁਰੱਖਿਆ ਏਜੰਸੀਆਂ ਨਾਲ ਮਿਲ ਕੇ ਕੰਮ ਕਰਨ ਤਾਂ ਜੋ ਆਪਣੇ ਜ਼ਿਲ੍ਹਿਆਂ ਵਿੱਚ ਅੱਖਾਂ-ਕੰਨ ਬਣਾ ਕੇ ਕਿਸੇ ਵੀ ਘਟਨਾ ਨਾਲ ਨਜਿੱਠਿਆ ਜਾ ਸਕੇ।

ਅਧਿਕਾਰੀ ਅਤੇ ਲੋਕਾਂ ਨੂੰ ਸੰਵੇਦਨਸ਼ੀਲ ਹੋਣ ਦੀ ਲੋੜ ਆਈਏਐਸ ਅਫਸਰਾਂ ਲਈ ਪੰਜਾਬ ਦੇ ਮੁੱਖ ਮੰਤਰੀ ਦੁਆਰਾ ਆਯੋਜਿਤ ਭੋਜਨ ਵਿੱਚ ਤਕਰੀਬਨ 100 ਪੁਰੂਸ਼ ਅਤੇ ਮਹਿਲਾ ਅਧਿਕਾਰੀ ਸ਼ਾਮਲ ਹੋਏ। ਅਧਿਕਾਰੀਆਂ ਨਾਲ ਆਪਣੀ ਗੱਲਬਾਤ ਦੌਰਾਨ, ਕੈਪਟਨ ਅਮਰਿੰਦਰ ਨੇ ਉਨ੍ਹਾਂ ਨੂੰ ਵਿਧਾਇਕਾਂ ਅਤੇ ਸੈਨਿਕਾਂ ਸਮੇਤ ਸਾਰੇ ਨਾਗਰਿਕਾਂ ਦੀਆਂ ਜ਼ਰੂਰਤਾਂ ਪ੍ਰਤੀ ਵਧੇਰੇ ਸੰਵੇਦਨਸ਼ੀਲ ਹੋਣ ‘ਤੇ ਜ਼ੋਰ ਦਿੱਤਾ।

ਉਨ੍ਹਾਂ ਵਿਸ਼ੇਸ਼ ਤੌਰ ‘ਤੇ ਹਥਿਆਰਬੰਦ ਕਰਮਚਾਰੀਆਂ ਦੀਆਂ ਮੁਸ਼ਕਲਾਂ ਪ੍ਰਤੀ ਵਧੇਰੇ ਸੰਵੇਦਨਸ਼ੀਲ ਹੋਣ ਲਈ ਕਿਹਾ ਹੈ, ਜਿਹੜੇ ਕਿਸੇ ਵੀ ਅੰਦਰੂਨੀ ਜਾਂ ਬਾਹਰੀ ਖਤਰੇ ਦੇ ਦੌਰਾਨ ਸ਼ਾਂਤੀ ਦੇ ਸਮੇਂ ਪ੍ਰਸ਼ਾਸਨ ਦਾ ਵੱਧ ਤੋਂ ਵੱਧ ਸਮਰਥਨ ਕਰਦੇ ਹਨ। ਉਨ੍ਹਾਂ ਕਿਹਾ ਕਿ ਫੌਜੀ ਕਰਮਚਾਰੀ ਜੋ ਕਿਸੇ ਵੀ ਸਮੱਸਿਆ ਨੂੰ ਲੈਕੇ ਪ੍ਰਸ਼ਾਸਨਿਕ ਅਧਿਕਾਰੀ ਕੋਲ ਆਉਂਦੇ ਹਨ, ਕੋਸ਼ਿਸ਼ ਰਹਿਣੀ ਚਾਹੀਦੀ ਹੈ ਕਿ, ਉਹ ਖਾਲੀ ਹੱਥ ਵਾਪਸ ਨ  ਪਰਤਣ।

ਮੁੱਖ ਮੰਤਰੀ ਨੇ ਪ੍ਰਸ਼ਾਸਨ ਵੱਲੋਂ ਹਾਲ ਹੀ ਵਿੱਚ ਕੀਤੇ ਹੜ੍ਹ ਰਾਹਤ ਕਾਰਜਾਂ ਦੌਰਾਨ ਅਧਿਕਾਰੀਆਂ ਵੱਲੋਂ ਕੀਤੇ ਸ਼ਾਨਦਾਰ ਕੰਮ ਨੂੰ ਵੀ ਯਾਦ ਕੀਤਾ। ਕੈਪਟਨ ਨੇ ਨਾਗਰਿਕਾਂ ਦੇ ਹਿੱਤ ਵਿੱਚ ਆਈਏਐਸ ਅਧਿਕਾਰੀਆਂ ਅਤੇ ਵਿਧਾਇਕਾਂ ਦਰਮਿਆਨ ਨੇੜਲੇ ਅਤੇ ਆਪਸੀ ਸਹਿਯੋਗ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਪੰਜਾਬ ਆਈਏਐਸ ਆਫੀਸਰਜ਼ ਐਸੋਸੀਏਸ਼ਨ ਦੀ ਪ੍ਰਧਾਨ ਵਿਨੀ ਮਹਾਜਨ ਨੇ ਅਧਿਕਾਰੀਆਂ ਵਲੋਂ ਇਸ ਵਿਲੱਖਣ ਪਹਿਲਕਦਮੀ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।

Leave a Reply

Your email address will not be published. Required fields are marked *