ਸ਼ਹੀਦ ਊਧਮ ਸਿੰਘ ਦੀਆਂ ਨਿੱਜੀ ਵਸਤਾਂ UK ਤੋਂ ਵਾਪਸ ਲਿਆਂਦੀਆਂ ਜਾਣ, ਕੈਪਟਨ ਨੇ ਕੇਂਦਰ ਨੂੰ ਕੀਤੀ ਮੰਗ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਤੋਂ ਮੰਗ ਕੀਤੀ ਹੈ ਕਿ ਯੂ. ਕੇ. ਤੋਂ ਮਹਾਨ ਸ਼ਹੀਦ ਊਧਮ…

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਤੋਂ ਮੰਗ ਕੀਤੀ ਹੈ ਕਿ ਯੂ. ਕੇ. ਤੋਂ ਮਹਾਨ ਸ਼ਹੀਦ ਊਧਮ ਸਿੰਘ ਦੀਆਂ ਨਿੱਜੀ ਚੀਜ਼ਾਂ ਨੂੰ ਵਾਪਸ ਲਿਆਉਣ ਲਈ ਯੂ. ਕੇ. ਦੀ ਸਰਕਾਰ ਨਾਲ ਗੱਲਬਾਤ ਕੀਤੀ ਜਾਵੇ। ਇਨ੍ਹਾਂ ਨਿੱਜੀ ਚੀਜ਼ਾਂ ‘ਚ ਸ਼ਹੀਦ ਊਧਮ ਸਿੰਘ ਦੀ ਪਿਸਤੌਲ ਅਤੇ ਨਿੱਜੀ ਡਾਇਰੀ ਸ਼ਾਮਲ ਹੈ। ਕੇਂਦਰੀ ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿਚ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇਹ ਅਪੀਲ ਕੀਤੀ ਹੈ ਕਿ ਇਹ ਮੁੱਦਾ ਯੂ. ਕੇ. ਦੀ ਸਰਕਾਰ ਕੋਲ ਚੁੱਕਿਆ ਜਾਵੇ ਤਾਂ ਜੋ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਭਾਰਤ ਇਸ ਸ਼ਹੀਦ ਅਤੇ ਮਹਾਨ ਦੇਸ਼ ਭਗਤ ਨੂੰ ਆਪਣੀ ਸ਼ਰਧਾਂਜਲੀ ਦੇ ਸਕੇ।

ਪੜੋ ਹੋਰ ਖਬਰਾਂ: ਹਰੀਸ਼ ਰਾਵਤ ਨਾਲ ਬੰਦ ਕਮਰੇ ਵਿਚ ਬਾਗੀ ਧੜੇ ਦੀ ਮੀਟਿੰਗ ਜਾਰੀ

 

ਪੱਤਰ ਵਿਚ ਮੁੱਖ ਮੰਤਰੀ ਨੇ ਅੱਗੇ ਲਿਖਿਆ ਹੈ, ‘ਤੁਹਾਨੂੰ ਪਤਾ ਹੋਵੇਗਾ ਕਿ ਇਸੇ ਪਿਸਤੌਲ ਨਾਲ ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲਾ ਬਾਗ ਵਿਖੇ ਬ੍ਰਿਟਿਸ਼ ਹਕੂਮਤ ਵੱਲੋਂ ਕੀਤੀ ਗਈ ਘਿਨਾਉਣੀ ਕਾਰਵਾਈ ਦਾ ਬਦਲਾ ਲਿਆ ਸੀ। ਜਲ੍ਹਿਆਂਵਾਲਾ ਬਾਗ ਵਿਖੇ ਉਸ ਸਮੇਂ ਦੇ ਪੰਜਾਬ ਦੇ ਲੈਫਟੀਨੈਂਟ ਗਵਰਨਰ ਮਾਈਕਲ ਓ’ਡਵਾਇਰ ਦੇ ਹੁਕਮਾਂ ਨਾਲ ਸੈਂਕੜਿਆਂ ਹੀ ਨਿਹੱਥੇ ਅਤੇ ਮਾਸੂਮ ਭਾਰਤੀਆਂ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਗਿਆ ਸੀ, ਇਹ ਓਹੀ ਪਿਸਤੌਲ ਹੈ, ਜਿਸ ਨਾਲ ਸ਼ਹੀਦ ਊਧਮ ਸਿੰਘ ਨੇ ਲੰਡਨ ਦੇ ਕੈਕਸਟਨ ਹਾਲ ਵਿਖੇ ਮਾਈਕਲ ਓ’ਡਵਾਇਰ ਨੂੰ ਮਾਰਿਆ ਸੀ।’

ਪੜੋ ਹੋਰ ਖਬਰਾਂ: DSGMC ਚੋਣਾਂ ਦੇ ਸ਼ੁਰੂਆਤੀ ਰੁਝਾਨਾਂ ‘ਚ ਸ਼੍ਰੋਮਣੀ ਅਕਾਲੀ ਦਲ ਅੱਗੇ, ਬਣਾਈ ਬਣਾਈ ਲੀਡ

 

ਮੁੱਖ ਮੰਤਰੀ ਨੇ ਅੱਗੇ ਕਿਹਾ, ‘ਇਹ ਵੀ ਪਤਾ ਲੱਗਾ ਹੈ ਕਿ ਸ਼ਹੀਦ ਊਧਮ ਸਿੰਘ ਇੱਕ ਨਿੱਜੀ ਡਾਇਰੀ ਵੀ ਰੱਖਦੇ ਸਨ, ਜਿਸ ਨੂੰ ਕਿ ਭਾਰਤ ਵਾਪਸ ਲਿਆਂਦਾ ਜਾਣਾ ਬਹੁਤ ਜ਼ਰੂਰੀ ਹੈ ਤਾਂ ਜੋ ਦੇਸ਼ ਦੇ ਲੋਕ ਇਸ ਤੋਂ ਪ੍ਰੇਰਣਾ ਲੈ ਸਕਣ।’

Leave a Reply

Your email address will not be published. Required fields are marked *