ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਲਗਾਤਾਰ ਇਕ ਤੋਂ ਬਾਅਦ ਇਕ ਵਾਰਦਾਤ ਸਾਹਮਣੇ ਆ ਰਹੀ ਹੈ। ਜਿਸ ਕਾਰਨ ਸਰਕਾਰ ਦੀ ਕਾਰਗੁਜਾਰੀ ਤੇ ਸਵਾਲ ਉੱਠ ਰਹੇ ਹਨ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਰਾਮਪੁਰਾ ਫੂਲ ਤੋਂ ਸਾਹਮਣੇ ਆਇਆ ਹੈ ਜਿੱਥੇ ਗੁੰਡਾਗਰਦੀ ਦਾ ਨੰਗਾ ਨਾਚ ਦੇਖਿਆ ਗਿਆ।
ਦਸ ਦਈਏ ਕਿ ਮਾਮੂਲੀ ਤਕਰਾਰ ਤੇ ਬੱਚੇ ਦੀ ਕੁੱਟਮਾਰ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਚ ਕੈਦ ਹੋ ਗਈ ਹੈ।
ਉੱਥੇ ਹੀ ਦੂਜੇ ਪਾਸੇ ਪੀੜਤ ਪਰਿਵਾਰ ਨੇ ਪੁਲਿਸ ਤੇ ਇਲਜਾਮ ਲਾਏ ਹਨ ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਪੁਲਿਸ ਉਕਤ ਆਰੋਪਿਆਂ ਦੇ ਖਿਲਾਫ ਕੋਈ ਕਾਰਵਾਈ ਨਹੀਂ ਕਰ ਰਹੀ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।

