ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੀ.ਐੱਮ. ਮੋਦੀ ਨੂੰ ਲਿਖੀ ਚਿੱਠੀ, ਕੀਤੀ ਇਹ ਮੰਗ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਵਲੋਂ ਮੁਲਕ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੂੰ ਚਿੱਠੀ ਲਿਖੀ ਗਈ…

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਵਲੋਂ ਮੁਲਕ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੂੰ ਚਿੱਠੀ ਲਿਖੀ ਗਈ ਹੈ ਅਤੇ ਆਪਣੀ ਚਿੱਠੀ ਵਿਚ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਕੋਵਿਡ-19 (Covid-19) ਕਾਰਨ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ (ex-gratia) ਦੇਣ ਦੇ ਆਪਣੇ ਫੈਸਲੇ ਨੂੰ ਲਾਗੂ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਸਿਰਫ਼ 50,000 ਰੁਪਏ ਦੀ ਮੁਆਵਜ਼ਾ ਰਾਸ਼ੀ ਕਾਫ਼ੀ ਨਹੀਂ ਹੈ। ਮੇਰੀ ਸਰਕਾਰ ਇਸ ਸਕੀਮ ਤਹਿਤ ਆਪਣੇ ਹਿੱਸੇ ਦਾ 25 ਫੀਸਦ ਯੋਗਦਾਨ ਦੇਣ ਲਈ ਤਿਆਰ ਹੈ। ਮੁੱਖ ਮੰਤਰੀ ਚੰਨੀ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਆਪਣੀ ਚਿੱਠੀ ਵਿਚ ਲਿਖਿਆ ਕਿ ਇਕ ਕਲਿਆਣਕਾਰੀ ਸੂਬਾ ਹੋਣ ਦੇ ਨਾਅਤੇ ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਸੰਕਟਗ੍ਰਸਤ ਨਾਗਰਿਕਾਂ ਦੀ ਸਹਾਇਤਾ ਕਰੀਏ।

ਤੁਹਾਨੂੰ ਦੱਸ ਦਈਏ ਕਿ ਕੋਰੋਨਾ ਕਾਰਣ ਭਾਰਤ ਵਿਚ ਕਈ ਲੋਕਾਂ ਦੀਆਂ ਮੌਤ ਹੋਈ ਹੈ। ਕਈਆਂ ਦੇ ਪੂਰੇ ਦੇ ਪੂਰੇ ਪਰਿਵਾਰ ਹੀ ਉੱਜੜ ਗਏ ਹਨ। ਇਸ ਦੌਰਾਨ ਕਈ ਬੱਚੇ ਅਨਾਥ ਵੀ ਹੋ ਗਏ। ਦੱਸਣਯੋਗ ਹੈ ਕਿ ਲੰਘੇ ਦਿਨ ਰਾਹੁਲ ਗਾਂਧੀ ਵਲੋਂ ਟਵੀਟ ਕੀਤਾ ਗਿਆ ਸੀ, ਜਿਸ ਵਿਚ ਉਨ੍ਹਾਂ ਵਲੋਂ ਕੋਰੋਨਾ ਮਹਾਮਾਰੀ ਦੌਰਾਨ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ 4 ਲੱਖ ਰੁਪਏ ਮੁਆਵਜ਼ਾ ਰਾਸ਼ੀ ਦੇਣ ਦੀ ਮੰਗ ਕੀਤੀ ਗਈ ਸੀ, ਜਿਸ ਤੋਂ ਮਗਰੋਂ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ ਅਤੇ ਆਪਣੀ ਚਿੱਠੀ ਵਿਚ ਇਹ ਮੰਗ ਕੀਤੀ ਹੈ।

Leave a Reply

Your email address will not be published. Required fields are marked *