ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 710 ਪਟਵਾਰੀਆਂ ਨਿਯੁਕਤੀ ਪੱਤਰ ਦਿੱਤੇ ਹਨ। ਇਸ ਮੌਕੇ ਉਨ੍ਹਾਂ ਨੇ ਪਟਵਾਰੀਆਂ ਲਈ ਵੱਡਾ ਐਲਾਨ ਕੀਤਾ ਹੈ।ਇਸ ਦੌਰਾਨ CM ਭਗਵੰਤ ਮਾਨ ਨੇ ਨਵ-ਨਿਯੁਕਤ ਪਟਵਾਰੀਆਂ ਨੂੰ ਇੱਕ ਹੋਰ ਖੁਸ਼ਖਬਰੀ ਦਿੰਦਿਆਂ ਕਿਹਾ ਕਿ ਹੁਣ ਉਮੀਦਵਾਰਾਂ ਨੂੰ ਸਿਖਲਾਈ ਦੌਰਾਨ 5,000 ਰੁਪਏ ਦੀ ਬਜਾਏ 18,000 ਰੁਪਏ ਪ੍ਰਤੀ ਮਹੀਨਾ ਵਿੱਤੀ ਭੱਤਾ ਮਿਲੇਗਾ। ਕਿਉਂਕਿ ਅੱਜ ਦੇ ਸਮੇਂ ਵਿੱਚ MSC B-TECH ਅਤੇ ਹੋਰ ਡਿਗਰੀ ਧਾਰਕਾਂ ਲਈ ਪੰਜ ਹਜ਼ਾਰ ਰੁਪਏ ਦਾ ਭੱਤਾ ਨਾਂਹ ਦੇ ਬਰਾਬਰ ਹੈ। ਅਗਲੇ ਇੱਕ-ਦੋ ਦਿਨਾਂ ਵਿੱਚ ਇਹ ਭੱਤਾ ਵਧਾ ਕੇ 18 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਜਾਵੇਗਾ।
ਨਵੇਂ ਹੱਥਾਂ ‘ਚ ਨਵੀਆਂ ਕਲਮਾਂ…
710 ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਚੰਡੀਗੜ੍ਹ ਤੋਂ Live… https://t.co/cRY3zWrDPc
— Bhagwant Mann (@BhagwantMann) September 8, 2023
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ
ਟ੍ਰੇਨਿੰਗ ਅਧੀਨ ਭੱਤਾ 5000 ਰੁਪਏ ਤੋਂ ਵਧਾ ਕੇ 18000 ਰੁਪਏ ਮਹੀਨਾ ਕੀਤਾ।
586 ਪਟਵਾਰੀਆਂ ਦੀ ਨਵੀਂ ਭਰਤੀ ਲਈ ਅੱਜ ਹੀ ਇਸ਼ਤਿਹਾਰ ਜਾਰੀ ਹੋਵੇਗਾ।
ਜਿੰਨੀ ਕਲਮ ਚਲਾਓਗੇ ਉਹਨੇ ਭੱਤੇ ਵਧਣਗੇ, ਕਲਮ ਛੋੜ੍ਹ ਹੜਤਾਲ ਨਾਲ ਨੁਕਸਾਨ ਹੀ ਹੋਣਾ ਹੈ

