ਅੰਮ੍ਰਿਤਪਾਲ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਕੀਤੇ ਵੱਡੇ ਖੁਲਾਸੇ

ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੇ ਖੁਲਾਸੇ ਕੀਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ…

ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੇ ਖੁਲਾਸੇ ਕੀਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਪੰਜਾਬ ਦਾ ਮਾਹੌਲ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨੇ ਅੱਤਵਾਦ ਦਾ ਦੌਰ ਦੇਖਿਆ ਹੈ ਕਿ ਉਹ ਨਹੀਂ ਚਾਹੁੰਦੇ ਕਿ ਪੰਜਾਬ ਦੇ ਬੱਚੇ ਮੁੜ ਅਜਿਹਾ ਮਾਹੌਲ ਦੇਖਣ।

ਭਗਵੰਤ ਮਾਨ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਭਾਈਚਾਰੇ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਬੁਲਟ ਪਰੂਫ ਜੈਕੇਟਾਂ ਦੀ ਲੋੜ ਫੌਜਾਂ ਨੂੰ ਹੁੰਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਵਿਦੇਸ਼ਾਂ ਤੋਂ ਪੈਸੇ  ਪਰ ਹੈੱਡ ਦੇ ਹਿਸਾਬ ਨਾਲ ਪੈਸੇ ਆਉਂਦੇ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਨੌਜਵਾਨ ਦੀ ਬੰਦੂਕ ਨਾਲ ਫੋਟੋ ਖਿੱਚ ਦੇ ਸੀ ਅਤੇ ਡਾਲਰ ਲੈਂਦੇ ਸਨ।

ਪੰਜਾਬ ਦੇ ਸੀਐੱਮ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਮਾਮਲੇ ਵਿੱਚ ਕਿਸੇ ਵੀ ਵਿਅਕਤੀ ਉੱਤੇ ਝੂਠਾ ਪਰਚਾ ਨਹੀਂ ਪਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਉੱਤੇ ਹੀ ਕਾਰਵਾਈ ਕੀਤੀ ਗਈ ਹੈ।

Leave a Reply

Your email address will not be published. Required fields are marked *