ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਤਲਵੰਡੀ ਸਾਬੋ ਚ ਇਕ ਨਿਹੰਗ ਸਿੰਘ ਤੇ ਬੱਚੇ ਦੇ ਨਾਲ ਕੁੱਟਮਾਰ ਕਰਨ ਦੇ ਇਲਜ਼ਾਮ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ 11 ਸਾਲਾਂ ਬੱਚੇ ਦੇ ਨਾਲ ਨਿਹੰਗ ਸਿੰਘ ਨੇ ਕੁੱਟਮਾਰ ਕੀਤੀ। ਇਸ ਮਾਮਲੇ ਤੇ ਪੀੜਤ ਬੱਚੇ ਦੀ ਮਾਂ ਦਾ ਕਹਿਣਾ ਹੈ ਕਿ ਉਹ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਆਏ ਸੀ ਤਾਂ ਬੱਟਚੇ ਖੇਡਦਾ ਹੋਇਆ ਬਾਹਰ ਚੱਲਾ ਗਿਆ
ਜਿਸ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਨਿਹੰਗ ਸਿੰਘ ਨੇ ਬੱਚੇ ਨੂੰ ਕੁੱਟਿਆ। ਬੱਚੇ ਨੂੰ ਇਲਾਜ ਲਈ ਹਸਪਤਾਲ ‘ਚ ਦਾਖਿਲ ਕਰਵਾ ਦਿੱਤਾ। ਹਸਪਤਾਲ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਬੱਚੇ ਨੂੰ ਬੂਰੀ ਤਰ੍ਹਾਂ ਕੁੱਟਿਆ ਗਿਆ ਹੈ। ਬੱਚੇ ਦੀ ਪਿੱਠ ਤੇ ਨਿਸ਼ਾਨ ਦੇਖੇ ਗਏ ਹਨ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਂ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰ ਲਿਆ ਹੈ।

